
ਮਸਾਲੇ ਭਾਰਤੀ ਆਹਾਰ ਵਿਚ ਅਹਿਮ ਸਥਾਨ ਰੱਖਦੇ ਹਨ। ਦੁਨਿਆ ਵਿਚ ਭਾਰਤੀ ਭੋਜਨ ਅਪਣੇ ਮਸਾਲੇ ਅਤੇ ਅਪਣੀ ਖਾਸ ਮਹਿਕ ਲਈ ਜਾਣਿਆ ਜਾਂਦਾ ਹੈ।
ਚੰਡੀਗੜ੍ਹ: ਮਸਾਲੇ ਭਾਰਤੀ ਆਹਾਰ ਵਿਚ ਅਹਿਮ ਸਥਾਨ ਰੱਖਦੇ ਹਨ। ਦੁਨਿਆ ਵਿਚ ਭਾਰਤੀ ਭੋਜਨ ਅਪਣੇ ਮਸਾਲੇ ਅਤੇ ਅਪਣੀ ਖਾਸ ਮਹਿਕ ਲਈ ਜਾਣਿਆ ਜਾਂਦਾ ਹੈ। ਇਹਨਾਂ ਮਸਾਲਿਆਂ ਵਿਚੋਂ ਇਕ ਮਸਾਲਾ ਹੈ ਧਨੀਆ। ਧਨੀਆ ਭੋਜਨ ਦਾ ਅਹਿਮ ਹਿੱਸਾ ਹੈ। ਧਨੀਆ ਇਕ ਛੋਟਾ ਜਿਹਾ ਪੌਦਾ ਹੁੰਦਾ ਹੈ ਜਿਸ ਦੇ ਸਾਰੇ ਹਿੱਸੇ ਜਿਵੇਂ ਕਿ ਪੱਤਿਆਂ ਤੋਂ ਲੈ ਕੇ ਬੀਜ ਤਕ ਨੂੰ ਭੋਜਨ ਵਿਚ ਇਸਤੇਮਾਲ ਕੀਤੇ ਜਾਂਦੇ ਹਨ। ਧਨੀਆ ਸਿਹਤ ਲਈ ਫਾਇਦੇਮੰਦ ਹੁੰਦਾ ਹੈ।
Photo 1
ਧਨੀਆ ਪੱਤੇ ਦੀ ਵਰਤੋਂ ਰਸੋਈ ਦੀ ਚਟਨੀ ਜਾਂ ਦਾਲ ਦੇ ਤੜਕੇ ਵਿਚ ਕੀਤੀ ਜਾ ਸਕਦੀ ਹੈ। ਧਨੀਏ ਦੇ ਪੱਤੇ ਹਰ ਚੀਜ਼ ਲਈ ਵਰਤੇ ਜਾਂਦੇ ਹਨ। ਧਨੀਏ ਦੇ ਪੱਤੇ ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਸੀ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਦਾ ਖਾਤਮਾ ਹੋ ਜਾਂਦਾ ਹੈ।
Photo 2
ਧਨੀਆ ਪੱਤੇ ਵਿਚ ਕਈ ਕਿਸਮਾਂ ਦੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਨੂੰ ਹਮੇਸ਼ਾ ਤੰਦਰੁਸਤ ਰੱਖਦੇ ਹਨ। ਪੱਤਿਆਂ ਵਿਚ 'ਵਿਟਾਮਿਨ ਸੀ', 'ਵਿਟਾਮਿਨ ਕੇ' ਅਤੇ ਪ੍ਰੋਟੀਨ ਵੀ ਪਾਏ ਜਾਂਦੇ ਹਨ। ਇਹ ਕੈਲਸੀਅਮ, ਫਾਸਫੋਰਸ, ਪੋਟਾਸ਼ੀਅਮ, ਥਿਆਮੀਨ, ਨਿਆਸੀਨ ਤੇ ਕੈਰੋਟੀਨ ਨਾਲ ਵੀ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਫਾਈਬਰ, ਆਇਰਨ ਅਤੇ ਮੈਗਨੀਸ਼ੀਅਮ ਵੀ ਪਾਏ ਜਾਂਦੇ ਹਨ।
Photo 3
ਘੱਟ ਕੈਲੋਰੀ ਹੋਣ ਦੇ ਕਾਰਨ, ਇਹ ਭਾਰ ਘਟਾਉਣ ਲਈ ਵੀ ਵਰਤਿਆ ਜਾਂਦਾ ਹੈ। ਧਨੀਏ ਦੇ ਪੱਤਿਆਂ ਦਾ ਜੂਸ ਸਰੀਰ ਨੂੰ ਡੀਟਾਕਸ ਕਰਨ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਕੋਲੈਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ਲਈ ਵੀ ਧਨੀਏ ਦੇ ਪੱਤੇ ਵਰਤੇ ਜਾਂਦੇ ਹਨ। ਇਸ ਦੇ ਨਾਲ ਹੀ ਧਨੀਏ ਦੇ ਪੱਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਵਿਚ ਮੌਜੂਦ 'ਵਿਟਾਮਿਨ ਕੇ' ਅਲਜ਼ਾਈਮਰ ਰੋਗ ਨੂੰ ਰੋਕਣ ਲਈ ਕੰਮ ਕਰਦਾ ਹੈ।