
ਆਯੁਰਵੇਦ ਵਿਚ ਸੌਂਫ਼ ਬਹੁਤ ਹੀ ਗੁਣਕਾਰੀ ਦਸੀ ਗਈ ਹੈ। ਇਹ ਸਰਦੀਆਂ ਵਿਚ ਬੀਜੀ ਜਾਂਦੀ ਹੈ।
ਆਯੁਰਵੇਦ ਵਿਚ ਸੌਂਫ਼ ਬਹੁਤ ਹੀ ਗੁਣਕਾਰੀ ਦਸੀ ਗਈ ਹੈ। ਇਹ ਸਰਦੀਆਂ ਵਿਚ ਬੀਜੀ ਜਾਂਦੀ ਹੈ। ਇਸ ਦੇ ਬੂਟਿਆਂ ਦੀ ਉਚਾਈ ਤਿੰਨ ਤੋਂ ਚਾਰ ਫੁਟ ਦੇ ਦਰਮਿਆਨ ਹੁੰਦੀ ਹੈ। ਇਸ ਦੀ ਤਾਸੀਰ ਗਰਮ ਖ਼ੁਸ਼ਕ ਹੁੰਦੀ ਹੈ। ਇਹ ਮਿਹਦੇ ਅਤੇ ਅੰਤੜੀਆਂ ਦੇ ਰੋਗ ਦੂਰ ਕਰਨ ਵਾਸਤੇ ਉੱਤਮ ਮੰਨੀ ਗਈ ਹੈ। ਇਹ ਅੱਖਾਂ ਦੀ ਰੌਸ਼ਨੀ ਵਧਾਉਂਦੀ ਹੈ। ਬਲਗਮ ਦੂਰ ਕਰਦੀ ਹੈ ਅਤੇ ਪਿਸ਼ਾਬ ਖੁਲ੍ਹ ਕੇ ਆਉਂਦਾ ਹੈ।
Fennel Seeds
ਇਹ ਦ੍ਰਵਕ ਹੈ, ਇਸ ਲਈ ਕਬਜ਼ ਵਿਚ ਵੀ ਗੁਣਕਾਰੀ ਹੈ। ਇਸ ਦੀ ਵਰਤੋਂ ਅਨੇਕਾਂ ਦਵਾਈਆਂ ਵਿਚ ਹੁੰਦੀ ਹੈ। ਸਬਜ਼ੀਆਂ ਅਤੇ ਅਚਾਰਾਂ ਵਿਚ ਇਸ ਦਾ ਉਪਯੋਗ ਕੀਤਾ ਜਾਂਦਾ ਹੈ। ਇਹ ਪੇਟ ਦੀਆਂ ਬਿਮਾਰੀਆਂ ਵਾਸਤੇ ਰਾਮਬਾਣ ਸਿਧ ਹੁੰਦੀ ਹੈ। ਇਸ ਦਾ ਨਿਰੰਤਰ ਇਸਤੇਮਾਲ ਕਰਨ ਨਾਲ ਪੇਚਸ਼ ਅਤੇ ਸੰਗ੍ਰਿਹਣੀ ਦੇ ਰੋਗੀਆਂ ਨੂੰ ਬਹੁਤ ਲਾਭ ਹੁੰਦਾ ਹੈ। ਇਸ ਦਾ ਰਸ ਖਾਂਸੀ ਰੋਕਣ ਵਿਚ ਸਹਾਇਤਾ ਕਰਦਾ ਹੈ।
Fennel Seeds
ਆਯੁਰਵੇਦ ਵਿਚ ਇਸ ਦੇ ਮਹੱਤਵ ਨੂੰ ਸਵੀਕਾਰਦੇ ਹੋਏ ਇਸ ਨੂੰ ਤ੍ਰਿਦੋਸ਼ ਨਾਸ਼ਕ (ਵਾਤ, ਪਿੱਤ ਅਤੇ ਕਫ਼ ਨਾਸ਼ਕ) ਬੁੱਧੀ ਵਧਾਉਣ ਵਾਲੀ, ਪਾਚਕ ਆਦਿ ਅਨੇਕਾਂ ਗੁਣਾਂ ਦੇ ਰੂਪ ਵਿਚ ਮਾਨਤਾ ਦਿਤੀ ਗਈ ਹੈ। ਕਬਜ਼ ਦੂਰ ਕਰਨ ਵਾਸਤੇ ਸੌਂਫ਼ ਪੀਹ ਕੇ ਰੱਖ ਲਵੋ। ਇਸ ਦਾ ਇਕ ਚਮਚ ਗੁਲਕੰਦ ਵਿਚ ਮਿਲਾ ਕੇ ਸਵੇਰੇ-ਸ਼ਾਮ ਖਾਣਾ-ਖਾਣ ਤੋਂ ਮਗਰੋਂ ਲੈਣ ਨਾਲ ਕਬਜ਼ ਦੂਰ ਹੋ ਜਾਂਦੀ ਹੈ।
Fennel Tea
ਨਜ਼ਲਾ-ਜ਼ੁਕਾਮ ਹੋਣ 'ਤੇ ਇਕ ਕੱਪ ਚਾਹ ਜਾਂ ਪਾਣੀ ਵਿਚ ਇਕ ਚਮਚਾ ਸੌਂਫ਼ ਉਬਾਲ ਕੇ ਰਾਤੀ ਨੂੰ ਸੌਣ ਤੋਂ ਪਹਿਲਾਂ ਪੀ ਲਵੋ। ਨਜ਼ਲੇ-ਜ਼ੁਕਾਮ ਨੂੰ ਦੋ-ਤਿੰਨ ਦਿਨਾਂ ਵਿਚ ਅਰਾਮ ਆ ਜਾਵੇਗਾ। ਜੇਕਰ ਕਿਸੇ ਦੀ ਪਾਚਨ ਕਿਰਿਆ ਖ਼ਰਾਬ ਹੋਵੇ ਤਾਂ ਉਸ ਦੇ ਮੂੰਹ ਵਿਚੋਂ ਬਦਬੂ ਆਉਣ ਲਗਦੀ ਹੈ। ਇਸ ਦਾ ਅੱਧਾ ਚਮਚ ਦਿਨ ਵਿਚ ਤਿੰਨ-ਚਾਰ ਵਾਰ ਚਬਾਉਣ ਨਾਲ ਮੂੰਹ ਦੀ ਬਦਬੂ ਹਟ ਜਾਂਦੀ ਹੈ ਅਤੇ ਪਾਚਨ ਕਿਰਿਆ ਵੀ ਠੀਕ ਹੋ ਜਾਂਦੀ ਹੈ।
Fennel Seeds Water
ਗਲੇ ਦੀ ਖ਼ਰਾਬੀ ਅਤੇ ਖੱਟੇ ਡਕਾਰ ਆਉਂਦੇ ਹੋਣ ਤਾਂ ਇਕ ਚਮਚ ਸੌਂਫ਼ ਇਕ ਕੱਪ ਪਾਣੀ ਵਿਚ ਉਬਾਲ ਕੇ ਥੋੜ੍ਹੀ ਜਿਹੀ ਮਿਸ਼ਰੀ ਮਿਲਾ ਕੇ ਪੀਣ ਨਾਲ ਇਕ-ਦੋ ਦਿਨਾਂ ਵਿਚ ਅਰਾਮ ਆ ਜਾਂਦਾ ਹੈ। ਇਹ ਦਿਮਾਗ਼ੀ ਕਮਜ਼ੋਰੀ ਅਤੇ ਸਰੀਰਕ ਕਮਜ਼ੋਰੀ ਦੂਰ ਕਰਦੀ ਹੈ। ਜੇਕਰ ਕਿਸੇ ਨੂੰ ਕਮਜ਼ੋਰੀ ਕਾਰਨ ਚੱਕਰ ਆਉਂਦੇ ਹੋਣ ਤਾਂ ਸੌਂਫ਼ ਕਿਸੇ ਵੀ ਤਰ੍ਹਾਂ ਖਾਧੀ ਲਾਭਕਾਰੀ ਹੈ।
Fennel
ਇਸ ਦੀ ਨਿਰੰਤਰ ਵਰਤੋਂ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇਕਰ ਪੇਟ ਵਿਚ ਦਰਦ ਹੋ ਜਾਵੇ ਤਾਂ ਇਕ-ਡੇਢ ਚਮਚ ਸੌਂਫ਼ ਤਵੇ 'ਤੇ ਭੁੰਨ ਲਵੋ ਅਤੇ ਚਬਾ ਕੇ ਖਾਵੋ, ਮਿੰਟਾਂ ਵਿਚ ਦਰਦ ਠੀਕ ਹੋ ਜਾਵੇਗਾ। ਸੰਗ੍ਰਿਹਣੀ ਦੇ ਰੋਗੀ ਭੁੰਨੀ ਹੋਈ ਸੌਂਫ਼ ਖਾਣਾ ਖਾਣ ਤੋਂ ਬਾਅਦ ਰੋਜ਼ਾਨਾ ਚਬਾ-ਚਬਾ ਕੇ ਖਾਣ ਤਾਂ ਬਹੁਤ ਫ਼ਾਇਦਾ ਹੁੰਦਾ ਹੈ। ਇਸ ਦਾ ਇਸਤੇਮਾਲ ਹਰ ਆਮ ਆਦਮੀ ਨੂੰ ਵੀ ਕਰਨਾ ਚਾਹੀਦਾ ਹੈ। ਇਸ ਨਾਲ ਅਨੇਕਾਂ ਪੇਟ ਦੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।