ਖ਼ਬਰਾਂ |

ਤਾਜ਼ਾ |

Health News: ਅੰਬ ਖਾਣ ਤੋਂ ਬਾਅਦ ਨਾ ਖਾਉ ਇਹ ਚੀਜ਼ਾਂ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ
Published : Aug 29, 2025, 6:37 am IST
Updated : Aug 29, 2025, 7:36 am IST
SHARE ARTICLE
Do not eat these things after eating mango Health News
Do not eat these things after eating mango Health News

ਗਰਮੀਆਂ 'ਚ ਠੰਢਾ ਰਹਿਣ ਲਈ ਦਹੀਂ, ਲੱਸੀ ਅਤੇ ਵੇਸਣ ਦਾ ਸੇਵਨ ਕਰੋ

Do not eat these things after eating mango Health News: ਗਰਮੀਆਂ ਵਿਚ ਜ਼ਿਆਦਾਤਰ ਲੋਕ ਅੰਬ ਖਾਣਾ ਪਸੰਦ ਕਰਦੇ ਹਨ ਇੰਨਾ ਹੀ ਨਹੀਂ ਸਗੋਂ ਅੰਬ ਤੋਂ ਮੈਂਗੋ ਸ਼ੇਕ, ਖੀਰ, ਕਸਟਰਡ ਵੀ ਬਣਾਏ ਜਾਂਦੇ ਹਨ। ਇਸ ਨੂੰ ਕਈ ਫਲਾਂ ਨਾਲ ਮਿਲਾ ਕੇ ਸਲਾਦ ਵੀ ਤਿਆਰ ਕੀਤਾ ਜਾਂਦਾ ਹੈ। ਭੋਜਨ ਤੋਂ ਬਾਅਦ ਮਿੱਠੇ ਦੀ ਥਾਂ ’ਤੇ ਵੀ ਅੰਬ ਨੂੰ ਤਰਜੀਹ ਦਿਤੀ ਜਾਂਦੀ ਹੈ ਪਰ ਇਸ ਗੱਲ ਦਾ ਵੀ ਧਿਆਨ ਰੱਖੋ ਕਿ ਅੰਬ ਦੇ ਨਾਲ ਜਾਂ ਖਾਣ ਤੋਂ ਬਾਅਦ ਕੁੱਝ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਗਰਮੀਆਂ ’ਚ ਠੰਢਾ ਰਹਿਣ ਲਈ ਦਹੀਂ, ਲੱਸੀ ਅਤੇ ਵੇਸਣ ਦਾ ਸੇਵਨ ਕਰੋ। ਦੂਜੇ ਪਾਸੇ ਅੰਬ ਦੀ ਤਾਸੀਰ ਗਰਮ ਹੁੰਦੀ ਹੈ। ਅਜਿਹੇ ’ਚ ਜਦੋਂ ਅੰਬ ਖਾਣ ਤੋਂ ਬਾਅਦ ਦਹੀਂ ਦਾ ਸੇਵਨ ਕੀਤਾ ਜਾਂਦਾ ਹੈ ਤਾਂ ਠੰਢਾ ਅਤੇ ਗਰਮ ਦੋਵਾਂ ਦਾ ਅਸਰ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਚਮੜੀ ਅਤੇ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਕੋਲਡ ਡ੍ਰਿੰਕ ਅਤੇ ਅੰਬ ਦੋਹਾਂ ਵਿਚ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਨ੍ਹਾਂ ਦਾ ਇਕੱਠੇ ਸੇਵਨ ਕਰਨ ਨਾਲ ਬਲੱਡ ਸ਼ੂਗਰ ਦਾ ਪੱਧਰ ਵਧ ਸਕਦਾ ਹੈ। ਅੰਬ ਖਾਣ ਦੇ ਤੁਰਤ ਬਾਅਦ ਕੋਲਡ ਡਰਿੰਕ ਪੀਣ ਨਾਲ ਪਾਚਨ ਕਿਰਿਆ ਪ੍ਰਭਾਵਤ ਹੁੰਦੀ ਹੈ ਅਤੇ ਪੇਟ ਫੁਲਣ ਦੀ ਸਮੱਸਿਆ ਹੋ ਸਕਦੀ ਹੈ। ਅੰਬਾਂ ਦੇ ਨਾਲ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਪੇਟ ਦੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਅੰਬ ਅਪਣੇ ਆਪ ਵਿਚ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ।

ਇਸ ਲਈ ਇਸ ਨੂੰ ਹੋਰ ਖੱਟੇ ਫਲਾਂ ਦੇ ਨਾਲ ਖਾਣ ਨਾਲ ਐਸੀਡਿਟੀ ਅਤੇ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਖੱਟੇ ਫਲਾਂ, ਜਿਵੇਂ ਕਿ ਸੰਤਰੇ ਜਾਂ ਨਿੰਬੂ ਵਿਚ ਉੱਚ ਪਧਰੀ ਐਸੀਡਿਟੀ, ਆਮ ਪਾਚਨ ਵਿਚ ਰੁਕਾਵਟ ਪਾ ਸਕਦੀ ਹੈ ਅਤੇ ਦਿਲ ਵਿਚ ਜਲਨ ਜਾਂ ਪੇਟ ਵਿਚ ਬੇਅਰਾਮੀ ਦਾ ਕਾਰਨ ਬਣ ਸਕਦੀ ਹੈ। ਕੱੁਝ ਲੋਕ ਮਿਰਚ-ਮਸਾਲੇਦਾਰ ਭੋਜਨ ਤੋਂ ਬਾਅਦ ਅੰਬ ਨੂੰ ਮਿੱਠੇ ਵਿਚ ਖਾਂਦੇ ਹਨ ਪਰ ਇਨ੍ਹਾਂ ਦਾ ਸੁਮੇਲ ਪੇਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਪਾਚਨ ਕਿਰਿਆ ਪ੍ਰਭਾਵਤ ਹੋ ਸਕਦੀ ਹੈ, ਪੇਟ ਵਿਚ ਜਲਨ, ਐਸੀਡਿਟੀ, ਦਸਤ, ਗੈਸ ਅਤੇ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ਵਿਚ ਮਸਾਲੇਦਾਰ ਭੋਜਨ ਅਤੇ ਅੰਬ ਖਾਣ ਵਿਚ ਦੋ ਤੋਂ ਤਿੰਨ ਘੰਟੇ ਦਾ ਅੰਤਰ ਰੱਖੋ।

(For more news apart from “Do not eat these things after eating mango Health News, ” stay tuned to Rozana Spokesman.)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM
Advertisement