Health News: ਖ਼ਾਲੀ ਪੇਟ ਹਿੰਗ ਦਾ ਸੇਵਨ ਸਿਹਤ ਲਈ ਹੈ ਬਹੁਤ ਲਾਭਕਾਰੀ
Published : Jun 2, 2025, 8:17 am IST
Updated : Jun 2, 2025, 8:18 am IST
SHARE ARTICLE
Consuming asafoetida on an empty stomach is very beneficial for health News
Consuming asafoetida on an empty stomach is very beneficial for health News

ਖ਼ਾਲੀ ਪੇਟ ਇਕ ਚੁਟਕੀ ਹਿੰਗ ਖਾਣ ਨਾਲ ਤੁਹਾਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

Consuming asafoetida on an empty stomach is very beneficial for health News: ਹਿੰਗ ਦੀ ਵਰਤੋਂ ਸਾਡੀ ਰਸੋਈ ਵਿਚ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਹਿੰਗ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਆਸਾਨੀ ਨਾਲ ਰਾਹਤ ਪਾ ਸਕਦੇ ਹੋ। ਇਸ ਵਿਚ ਮੌਜੂਦ ਗੁਣ ਬਦਹਜ਼ਮੀ, ਪੇਟ ਦੀ ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਵਿਚ ਬਹੁਤ ਫ਼ਾਇਦੇਮੰਦ ਹੁੰਦੇ ਹਨ। ਖ਼ਾਲੀ ਪੇਟ ਹਿੰਗ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ।

ਜੇਕਰ ਤੁਸੀਂ ਪੇਟ ਸਬੰਧੀ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਖ਼ਾਲੀ ਪੇਟ ਹਿੰਗ ਤੁਹਾਡੇ ਲਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗਾ। ਹਿੰਗ ਵਿਚ ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਅਤੇ ਐਂਟੀ-ਇੰਫ਼ਲੇਮੇਟਰੀ ਗੁਣ ਮਿਲ ਜਾਂਦੇ ਹਨ। ਇਸ ਦਾ ਸੇਵਨ ਦਰਦ ਤੋਂ ਰਾਹਤ ਪਾਉਣ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਆਉ ਜਾਣਦੇ ਹਾਂ ਖ਼ਾਲੀ ਪੇਟ ਹਿੰਗ ਖਾਣ ਨਾਲ ਕਿਹੜੀਆਂ ਬੀਮਾਰੀਆਂ ਠੀਕ ਹੋ ਸਕਦੀਆਂ ਹਨ।

ਹਿੰਗ ਵਿਚ ਮੌਜੂਦ ਔਸ਼ਧੀ ਗੁਣ ਬਦਹਜ਼ਮੀ ਦੀ ਸਮੱਸਿਆ ਵਿਚ ਬਹੁਤ ਫ਼ਾਇਦੇਮੰਦ ਹੁੰਦੇ ਹਨ। ਖ਼ਾਲੀ ਪੇਟ ਇਕ ਚੁਟਕੀ ਹਿੰਗ ਖਾਣ ਨਾਲ ਤੁਹਾਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਬਦਹਜ਼ਮੀ ਜਾਂ ਪਾਚਨ ਪ੍ਰਣਾਲੀ ਨਾਲ ਸਬੰਧਤ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਡਾਕਟਰ ਦੀ ਸਲਾਹ ’ਤੇ ਹਿੰਗ ਦਾ ਸੇਵਨ ਕਰਦੇ ਹੋ। ਹਿੰਗ ਦਾ ਸੇਵਨ ਪੇਟ ਲਈ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਇਆ ਹੈ।

ਹਿੰਗ ਵਿਚ ਮੌਜੂਦ ਗੁਣ ਪੇਟ ਫੁਲਣ ਅਤੇ ਪੇਟ ਗੈਸ ਦੀ ਸਮੱਸਿਆ ਨੂੰ ਕੱੁਝ ਹੀ ਸਮੇਂ ਵਿਚ ਖ਼ਤਮ ਕਰ ਦਿੰਦੇ ਹਨ। ਕਈ ਵਾਰ ਪੇਟ ਦਰਦ ਗੈਸ ਜਾਂ ਫੁਲਣ ਕਾਰਨ ਹੁੰਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਖ਼ਾਲੀ ਪੇਟ ਇਕ ਚੁਟਕੀ ਹਿੰਗ ਦਾ ਸੇਵਨ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ। ਹਿੰਗ ਸਰੀਰ ਵਿਚ ਖ਼ੂਨ ਦੇ ਥੱਕੇ ਬਣਨ ਤੋਂ ਰੋਕਦੀ ਹੈ ਅਤੇ ਖ਼ੂਨ ਦੇ ਗੇੜ ਨੂੰ ਬਿਹਤਰ ਬਣਾਉਂਦੀ ਹੈ। ਹਰ ਰੋਜ਼ ਸਵੇਰੇ ਹਿੰਗ ਦਾ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ। ਹਾਲਾਂਕਿ ਇਸ ਨੂੰ ਲੈਣ ਤੋਂ ਪਹਿਲਾਂ ਤੁਹਾਨੂੰ ਇਕ ਵਾਰ ਅਪਣੇ ਡਾਕਟਰ ਨਾਲ ਸਲਾਹ ਜ਼ਰੂਰ ਕਰਨੀ ਚਾਹੀਦੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement