ਖ਼ਬਰਾਂ |

ਤਾਜ਼ਾ |

Health News: ਬੀਮਾਰੀਆਂ ਤੋਂ ਰੱਖੇਗਾ ਦੂਰ ਫਲਾਂ ਦਾ ਜੂਸ

By : GAGANDEEP

Published : Feb 3, 2024, 7:02 am IST
Updated : Feb 3, 2024, 7:03 am IST
SHARE ARTICLE
Fruit juice will keep away from diseases News in punjabi
Fruit juice will keep away from diseases News in punjabi

Health News: ਸੇਬ ਦਾ ਜੂਸ ਇਹ ਯਾਦ-ਸ਼ਕਤੀ ਨੂੰ ਤੇਜ਼ ਕਰਦਾ ਹੈ ਅਤੇ ਦਿਮਾਗ਼ ਦੀ ਕਾਰਜ-ਪ੍ਰਣਾਲੀ ਨੂੰ ਵੀ ਸਹੀ ਰਖਦਾ ਹੈ

Fruit juice will keep away from diseases News in punjabi : ਸਿਹਤ ਲਈ ਫਲਾਂ ਦਾ ਰਸ ਬਹੁਤ ਹੀ ਲਾਭਦਾਇਕ ਹੁੰਦਾ ਹੈ। ਇਸ ਹਕੀਕਤ ਤੋਂ ਸਾਰੇ ਚੰਗੀ ਤਰ੍ਹਾਂ ਜਾਣੂ ਹਨ। ਅਮਰੀਕਾ ਦੇ ਵਿਗਿਆਨੀਆਂ ਨੇ ਹੁਣੇ ਜਹੇ ਜਿਹੜੀ ਖੋਜ ਕੀਤੀ ਹੈ, ਉਸ ਵਿਚ ਉੁਨ੍ਹਾਂ ਨੇ ਵੱਖ-ਵੱਖ ਫਲਾਂ ਦੇ ਜੂਸਾਂ ਦੀਆਂ ਵਿਸ਼ੇਸ਼ਤਾਵਾਂ ਦਸੀਆਂ ਹਨ। 

ਗਾਜਰ ਦਾ ਜੂਸ : ਨੀਊ ਕੈਸਲ ਯੂਨੀਵਰਸਟੀ ਦੇ ਖੋਜਕਾਰਾਂ ਅਨੁਸਾਰ ਗਾਜਰ, ਕੈਂਸਰ ਤੋਂ ਬਚਾ ਸਕਦੀ ਹੈ। ਇਸ ਵਿਚ ਫ਼ੈਲਕੇਰੀਨਾਲ ਨਾਂ ਦਾ ਤੱਤ ਕੋਲੋਨ ਕੈਂਸਰ ਦੀ ਸੰਭਾਵਨਾ ਨੂੰ ਰੋਕਦਾ ਹੈ। ਇਹ ਸਰੀਰ ਵਿਚ ਬੀਮਾਰੀਆਂ ਨੂੰ ਰੋਕਣ ਦੀ ਸਮਰੱਥਾ ਵਧਾਉਂਦਾ ਹੈ ਅਤੇ ਅੱਖਾਂ ਲਈ ਵੀ ਗੁਣਕਾਰੀ ਹੈ। ਇਸ ਵਿਚ ਵਿਟਾਮਿਨ ‘ਏ’ ਅਤੇ ‘ਸੀ’ ਹੁੰਦੇ ਹਨ। 

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (3 ਫਰਵਰੀ 2024)

ਸੇਬ ਦਾ ਜੂਸ : ਇਹ ਜੂਸ ਅਸੇਟਾਲਕੋਲੀਨ ਨਾਂ ਦੇ ਬਰੇਨ ਕੈਮੀਕਲ ਨੂੰ ਬਰਕਰਾਰ ਰੱਖਣ ਵਿਚ ਸਹਾਇਕ ਹੁੰਦਾ ਹੈ। ਇਹ ਯਾਦ-ਸ਼ਕਤੀ ਨੂੰ ਤੇਜ਼ ਕਰਦਾ ਹੈ ਅਤੇ ਦਿਮਾਗ਼ ਦੀ ਕਾਰਜ-ਪ੍ਰਣਾਲੀ ਨੂੰ ਵੀ ਸਹੀ ਰਖਦਾ ਹੈ। ਚੂਹਿਆਂ ’ਤੇ ਕੀਤੀ ਖੋਜ ਤੋਂ ਪਤਾ ਲੱਗਾ ਹੈ ਕਿ ਇਸ ਨਾਲ ਭੁੱਲਣ ਦੀ ਬੀਮਾਰੀ ਦੀ ਸੰਭਾਵਨਾ ਵੀ ਘਟਦੀ ਹੈ। ਰੋਜ਼ਾਨਾ ਦੋ ਗਲਾਸ ਸੇਬ ਦਾ ਜੂਸ (500 ਐਮ.ਐਲ.) ਪੀਣਾ ਸਿਹਤ ਲਈ ਲਾਭਕਾਰੀ ਹੁੰਦਾ ਹੈ। ਇਸ ਵਿਚਲੇ ਫ਼ਾਈਬਰ, ਕੋਲੇਸਟ੍ਰੋਲ ਦੇ ਪੱਧਰ ’ਤੇ ਕੰਟਰੋਲ ਰਖਦੇ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨਾਰੀਅਲ ਪਾਣੀ : ਇਸ ਨੂੰ ਨੈਚੁਰਲ ਸਪੋਰਟਸ ਡਰਿੰਕ ਵੀ ਕਹਿੰਦੇ ਹਨ। ਕੰਮ ਦੀ ਥਕਾਵਟ ਪਿੱਛੋਂ ਨਾਰੀਅਲ ਪੀਣਾ ਐਨਰਜੀ ਡਰਿੰਕ ਦੇ ਬਰਾਬਰ ਹੈ। ਸਖ਼ਤ ਮਿਹਨਤ ਕਾਰਨ ਪਸੀਨੇ ਦੀ ਵਧੇਰੇ ਮਾਤਰਾ ਨਾਲ ਸਰੀਰ ਵਿਚ ਹੋਣ ਵਾਲੀ ਕਮੀ ਨੂੰ ਵੀ ਇਹ ਦੂਰ ਕਰਦਾ ਹੈ। 

ਅਨਾਰ ਦਾ ਜੂਸ : ਅਨਾਰ ਵਿਚ ਸ਼ਾਮਲ ਰਸਾਇਣ, ਸਰੀਰ ਦੀਆਂ ਕੋਸ਼ਿਕਾਵਾਂ ਨੂੰ ਹਰ ਤਰ੍ਹਾਂ  ਦੇ ਨੁਕਸਾਨ ਤੋਂ ਬਚਾਉੁਂਦੇ ਹਨ। ਅਨਾਰ ਦਾ ਜੂਸ ਕੈਂਸਰ-ਗ੍ਰਸਤ ਕੋਸ਼ਿਕਾਵਾਂ ਨੂੰ ਨਸ਼ਟ ਕਰਦਾ ਹੈ। ਇਹ ਕੈਂਸਰ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੈ। ਦਿਲ ਦੇ ਰੋਗਾਂ ਤੋਂ ਬਚਣ ਲਈ ਵੀ ਇਹ ਬਹੁਤ ਉਪਯੋਗੀ ਸਮਝਿਆ ਜਾਂਦਾ ਹੈ। 

ਸੰਤਰੇ ਦਾ ਰਸ : ਇਸ ਨਾਲ ਦਿਲ ਦੇ ਰੋਗਾਂ ਦੀ ਸੰਭਾਵਨਾ ਘਟਦੀ ਹੈ। ਅਮਰੀਕੀ ਖੋਜੀਆਂ ਅਨੁਸਾਰ ਜਿਹੜੇ ਲੋਕ ਰੋਜ਼ਾਨਾ 500 ਐਮ.ਐਲ. ਸੰਤਰੇ ਦਾ ਜੂਸ ਪੀਂਦੇ ਹਨ, ਉਨ੍ਹਾਂ ਦੇ ਸਰੀਰ ਵਿਚ 292 ਐਮ.ਜੀ. ਹੇਸਪੇਰੀਡਿਨ ਮਿਲਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। 

(For more news apart from, Fruit juice will keep away from diseases Health News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement