ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦਾ ਹੈ 'ਤੁਲਸੀ ਵਾਲਾ ਦੁੱਧ'
Published : Nov 3, 2020, 6:04 pm IST
Updated : Nov 3, 2020, 6:04 pm IST
SHARE ARTICLE
Tulsi milk
Tulsi milk

ਪੱਥਰੀ ਵੀ ਘੁਲ ਕੇ ਬਾਹਰ ਨਿਕਲ ਜਾਂਦੀ ਹੈ

ਮੁਹਾਲੀ: ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ਵਿਚ ਮਿਲਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਸਿੱਧ ਹੁੰਦਾ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ।

tulsi milktulsi milk

ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਉ। ਇਸ ਤੋਂ ਬਾਅਦ ਖ਼ਾਲੀ ਪੇਟ ਦੁੱਧ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਉ ਜਾਣਦੇ ਹਾਂ ਤੁਲਸੀ ਵਾਲਾ ਦੁੱਧ ਪੀਣ ਦੇ ਫ਼ਾਇਦਿਆਂ ਬਾਰੇ:

tulsi milktulsi milk

 ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ ਜਿਸ ਕਰ ਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ।

tulsi milktulsi milk

ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁੱਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ। ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁਲ ਕੇ ਬਾਹਰ ਨਿਕਲ ਆਉਂਦੀ ਹੈ।

Tulsi Milk Tulsi Milk

 ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੈਲੇਸਟੋਰਲ ਲੇਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ।  ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਉਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਨ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

ਮੌਸਮ ਬਦਲਣ ਨਾਲ ਹੀ ਲੋਕਾਂ ਨੂੰ ਬੁਖ਼ਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖ਼ਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿਚ ਥੋੜ੍ਹੀਆਂ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਉ। ਉਬਲਣ ਤੋਂ ਬਾਅਦ ਇਸ ਵਿਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਉ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਜਲਦੀ ਉਤਰ ਜਾਵੇਗਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement