Health News: ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦੈ 'ਤੁਲਸੀ ਵਾਲਾ ਦੁੱਧ'

By : GAGANDEEP

Published : Feb 4, 2024, 7:22 am IST
Updated : Feb 4, 2024, 7:22 am IST
SHARE ARTICLE
'Basil milk' removes many diseases of the body Health News in punjabi
'Basil milk' removes many diseases of the body Health News in punjabi

Health News:  ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ

'Basil milk' removes many diseases of the body Health News in punjabi : ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ਵਿਚ ਮਿਲਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਸਿੱਧ ਹੁੰਦਾ ਹੈ।

ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਉ। ਇਸ ਤੋਂ ਬਾਅਦ ਖ਼ਾਲੀ ਪੇਟ ਦੁੱਧ ਦੀ ਵਰਤੋਂ ਕਰੋ।

ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਉ ਜਾਣਦੇ ਹਾਂ ਤੁਲਸੀ ਵਾਲਾ ਦੁੱਧ ਪੀਣ ਦੇ ਫ਼ਾਇਦਿਆਂ ਬਾਰੇ: ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ ਜਿਸ ਕਰ ਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। 

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੱੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

ਇਹ ਵੀ ਪੜ੍ਹੋ: Nijji Diary De Panne: ਹਿੰਦੁਸਤਾਨ ਦਾ ਸੱਭ ਤੋਂ ਵੱਡਾ VIP ਕੈਦੀ ਸੌਦਾ ਸਾਧ! ਇਹ ਰੁਤਬਾ ਉਸ ਨੂੰ ਮਿਲਿਆ ਕਿਵੇਂ ਤੇ ਕੀ ਨੇ ਇਸ ਦੇ ਅਰਥ?

 ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁਲ ਕੇ ਬਾਹਰ ਨਿਕਲ ਆਉਂਦੀ ਹੈ। ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੈਲੇਸਟੋਰਲ ਲੇਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ।

(For more news apart from, 'Basil milk' removes many diseases of the body Health News in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement