ਖ਼ੂਨ ਦੀ ਘਾਟ ਨੂੰ ਪੂਰਾ ਕਰਦਾ ਹੈ ਸੀਤਾਫਲ
Published : Mar 3, 2021, 3:04 pm IST
Updated : Mar 3, 2021, 3:04 pm IST
SHARE ARTICLE
Custard apple
Custard apple

ਸਰਦੀਆਂ ’ਚ ਮਿਲਦਾ ਹੈ ਇਹ ਫਲ

ਸੀਤਾਫਲ ਇਕ ਮੌਸਮੀ ਫੱਲ ਹੈ ਜੋ ਖ਼ਾਸ ਤੌਰ ’ਤੇ ਸਰਦੀਆਂ ’ਚ ਮਿਲਦਾ ਹੈ। ਸੀਤਾਫਲ ’ਚ ਵਿਟਾਮਿਨ ਏ, ਸੀ, ਫ਼ਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ, ਐਂਟੀ-ਆਕਸੀਡੈਂਟਜ਼, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਕੈਲੇਸਟਰੋਲ ਵੀ ਕੰਟਰੋਲ ’ਚ ਰਹਿੰਦਾ ਹੈ। ਅਜਿਹੇ ’ਚ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਗਰਭ ਅਵਸਥਾ ’ਚ ਇਸ ਦੀ ਵਰਤੋਂ ਕਰਨ ਨਾਲ ਬੱਚੇ ਦਾ ਸਰੀਰਿਕ ਅਤੇ ਮਾਨਸਕ ਵਿਕਾਸ ਬਿਹਤਰ ਤਰੀਕੇ ਨਾਲ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਸੀਤਾਫਲ ਖਾਣ ਨਾਲ ਮਿਲਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ:

Custard apple Custard apple

 ਸੀਤਾਫਲ ’ਚ ਪੋਟਾਸ਼ੀਅਮ, ਮੈਗਨੀਸ਼ੀਅਮ ਹੋਣ ਕਰਕੇ ਕੈਲੇਸਟਰੋਲ ਕੰਟਰੋਲ ’ਚ ਰਹਿੰਦਾ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਨਾਲ ਦਿਲ ਦਾ ਦੌਰਾ ਆਉਣ ਅਤੇ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਖ਼ਤਰਾ ਘੱਟ ਰਹਿੰਦਾ ਹੈ।ਸੀਤਾਫਲ ਵਿਟਾਮਿਨ ਏ, ਬੀ6, ਸੀ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅੱਜਕਲ ਦੁਨੀਆਂ ਭਰ ’ਚ ਫੈਲੇ ਕੋਰੋਨਾ ਵਾਇਰਸ ਤੋਂ ਬਚਣ ਲਈ ਅਪਣੀ ਖ਼ੁਰਾਕ ’ਚ ਸੀਤਾਫ਼ਲ ਨੂੰ ਸ਼ਾਮਲ ਕਰਨਾ ਬਿਹਤਰ ਤਰੀਕਾ ਹੈ।

Custard apple Custard apple

ਇਸ ਦੀ ਵਰਤੋਂ ਨਾਲ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਨਾਲ ਹੀ ਘੱਟ ਬੀ.ਪੀ. ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ’ਚ ਵੀ ਮਦਦ ਮਿਲਦੀ ਹੈ।  ਆਇਰਨ ਨਾਲ ਭਰਪੂਰ ਇਸ ਫੱਲ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ ’ਚ ਅਮੀਨੀਆ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਅਪਣੀ ਰੋਜ਼ ਦੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਨਾਲ ਥਕਾਵਟ, ਕਮਜ਼ੋਰੀ ਅਤੇ ਸੁਸਤੀ ਤੋਂ ਵੀ ਰਾਹਤ ਮਿਲਦੀ ਹੈ। 

Custard apple Custard apple

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement