Health News: ਸਰਦੀਆਂ ਵਿਚ ਗਰਮ ਪਾਣੀ ਨਾਲ ਨਹਾਉਣ ਦੇ ਹਨ ਖ਼ਤਰਨਾਕ ਨਤੀਜੇ
Published : Jan 2, 2024, 7:42 am IST
Updated : Jan 2, 2024, 7:42 am IST
SHARE ARTICLE
 Bathing with hot water in winter have dangerous consequences
Bathing with hot water in winter have dangerous consequences

ਜੇਕਰ ਸਰਦੀਆਂ ਵਿਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਉ।

Health News:  ਸਰਦੀਆਂ ਵਿਚ ਜ਼ਿਆਦਾਤਰ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਪਰ 32 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਚਮੜੀ ਤੇ ਵਾਲਾਂ ਨੂੰ ਨੁਕਸਾਨ ਹੁੰਦਾ ਹੈ। ਜੇਕਰ ਸਰਦੀਆਂ ਵਿਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਉ।

ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਵਿਚ ਰੈੱਡਨੈੱਸ ਅਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਖ਼ੁਸ਼ਕ ਹੋ ਜਾਂਦੀ ਹੈ ਜਿਸ ਨਾਲ ਇਨਫ਼ੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ। ਗਰਮ ਪਾਣੀ ਨਾਲ ਵਾਲਾਂ ’ਤੇ ਵੀ ਬੁਰਾ ਅਸਰ ਪੈ ਸਕਦਾ ਹੈ। ਇਸ ਨਾਲ ਵਾਲਾਂ ਦੀ ਨਮੀ ਘੱਟ ਹੋ ਜਾਂਦੀ ਹੈ ਜਿਸ ਨਾਲ ਵਾਲ ਖ਼ੁਸ਼ਕ ਹੋ ਜਾਂਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੱਖਾਂ ਵਿਚ ਵੀ ਖ਼ੁਸ਼ਕੀ ਆ ਜਾਂਦੀ ਹੈ ਜਿਸ ਨਾਲ ਅੱਖਾਂ ਵਿਚ ਰੈੱਡਨੈਸ, ਖਾਰਿਸ਼ ਤੇ ਵਾਰ-ਵਾਰ ਪਾਣੀ ਆਉਣ ਦੀ ਸਮੱਸਿਆ ਪੈਦਾ ਹੁੰਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਹੱਥਾਂ-ਪੈਰਾਂ ਦੇ ਨਹੁੰਆਂ ਉਤੇ ਬੁਰਾ ਅਸਰ ਪੈਂਦਾ ਹੈ। ਨਹੂੰ ਟੁੱਟਣ ਲਗਦੇ ਹਨ, ਇਨਫ਼ੈਕਸ਼ਨ ਤੇ ਆਸ-ਪਾਸ ਦੀ ਚਮੜੀ ਫਟਣ ਦੀ ਸਮੱਸਿਆ ਹੋ ਸਕਦੀ ਹੈ। ਵਾਲਾਂ ਵਿਚ ਸਿਕਰੀ ਦੀ ਸਮੱਸਿਆ ਵਧਣ ਲਗਦੀ ਹੈ। ਡਰਾਈ ਹੋ ਚੁਕੇ ਵਾਲ ਟੁਟਣ ਲਗਦੇ ਹਨ। ਇਸ ਨਾਲ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ।   

 (For more Punjabi news apart from Bathing with hot water in winter have dangerous consequences, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement