
ਆਂਵਲੇ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ।
Amla Murabba Benefits: ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਂਵਲੇ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ।
ਇਹ ਇਸ ਤਰ੍ਹਾਂ ਦਾ ਫਲ ਹੈ, ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ ’ਚ ਕੋਈ ਕਮੀ ਨਹੀਂ ਹੁੰਦੀ। ਆਂਵਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ’ਚ ਵੀ ਖਾਇਆ ਜਾ ਸਕਦਾ ਹੈ। ਇਸ ਵਿਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਈਬਰ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਰੋਜ਼ਾਨਾ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ।
ਆਉ ਜਾਣਦੇ ਹਾਂ ਆਂਵਲੇ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :
- ਲੋਕ ਅਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ਼ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
- ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਵਿਚ ਖ਼ੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਔੌਰਤਾਂ ’ਚ ਆਇਰਨ ਦੀ ਕਮੀ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।
- ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ’ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
- ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ਵਿਚ 2 ਵਾਰ ਖਾ ਸਕਦੇ ਹੋ।
- ਗਰਭ ਅਵਸਥਾ ਵਿਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ਵਿਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।
(For more Punjabi news apart from Amla Murabba Benefits in Punjabi, stay tuned to Rozana Spokesman)