ਸੇਬ ਦਾ ਮੁਰੱਬਾ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਕਈ ਫ਼ਾਇਦੇ
Published : Aug 29, 2022, 6:08 pm IST
Updated : Aug 29, 2022, 6:08 pm IST
SHARE ARTICLE
 Apple Murabba health benefits
Apple Murabba health benefits

ਮੁਰੱਬੇ ਤੋਂ ਬੀਮਾਰੀਆਂ ਨਾਲ ਲੜਨ ਲਈ ਮਿਲਦੇ ਹਨ ਕਈ ਜ਼ਰੂਰੀ ਤੱਤ

 

ਮੁਹਾਲੀ:  ਸੇਬ ਦਾ ਸੇਵਨ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਬੀਮਾਰੀਆਂ ਨਾਲ ਲੜਨ ਲਈ ਕਈ ਜ਼ਰੂਰੀ ਤੱਤ ਮਿਲ ਜਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸੇਬ ਦਾ ਮੁਰੱਬਾ ਖਾਣ ਨਾਲ ਵੀ ਕਈ ਫ਼ਾਇਦੇ ਹੁੰਦੇ ਹਨ। ਇਸ ਦਾ ਸੇਵਨ ਸਿਹਤ ਅਤੇ ਸਵਾਦ ਲਈ ਵੀ ਬਹੁਤ ਚੰਗਾ ਹੁੰਦਾ ਹੈ। ਸੇਬ ਦਾ ਮੁਰੱਬਾ ਖਾਣ ਨਾਲ ਹੱਡੀਆਂ ਦੀ ਸੋਜ, ਗਠੀਆ, ਦਿਮਾਗ਼ ਅਤੇ ਦਿਲ ਦੀਆਂ ਬੀਮਾਰੀਆਂ ਦੀ ਸਮੱਸਿਆ ਵਿਚ ਵੀ ਬਹੁਤ ਰਾਹਤ ਮਿਲਦੀ ਹੈ।

Apple MurabbaApple Murabba

ਇਸ ਨਾਲ ਹੀ ਇਹ ਤਣਾਅ ਅਤੇ ਚਿੰਤਾ ਤੋਂ ਵੀ ਰਾਹਤ ਦਿਵਾਉਂਦਾ ਹੈ। ਦਰਅਸਲ ਸੇਬ ਵਿਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਸੀ ਅਤੇ ਵਿਟਾਮਿਨ ਏ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿਚ ਸੋਡੀਅਮ ਅਤੇ ਜ਼ਿੰਕ ਵੀ ਮਿਲ ਜਾਂਦਾ ਹੈ। ਆਉ ਜਾਣਦੇ ਹਾਂ ਸੇਬ ਦੇ ਮੁਰੱਬੇ ਨੂੰ ਕਦੋਂ ਖਾਣਾ ਚਾਹੀਦਾ ਅਤੇ ਇਸ ਦੇ ਫ਼ਾਇਦਿਆਂ ਅਤੇ ਨੁਕਸਾਨ ਬਾਰੇ:

ਸੇਬ ਦਾ ਮੁਰੱਬਾ ਤੁਸੀਂ ਸਵੇਰੇ ਖਾ ਸਕਦੇ ਹੋ। ਹਾਲਾਂਕਿ ਇਸ ਦਾ ਸੇਵਨ ਸ਼ਾਮ ਨੂੰ ਵੀ ਕੀਤਾ ਜਾ ਸਕਦਾ ਹੈ ਪਰ ਸਵੇਰੇ ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਕਈ ਫ਼ਾਇਦੇ ਮਿਲ ਸਕਦੇ ਹਨ। ਇਸ ਤੋਂ ਇਲਾਵਾ ਦਿਨ ਵਿਚ ਸਿਰਫ਼ ਇਕ ਸੇਬ ਦੇ ਮੁਰੱਬੇ ਦਾ ਸੇਵਨ ਕਰਨ ਦੀ ਕੋਸ਼ਿਸ਼ ਕਰੋ। ਜੇਕਰ ਤੁਹਾਨੂੰ ਮਿੱਠਾ ਜ਼ਿਆਦਾ ਪਸੰਦ ਨਹੀਂ ਹੈ ਤਾਂ ਤੁਸੀਂ ਇਸ ਨੂੰ ਅੱਧੀ ਮਾਤਰਾ ਵਿਚ ਵੀ ਲੈ ਸਕਦੇ ਹੋ। ਸੰਤੁਲਿਤ ਮਾਤਰਾ ਵਿਚ ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਕਈ ਫ਼ਾਇਦੇ ਹੁੰਦੇ ਹਨ।

ਸੇਬ ਦਾ ਮੁਰੱਬਾ ਖਾਣ ਨਾਲ ਕਬਜ਼ ਵਿਚ ਬਹੁਤ ਰਾਹਤ ਮਿਲਦੀ ਹੈ। ਇਹ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ। ਇਹ ਪੁਰਾਣੀ ਕਬਜ਼ ਦੀ ਸਮੱਸਿਆ ਨੂੰ ਠੀਕ ਕਰਨ ਵਿਚ ਵੀ ਕਾਰਗਰ ਹੈ। ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਬਹੁਤ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਸੇਬ ਦੇ ਮੁਰੱਬੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਹਲਕੀ ਕਬਜ਼ ਅਤੇ ਗੈਸ ਦੀ ਸਮੱਸਿਆ ਵਿਚ ਰਾਹਤ ਮਿਲ ਸਕਦੀ ਹੈ। ਜੇਕਰ ਤੁਸੀਂ ਰੋਜ਼ਾਨਾ ਦੇ ਕੰਮ ਜਾਂ ਕਿਸੇ ਮਾਨਸਕ ਸਮੱਸਿਆ ਕਾਰਨ ਬਹੁਤ ਪ੍ਰੇਸ਼ਾਨ ਅਤੇ ਤਣਾਅ ਵਿਚ ਰਹਿੰਦੇ ਹੋ ਤਾਂ ਤੁਹਾਨੂੰ ਸੇਬ ਦੇ ਮੁਰੱਬੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਤਣਾਅ ਘਟਾਉਣ ਵਿਚ ਮਦਦ ਮਿਲਦੀ ਹੈ। ਇਹ ਮਨ ਨੂੰ ਸ਼ਾਂਤ ਕਰਨ ਅਤੇ ਚੰਗੀ ਨੀਂਦ ਲਿਆਉਣ ਵਿਚ ਵੀ ਮਦਦਗਾਰ ਮੰਨਿਆ ਜਾਂਦਾ ਹੈ। ਇਹ ਬਹੁਤ ਹੀ ਸਿਹਤਮੰਦ ਅਤੇ ਨਰਮ ਹੁੰਦਾ ਹੈ।

ਸੇਬ ਦਾ ਮੁਰੱਬਾ ਚਮੜੀ ਦੀਆਂ ਸਮੱਸਿਆਵਾਂ ਵਿਚ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਦਾਗ਼-ਧੱਬੇ ਅਤੇ ਝੁਰੜੀਆਂ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਇਸ ਵਿਚ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਹੁੰਦੇ ਹਨ ਜੋ ਕੋਲੇਜਨ ਦੇ ਉਤਪਾਦਨ ’ਚ ਬਹੁਤ ਵਧੀਆ ਮੰਨੇ ਜਾਂਦੇ ਹਨ। ਇਸ ਦੀ ਮਦਦ ਨਾਲ ਚਮੜੀ ਦੀ ਰੰਗਤ ਵਿਚ ਵੀ ਨਿਖ਼ਾਰ ਆਉਂਦਾ ਹੈ। ਸੇਬ ਦਾ ਮੁਰੱਬਾ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਵਿਚ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਦਰਅਸਲ ਸੇਬ ਦਾ ਮੁਰੱਬਾ ਦਿਲ ਦੀਆਂ ਮਾਸ਼ਪੇਸੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਸੇਬ ਦੇ ਮੁਰੱਬੇ ਵਿਚ ਪੋਟਾਸ਼ੀਅਮ ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿਚ ਮਦਦਗਾਰ ਹੁੰਦਾ ਹੈ।

ਸੇਬ ਦਾ ਮੁਰੱਬਾ ਖਾਣ ਨਾਲ ਕੈਲੇਸਟਰੋਲ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਜੇਕਰ ਤੁਹਾਨੂੰ ਹਾਈ ਕੈਲੇਸਟਰੋਲ ਦੀ ਸਮੱਸਿਆ ਹੈ ਤਾਂ ਤੁਹਾਨੂੰ ਸੇਬ ਦੇ ਮੁਰੱਬੇ ਤੋਂ ਫ਼ਾਇਦੇ ਮਿਲ ਸਕਦੇ ਹਨ। ਇਸ ਨਾਲ ਹੀ ਜਦੋਂ ਤੁਹਾਨੂੰ ਘਬਰਾਹਟ, ਕਮਜ਼ੋਰੀ ਅਤੇ ਬੇਚੈਨੀ ਮਹਿਸੂਸ ਹੋਵੇ ਤਾਂ ਇਸ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸੇਬ ਦਾ ਮੁਰੱਬਾ ਬਹੁਤ ਫ਼ਾਇਦੇਮੰਦ ਹੁੰਦਾ ਹੈ ਪਰ ਇਸ ਦੇ ਕਈ ਨੁਕਸਾਨ ਵੀ ਹਨ। ਤੁਹਾਨੂੰ ਸੇਬ ਦੇ ਮੁਰੱਬੇ ਦੇ ਬੀਜ ਨਹੀਂ ਖਾਣੇ ਚਾਹੀਦੇ ਕਿਉਂਕਿ ਇਹ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਜੇਕਰ ਇਸ ਦੇ ਸੇਵਨ ਨਾਲ ਤੁਹਾਨੂੰ ਐਲਰਜੀ ਜਾਂ ਧੱਫੜਾਂ ਦੀ ਸਮੱਸਿਆ ਹੋਵੇ ਤਾਂ ਇਸ ਦਾ ਸੇਵਨ ਨਾ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement