
ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿਚ ਥਕਾਵਟ ਹੋਣਾ ਆਮ ਗੱਲ ਹੈ ਪਰ ਕਦੇ ਇਹ ਥਕਾਵਟ ਵੀ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ...
ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿਚ ਥਕਾਵਟ ਹੋਣਾ ਆਮ ਗੱਲ ਹੈ ਪਰ ਕਦੇ ਇਹ ਥਕਾਵਟ ਵੀ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਦੂਜੀਆਂ ਬਿਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬਿਮਾਰੀ ਹੋ ਸਕਦੀ ਹੈ।
Black Cardamom
ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਵੱਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ।
Black Cardamom
ਕਾਲੀ ਇਲਾਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਆਸਾਨੀ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਕਾਲੀ ਇਲਾਚੀ ਦਾ ਸੇਵਨ ਕਰਨਾ ਚਾਹੀਦਾ ਹੈ।
Black Cardamom
ਕਾਲੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫਾਇਦਾ ਮਿਲਦਾ ਹੈ। ਜੇਕਰ ਤੁਸੀਂ ਅਪਣੀ ਚਮੜੀ ਵਿਚ ਨਿਖਾਰ ਲਿਆਉਣਾ ਹੈ ਤਾਂ ਕਾਲੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ। ਕਾਲੀ ਇਲਾਇਚੀ ਵਿਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।