Raw Bananas For Diabetes: ਸ਼ੂਗਰ ਦੇ ਮਰੀਜ਼ਾਂ ਲਈ ਕੱਚੇ ਕੇਲੇ ਦਾ ਸੇਵਨ ਹੈ ਬਹੁਤ ਫ਼ਾਇਦੇਮੰਦ
Published : Apr 1, 2024, 8:06 am IST
Updated : Apr 1, 2024, 8:06 am IST
SHARE ARTICLE
Raw Bananas For Diabetes
Raw Bananas For Diabetes

ਸ਼ੂਗਰ ਦੇ ਰੋਗੀਆਂ ਲਈ ਵੀ ਕੱਚੇ ਕੇਲੇ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ।

Raw Bananas For Diabetes: ਜੇਕਰ ਤੁਸੀਂ ਅਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਜਾਂ ਫਿਰ ਬੀਪੀ ਦੀ ਸਮੱਸਿਆ ਅਕਸਰ ਤੁਹਾਡੇ ਲਈ ਟੈਨਸ਼ਨ ਦੀ ਵਜ੍ਹਾ ਬਣੀ ਰਹਿੰਦੀ ਹੈ ਤਾਂ ਪੱਕੇ ਹੋਏ ਕੇਲੇ ਦੀ ਥਾਂ ਕੱਚੇ ਕੇਲੇ ਨੂੰ ਅਪਣੀ ਡਾਇਟ ਵਿਚ ਥਾਂ ਦੇਣੀ ਸ਼ੁਰੂ ਕਰੋ। ਕੱਚੇ ਕੇਲੇ ਵਿਚ ਫ਼ਾਈਬਰ, ਵਿਟਾਮਿਨ-ਸੀ, ਵਿਟਾਮਿਨ-ਬੀ6, ਪ੍ਰੋਵਿਟਾਮਿਨ-ਏ, ਪੋਟਾਸ਼ੀਅਮ, ਫ਼ਾਸਫ਼ੋਰਸ, ਮੈਗਨੀਸ਼ੀਅਮ, ਜ਼ਿੰਕ ਤੇ ਫੇਨੋਲਿਕ ਯੌਗਿਕ ਵਰਗੇ ਕਈ ਗੁਣ ਮਿਲ ਜਾਂਦੇ ਹਨ ਜੋ ਸਰੀਰ ਨੂੰ ਕਈ ਰੋਗਾਂ ਤੋਂ ਬਚਾਈ ਰੱਖਣ ਵਿਚ ਮਦਦ ਕਰ ਸਕਦੇ ਹਨ।

ਸ਼ੂਗਰ ਦੇ ਰੋਗੀਆਂ ਲਈ ਵੀ ਕੱਚੇ ਕੇਲੇ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਕੱਚੇ ਕੇਲੇ ਵਿਚ ਮਿਲਣ ਵਾਲਾ ਐਂਟੀ ਬਾਇਉਟਿਕ ਗੁਣ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਕੱਚੇ ਕੇਲੇ ਨੂੰ ਡਾਈਟ ਵਿਚ ਸ਼ਾਮਲ ਕਰ ਕੇ ਬਲੱਡ ਸ਼ੂਗਰ ਲੈਵਲ ਨੂੰ ਆਸਾਨੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਮੋਟਾਪੇ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਅਪਣੀ ਡਾਇਟ ਵਿਚ ਕੱਚੇ ਕੇਲੇ ਨੂੰ ਸ਼ਾਮਲ ਕਰ ਸਕਦੇ ਹਨ। ਕੱਚੇ ਕੇਲੇ ਵਿਚ ਡਾਇਟਰੀ ਫ਼ਾਈਬਰ ਭਰਪੂਰ ਹੁੰਦਾ ਹੈ। ਫ਼ਾਈਬਰ ਸਰੀਰ ਵਿਚ ਪਹੁੰਚ ਕੇ ਜਲਦੀ ਪਚਦਾ ਨਹੀਂ ਹੈ ਜਿਸ ਨਾਲ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਤੇ ਵਿਅਕਤੀ ਜ਼ਿਆਦਾ ਖਾਣੇ ਤੋਂ ਬਚ ਜਾਂਦਾ ਹੈ ਜਿਸ ਨਾਲ ਉਸ ਦਾ ਭਾਰ ਕੰਟੋਰਲ ਵਿਚ ਰਹਿ ਸਕਦਾ ਹੈ।

ਕੱਚੇ ਕੇਲੇ ਦਾ ਸੇਵਨ ਚਮੜੀ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਕੱਚ ਕੇਲੇ ਵਿਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਐਂਟੀ ਆਕਸੀਡੈਂਟ ਭਰਪੂਰ ਹੁੰਦੇ ਹਨ ਜੋ ਚਿਹਰੇ ’ਤੇ ਪੈਣ ਵਾਲੀਆਂ ਝੁਰੜੀਆਂ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰ ਸਕਦੇ ਹਨ। ਕੱਚੇ ਕੇਲੇ ਵਿਚ ਪੋਟਾਸ਼ੀਅਮ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਬਲੱਡ ਪ੍ਰੈਸ਼ਰ ਲੈਵਲ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦਾ ਹੈ। ਕੱਚੇ ਤੇਲੇ ਵਿਚ ਫ਼ਾਈਬਰ ਦੀ ਮਾਤਰਾ ਪਾਈ ਜਾਂਦੀ ਹੈ ਜੋ ਵਧਦੇ ਹੋਏ ਕੈਲੇਸਟਰੋਲ ਨੂੰ ਕੰਟਰੋਲ ਕਰ ਸਕਦਾ ਹੈ ਜਿਸ ਨਾਲ ਦਿਲ ਨੂੰ ਤੰਦਰੁਸਤ ਰੱਖਣ ਵਿਚ ਮਦਦ ਮਿਲ ਸਕਦੀ ਹੈ।

(For more Punjabi news apart from Raw Bananas For Diabetes, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement