ਜੋੜਾਂ ਦੇ ਦਰਦ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ ਆਂਵਲੇ ਦਾ ਮੁਰੱਬਾ
Published : May 1, 2022, 11:55 am IST
Updated : May 1, 2022, 12:59 pm IST
SHARE ARTICLE
Amla for good health
Amla for good health

ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ।

ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਂਵਲੇ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਇਹ ਇਸ ਤਰ੍ਹਾਂ ਦਾ ਫਲ ਹੈ, ਜਿਸ ਨੂੰ  ਧੁੱਪੇ ਸੁਕਾਉਣ ਨਾਲ ਗੁਣਾਂ 'ਚ ਕੋਈ ਕਮੀ ਨਹੀਂ ਹੁੰਦੀ।

amla candyamla candy

ਆਂਵਲੇ ਨੂੰ  ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ 'ਚ ਵੀ ਖਾਇਆ ਜਾ ਸਕਦਾ ਹੈ। ਇਸ ਵਿਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਈਬਰ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਰੋਜ਼ਾਨਾ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ  ਬਹੁਤ ਸਾਰੇ ਲਾਭ ਹੁੰਦੇ ਹਨ। ਆਉ ਜਾਣਦੇ ਹਾਂ ਆਂਵਲਾ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :

amlaamla

• ਲੋਕ ਅਪਣੀ ਚਮੜੀ ਨੂੰ  ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ਼ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
• ਸਰੀਰ ਵਿਚ ਖ਼ੂਨ ਦੀ ਕਮੀ ਨੂੰ  ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ | ਜਿਨ੍ਹਾਂ ਲੋਕਾਂ ਵਿਚ ਖ਼ੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਔੌਰਤਾਂ 'ਚ ਆਇਰਨ ਦੀ ਕਮੀ ਪਾਈ ਜਾਂਦੀ ਹੈ, ਜਿਸ ਨੂੰ  ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।

amla murabbaamla murabba

• ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ।ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ 'ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।

health elementshealth elements

• ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ  ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ  ਦਿਨ ਵਿਚ 2 ਵਾਰ ਖਾ ਸਕਦੇ ਹੋ।

amlaamla

• ਗਰਭ ਅਵਸਥਾ ਵਿਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ਵਿਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ | ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement