ਐਲੋਵੇਰਾ ਸਰੀਰ ਲਈ ਵਰਦਾਨ ਹੈ, ਢਿੱਡ ਸਬੰਧੀ ਕਈ ਬੀਮਾਰੀਆਂ ਨੂੰ ਕਰਦੈ ਦੂਰ

By : GAGANDEEP

Published : Apr 1, 2023, 10:31 am IST
Updated : Apr 1, 2023, 11:28 am IST
SHARE ARTICLE
photo
photo

ਐਲੋਵੇਰਾ ਦੇ ਗੁੱਦੇ ਨੂੰ ਚਮੜੀ ’ਤੇ ਲਗਾਉਣ ਨਾਲ ਚਮੜੀ ਵਿਚ ਨਮੀ ਵਧਦੀ ਹੈ।

 

ਮੁਹਾਲੀ : ਐਲੋਵੇਰਾ ਜੈਲ ਸਿਹਤ ਦੇ ਨਾਲ-ਨਾਲ ਚਮੜੀ ਦੀਆਂ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਵਰਤੋਂ ਨਾਲ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਕਈ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਗਰਮੀ ਦੇ ਮੌਸਮ ਵਿਚ ਚਮੜੀ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ ਵਿਚ ਐਲੋਵੇਰਾ ਜੈਲ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਵਿਚ ਮੌਜੂਦ ਵਿਟਾਮਿਨਜ਼ ਅਤੇ ਮਿਨਰਲਜ਼ ਚਮੜੀ ਨੂੰ ਨਿਖਾਰਣ ਵਿਚ ਮਦਦ ਕਰਦੇ ਹਨ। ਆਉ ਜਾਣਦੇ ਹਾਂ ਐਲੋਵੇਰਾ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦੇ ਬਾਰੇ :

ਇਹ ਵੀ ਪੜ੍ਹੋ: ਕੈਨੇਡਾ ਤੋਂ ਡੌਂਕੀ ਲਗਾ ਕੇ ਅਮਰੀਕਾ ਜਾਣ ਵਾਲਾ ਭਾਰਤੀ ਪਰਿਵਾਰ ਨਦੀ 'ਚ ਡੁੱਬਿਆ, 8 ਮੌਤਾਂ 

ਜੇ ਤੁਹਾਡਾ ਪੇਟ ਸਾਫ਼ ਨਹੀਂ ਰਹਿੰਦਾ ਤਾਂ ਤੁਸੀਂ ਐਲੋਵੇਰਾ ਜੂਸ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਐਲੋਵੇਰਾ ਵਿਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਗੁਣ ਮਿਲਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ਼ ਰਹੇਗਾ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ। ਪੀਲੀਆ ਰੋਗ ਤੋਂ ਪੀੜਤ ਲੋਕਾਂ ਲਈ ਐਲੋਵੀਰਾ ਇਕ ਬਹੁਤ ਵਧੀਆ ਦਵਾਈ ਹੈ। 15 ਗ੍ਰਾਮ ਐਲੋਵੀਰਾ ਦਾ ਰਸ ਸਵੇਰੇ ਸ਼ਾਮ ਪੀਉ। ਤੁਹਾਨੂੰ ਇਸ ਰੋਗ ਤੋਂ ਫ਼ਾਇਦਾ ਮਿਲੇਗਾ।  ਖਾਂਸੀ ਵਿਚ ਐਲੋਵੀਰਾ ਦਾ ਰਸ ਦਵਾਈ ਦਾ ਕੰਮ ਕਰਦਾ ਹੈ। ਇਸ ਦੇ ਪੱਤਿਆ ਨੂੰ ਭੁੰਨ ਕੇ ਰਸ ਕੱਢ ਲਵੋ ਅਤੇ ਅੱਧਾ ਚਮਚ ਜੂਸ ਇਕ ਕੱਪ ਗਰਮ ਪਾਣੀ ਨਾਲ ਲੈਣ ਨਾਲ ਖਾਂਸੀ ਤੋਂ ਫ਼ਾਇਦਾ ਮਿਲਦਾ ਹੈ।

ਇਹ ਵੀ ਪੜ੍ਹੋ: ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, ਕਮਰਸ਼ੀਅਲ ਸਿਲੰਡਰ ਦੀ ਕੀਮਤ 91.50 ਰੁਪਏ ਘਟੀ 

ਐਲੋਵੇਰਾ ਦੇ ਗੁੱਦੇ ਨੂੰ ਚਮੜੀ ’ਤੇ ਲਗਾਉਣ ਨਾਲ ਚਮੜੀ ਵਿਚ ਨਮੀ ਵਧਦੀ ਹੈ। ਇਸ ਤਰ੍ਹਾਂ ਚਮੜੀ ਦਾ ਲਚਕੀਲਾਪਨ ਵਧਣ ਨਾਲ ਉਹ ਹੋਰ ਖ਼ੂਬਸੂਰਤ ਲਗਦੀ ਹੈ। ਝੁਰੜੀਆਂ ਦੀ ਸਮੱਸਿਆ ਹੋਣ ’ਤੇ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ। ਚਮੜੀ ਨੂੰ ਕੁਦਰਤੀ ਰੂਪ ਵਿਚ ਇਸ ਤਰ੍ਹਾਂ ਕਸ ਦਿੰਦਾ ਹੈ ਕਿ ਇਸ ਵਿਚ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਆਉਂਦੀਆਂ, ਜੋ ਬੁਢਾਪੇ ਨੂੰ ਰੋਕਣ ਵਿਚ ਮਦਦਗਾਰ ਸਾਬਤ ਹੁੰਦਾ ਹੈ। ਐਲੋਵੇਰਾ ਸਿਰਦਰਦ ਤੋਂ ਛੁਟਕਾਰਾ ਦਿਵਾਉਣ ਵਿਚ ਕਾਫ਼ੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖ਼ਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।

ਸਹੀ ਖਾਣ-ਪੀਣ ਨਾ ਹੋਣ ਕਾਰਨ ਸਰੀਰ ਵਿਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਚਮੜੀ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫ਼ਿਕੇਸ਼ਨ ਦੀ ਪ੍ਰਕਿਰਿਆ ਦੇ ਜ਼ਰੀਏ ਸਰੀਰ ਵਿਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿਚ ਮਦਦ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement