ਖੂਨ ਦੀ ਕਮੀ ਪੂਰੀ ਕਰਨ ਲਈ ਰੋਜ਼ ਖਾਓ ਇਕ ਮੁਰੱਬਾ
Published : Feb 2, 2019, 1:16 pm IST
Updated : Feb 2, 2019, 1:16 pm IST
SHARE ARTICLE
 Murabba
Murabba

ਇਸ ਮਾਡਰਨ ਲਾਈਫ ਸਟਾਈਲ ਵਿਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਛੋਟੀਆਂ-ਮੋਟੀਆਂ ਬੀਮਾਰੀਆਂ ਲੱਗੀਆਂ ਰਹਿੰਦੀਆਂ ਹਨ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਸਹੀ ...

ਇਸ ਮਾਡਰਨ ਲਾਈਫ ਸਟਾਈਲ ਵਿਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਛੋਟੀਆਂ-ਮੋਟੀਆਂ ਬੀਮਾਰੀਆਂ ਲੱਗੀਆਂ ਰਹਿੰਦੀਆਂ ਹਨ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਸਹੀ ਪੋਸ਼ਣ ਨਹੀਂ ਮਿਲ ਪਾਉਂਦਾ। ਅਜਿਹੇ ਵਿਚ ਰੋਜ਼ਾਨਾ ਸਿਰਫ ਇਕ ਮੁਰੱਬਾ ਖਾਣ ਨਾਲ ਕਾਫੀ ਫਾਇਦਾ ਮਿਲੇਗਾ। ਜ਼ਿਆਦਾਤਰ ਲੋਕਾਂ ਨੇ ਸਿਰਫ ਆਂਵਲੇ ਦੇ ਮੁਰੱਬੇ ਦੇ ਫਾਇਦੇ ਹੀ ਸੁਣੇ ਹੋਣਗੇ ਪਰ ਹੋਰ ਵੀ ਕਈ ਫਲ ਸਬਜ਼ੀਆਂ ਦੇ ਮੁਰੱਬੇ ਹਨ ਜਿਨ੍ਹਾਂ ਵਿਚ ਕਾਫੀ ਮਾਤਰਾ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ ਅਤੇ ਮਿਨਰਲਸ ਹੁੰਦੇ ਹਨ। ਰੋਜ਼ਾਨਾ ਕਿਸੇ ਇਕ ਦੀ ਵਰਤੋਂ ਕਰਨ ਨਾਲ ਸਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। 

Awale MurabbaAmla Murabba

ਆਂਵਲੇ ਦਾ ਮੁਰੱਬਾ - ਆਂਵਲੇ ਦੇ ਮੁਰੱਬੇ ਵਿਚ ਕਾਫੀ ਮਾਤਰਾ ਵਿਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੇ ਲਈ ਬਹੁਤ ਜ਼ਰੂਰੀ ਤੱਤ ਹੁੰਦੇ ਹਨ ਰੋਜ਼ਾਨਾ ਸਵੇਰੇ ਇਕ ਆਂਵਲੇ ਦਾ ਮੁਰੱਬਾ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਤੋਂ ਇਲਾਵਾ ਮੁਰੱਬੇ ਦੇ ਨਿਯਮਿਤ ਵਰਤੋਂ ਕਰਨ ਨਾਲ ਸਰੀਰ ਵਿਚ ਖੂਨ ਦੀ ਕਮੀ ਪੂਰੀ ਹੁੰਦੀ ਹੈ ਅਤੇ ਪੇਟ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।

Apple MurabbaApple Murabba

ਸੇਬ ਦਾ ਮੁਰੱਬਾ - ਇਸ ਵਿਚ ਕਾਫੀ ਮਾਤਰਾ ਵਿਚ ਫਾਸਫੋਰਸ, ਆਇਰਨ ਪ੍ਰੋਟੀਨ, ਕੈਲਸ਼ੀਅਮ ਅਤੇ ਕਾਰਬੋਹਾਈਡ੍ਰੇਟ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਐਨਰਜੀ ਦਿੰਦੇ ਹਨ। ਸੇਬ ਦੇ ਸਿਰਕੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੋ ਜਾਂਦੀ ਹੈ ਅਤੇ ਸਿਰ ਦਰਦ ਵਿਚ ਵੀ ਆਰਾਮ ਮਿਲਦਾ ਹੈ। ਇਸ ਤੋਂ ਇਲਾਵਾ ਸੇਬ ਦੇ ਮੁਰੱਬੇ ਨਾਲ ਮੋਟਾਪਾ ਕੰਟਰੋਲ ਵਿਚ ਰਹਿੰਦਾ ਹੈ ਅਤੇ ਨੀਂਦ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

Carrot MurabbaCarrot Murabba

ਗਾਜਰ ਦਾ ਮੁਰੱਬਾ - ਗਾਜਰ ਦਾ ਮੁਰੱਬਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕਾਫੀ ਮਾਤਰਾ ਵਿਚ ਆਇਰਨ ਹੁੰਦਾ ਹੈ ਜੋ ਸਰੀਰ ਵਿਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ। ਰੋਜ਼ਾਨਾ ਗਾਜਰ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ ਅਤੇ ਪੇਟ ਦੀ ਜਲਣ ਵੀ ਸ਼ਾਂਤ ਹੋ ਜਾਂਦੀ ਹੈ।

Bel MurabbaBel Murabba

ਬੇਲ ਦਾ ਮੁਰੱਬਾ - ਬੇਲ ਦੇ ਮੁਰੱਬੇ ਵਿਚ ਮੌਜੂਦ ਪ੍ਰੋਟੀਨ, ਫਾਸਫੋਰਸ, ਕਾਰਬੋਹਾਈਡ੍ਰੇਟ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਦਿਲ ਨੂੰ ਸਿਹਤਮੰਦ ਰੱਖਦਾ ਹੈ। ਰੋਜ਼ਾਨਾ ਬੇਲ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਪੇਟ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਇਸ ਨਾਲ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵਧੀ ਹੈ ਅਤੇ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement