ਐਸੀਡਿਟੀ ਲਈ ਫਾਇਦੇਮੰਦ ਹੁੰਦਾ ਹੈ ਕੱਚਾ ਅੰਬ, ਰੱਖੇਗਾ ਹੋਰ ਬਿਮਾਰੀਆਂ ਨੂੰ ਵੀ ਦੂਰ  
Published : Oct 1, 2020, 1:31 pm IST
Updated : Oct 1, 2020, 1:31 pm IST
SHARE ARTICLE
Acidity
Acidity

ਦਿਲ ਦੀ ਬੀਮਾਰੀ ਅਤੇ ਕੈਂਸਰ ਤੋਂ ਵੀ ਬਚਾਉਂਦਾ ਹੈ ਕੱਚਾ ਅੰਬ

ਗਰਮੀਆਂ ਸ਼ੁਰੂ ਹੁੰਦੇ ਸਾਰ ਹੀ ਘਰਾਂ ‘ਚ ਕੱਚੇ ਅੰਬਾਂ ਦੀ ਚਟਨੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ‘ਚ ਨਾ ਸਿਰਫ਼ ਖੱਟੇ-ਮਿੱਠੇ ਕੱਚੇ ਅੰਬਾਂ ਦੀ ਕੈਰੀ ਸੁਆਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ‘ਚ ਖੂਬ ਲਾਹੇਵੰਦ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖਦਾ ਹੈ। ਕੱਚੇ ਅੰਬ ‘ਚ ਵਿਟਾਮਿਨ-ਸੀ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ।  

raw mangoraw mango

ਕੱਚਾ ਅੰਬ ਖਾਣ ਦੇ ਫਾਇਦੇ 
ਦੰਦ ਸਰੀਰ ਦਾ ਮਹੱਤਵਪੂਰਣ ਹਿੱਸਾ ਹੁੰਦੇ ਹਨ ਪਰ ਅਸੀਂ ਇਹਨਾਂ ਦੀ ਸਾਫ਼ ਸਫ਼ਾਈ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖੂਨ ਆਉਣ, ਮੁੰਹ ਤੋਂ ਬਦਬੂ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਲਾਹੇਵੰਦ ਹਨ।
ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।

CancerCancer

ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ‘ਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਹਰ ਰੋਜ਼ ਵਰਤੋਂ ਕਰਨੀ ਚਾਹੀਦੀ ਹੈ।
ਆਯੁਰਵੇਦ ਮੁਤਾਬਕ ਕੱਚੇ ਅੰਬ ਦੇ ਸੇਵਨ ਨਾਲ ਸਰੀਰ ਵਿਚ ਠੰਢਕ ਬਣੀ ਰਹਿੰਦੀ ਹੈ। ਕੱਚੀ ਕੈਰੀ ਵਿਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ ਨਾਲ ਹੀ ਇਹ ਦਿਲ ਦੀ ਬੀਮਾਰੀ ਅਤੇ ਕੈਂਸਰ ਤੋਂ ਵੀ ਸਰੀਰ ਦੀ ਰੱਖਿਆ ਕਰਦਾ ਹੈ।

AcidityAcidity

ਪਿੱਤ ਲਈ ਇਹ ਬਹੁਤ ਹੀ ਚੰਗਾ ਉਪਾਅ ਹੈ। ਸਗੋਂ ਇਸ ‘ਚ ਕੁਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਤੁਹਾਨੂੰ ਸੂਰਜ ਦੇ ਪ੍ਰਭਾਵ ਤੋਂ ਬਚਾਉਂਦੇ ਹਨ।
ਗਰਭਵਤੀ ਔਰਤਾਂ ਨੂੰ ਆਚਾਰ ਜਾਂ ਹੋਰ ਕੁਝ ਖੱਟਾ ਖਾਣ ਦਾ ਮਨ ਕਰਦਾ ਹੈ। ਇਸ ਲਈ ਕੱਚੇ ਹਰੇ ਅੰਬ ਨਾਲ ਉਨ੍ਹਾਂ ਦੀ ਸਰੀਰਕ ਥਕਾਵਟ ਵੀ ਦੂਰ ਹੋ ਜਾਂਦੀ ਹੈ।

vitamin Cvitamin C

ਕੱਚਾ ਅੰਬ ਸਰੀਰ ਨੂੰ ਰੋਗਾਂ ਪ੍ਰਤੀਰੋਧਕ ਸਮਰੱਥਾ ਮਤਲਬ ਇਮਿਊਨਿਟੀ ਨੂੰ ਵਧਾਉਂਦਾ ਹੈ ਨਾਲ ਹੀ ਇਹ ਸਾਨੂੰ ਰੋਗਾਂ ਨਾਲ ਲੜਣ ਦੀ ਤਾਕਤ ਵੀ ਦਿੰਦਾ ਹੈ।
ਕੱਚੇ ਅੰਬਾਂ ‘ਚ ਵਿਟਾਮਿਨ-ਸੀ ਕਾਫੀ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ, ਜੋ ਖੂਨ ‘ਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਅਸ਼ੁੱਧੀ ਨੂੰ ਦੂਰ ਕਰਨ ‘ਚ ਮਦਦਗਾਰ ਸਾਬਤ ਹੁੰਦਾ ਹੈ।

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement