ਗਰਭਵਤੀ ਔਰਤਾਂ ਲਈ ਲਾਹੇਵੰਦ ਹੈ ਕੇਸਰ ਦਾ ਦੁੱਧ
Published : Aug 2, 2023, 7:01 am IST
Updated : Aug 2, 2023, 7:01 am IST
SHARE ARTICLE
photo
photo

ਤੁਹਾਨੂੰ ਦਸਾਂਗੇ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:

 

ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਗਰਭ ਅਵਸਥਾ ਦੌਰਾਨ ਦੁੱਧ ਵਿਚ ਕੇਸਰ ਮਿਲਾ ਕੇ ਪੀਤਾ ਜਾਵੇ ਤਾਂ ਕਾਫ਼ੀ ਫ਼ਾਇਦਾ ਹੁੰਦਾ ਹੈ। ਇਸ ਨਾਲ ਹੋਣ ਵਾਲੇ ਬੱਚਿਆਂ ਦਾ ਰੰਗ ਵੀ ਨਿਖਰਦਾ ਹੈ ਅਤੇ ਔਰਤਾਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਵੀ ਦੂਰ ਰਹਿੰਦੀਆਂ ਹਨ। ਅੱਜ ਅਸੀ ਤੁਹਾਨੂੰ ਦਸਾਂਗੇ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:

ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਾਫ਼ੀ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਨੂੰ ਅੱਖਾਂ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕੁੱਝ ਔਰਤਾਂ ਦੀ ਡਿਲਿਵਰੀ ਤੋਂ ਬਾਅਦ ਨਜ਼ਰ ਕਮਜ਼ੋਰ ਹੋ ਜਾਂਦੀ ਹੈ। ਅਜਿਹੇ ਵਿਚ ਰੋਜ਼ਾਨਾ ਉਨ੍ਹਾਂ ਨੂੰ ਕੇਸਰ ਵਾਲਾ ਦੁੱਧ ਪੀਣਾ ਚਾਹੀਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰਖਦਾ ਹੈ। 

ਗਰਭ ਅਵਸਥਾ ਦੌਰਾਨ ਰੋਜ਼ਾਨਾ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਬੱਚੇ ਦਾ ਰੰਗ ਗੋਰਾ ਹੁੰਦਾ ਹੈ। ਇਸ ਵਿਚ ਮੌਜੂਦ ਥਿਆਮਿਨ ਅਤੇ ਰਿਬੋਫ਼ਲੇਵਿਨ ਗੁਣ ਗਰਭਵਤੀ ਔਰਤਾਂ ਦੇ ਸਰੀਰ ਨੂੰ ਸਿਹਤਮੰਦ ਰਖਦੇ ਹਨ। 

ਇਸ ਦੌਰਾਨ ਔਰਤਾਂ ਦੀ ਪਾਚਨ ਕਿਰਿਆ ਕਾਫ਼ੀ ਕਮਜ਼ੋਰ ਹੋ ਜਾਂਦੀ ਹੈ। ਗਰਭ ਅਵਸਥਾ ਦੌਰਾਨ ਸਰੀਰ ਵਿਚ ਹਾਰਮੋਨ ਵਿਚ ਬਦਲਾਅ ਆਉਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਭਾਰੀ ਖਾਣਾ ਪਚ ਨਹੀਂ ਸਕਦਾ ਜਿਸ ਵਜ੍ਹਾ ਨਾਲ ਹਮੇਸ਼ਾ ਔਰਤਾਂ ਦਾ ਢਿੱਡ ਖ਼ਰਾਬ ਰਹਿੰਦਾ ਹੈ। ਅਜਿਹੇ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਅਤੇ ਢਿੱਡ ਸਿਹਤਮੰਦ ਰਹਿੰਦਾ ਹੈ। 

ਕੇਸਰ ਵਾਲਾ ਦੁੱਧ ਪੀਣ ਨਾਲ ਨਾਰਮਲ ਡਿਲਿਵਰੀ ਦੇ ਮੌਕੇ ਵਧ ਜਾਂਦੇ ਹਨ। ਅਜਿਹੇ ਵਿਚ ਗਰਭ ਅਵਸਥਾ ਦੇ ਪੰਜਵੇਂ ਮਹੀਨੇ ਤੋਂ ਹੀ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। 

ਇਸ ਅਵਸਥਾ ਦੌਰਾਨ ਔਰਤਾਂ ਨੂੰ ਤਣਾਅ ਦੀ ਵਜ੍ਹਾ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਕੇਸਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ ਅਤੇ ਮਾਸਪੇਸ਼ੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।    

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement