ਚੀਕੂ ਦੇ ਅਣਗਿਣਤ ਫ਼ਾਇਦੇ
Published : Jul 4, 2019, 10:03 am IST
Updated : Jul 4, 2019, 10:03 am IST
SHARE ARTICLE
Sapota Fruit Benefits.
Sapota Fruit Benefits.

ਚੀਕੂ ਇਕ ਅਜਿਹਾ ਫਲ ਹੈ ਜੋ ਹਰ ਮੌਸਮ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਚੀਕੂ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਹੁੰਦਾ ਹੈ

ਚੀਕੂ ਇਕ ਅਜਿਹਾ ਫਲ ਹੈ ਜੋ ਹਰ ਮੌਸਮ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਚੀਕੂ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਹੁੰਦਾ ਹੈ। ਇਸ ਦੇ ਨਾਲ ਹੀ ਇਸ ਫਲ 'ਚ ਗਲੂਕੋਜ਼ ਵੀ ਹੁੰਦਾ ਹੈ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਰੀਰ ਨੂੰ ਵੀ ਬਹੁਤ ਫਾਇਦੇ ਦਿੰਦਾ ਹੈ। ਚੀਕੂ 'ਚ ਵਿਟਾਮਿਨ ਏ ਹੁੰਦਾ ਹੈ, ਜੋ ਬੁਢਾਪੇ 'ਚ ਹੋਣ ਵਾਲੀਆਂ ਅੱਖਾਂ ਦੀ ਸਮੱਸਿਆ ਨੂੰ ਦੂਰ ਰੱਖਦਾ ਹੈ। ਚੀਕੂ 'ਚ ਗਲੂਕੋਜ਼ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ।

Chiku Chiku

ਜੋ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਉਨ੍ਹਾਂ ਨੂੰ ਊਰਜਾ ਦੀ ਜ਼ਿਆਦਾ ਲੋੜ ਹੁੰਦੀ ਹੈ ਇਸ ਲਈ ਅਜਿਹੇ ਲੋਕਾਂ ਨੂੰ ਰੋਜ਼ਾਨਾ ਚੀਕੂ ਖਾਣੇ ਚਾਹੀਦੇ ਹਨ। ਚੀਕੂ 'ਚ ਟੇਨਿਨ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ, ਜਿਸ ਕਾਰਨ ਇਹ ਵਧੀਆ ਐਂਟੀ-ਇੰਫਲੇਮੇਟਰੀ ਏਜੰਟ ਹੈ। ਦੂਜੇ ਸ਼ਬਦਾਂ 'ਚ ਇਹ ਕਬਜ਼, ਦਸਤ ਅਤੇ ਅਨੀਮੀਆ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਦਿਲ ਅਤੇ ਗੁਰਦੇ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।

Chiku Chiku

ਚੀਕੂ 'ਚ ਵਿਟਾਮਿਨ ਏ, ਵਿਟਾਮਿਨ ਬੀ, ਐਂਟੀਆਕਸੀਡੈਂਟ, ਫਾਈਬਰ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕੈਂਸਰ ਰੋਗ ਤੋਂ ਬਚਾਉਂਦੇ ਹਨ। ਚੀਕੂ 'ਚ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਲਈ ਲੋੜੀਂਦੀ ਹੁੰਦੀ ਹੈ।ਇਸ ਤਰ੍ਹਾਂ ਚੀਕੂ ਹੱਡੀਆਂ ਦੇ ਵਾਧੇ ਅਤੇ ਮਜ਼ਬੂਤੀ ਦੇਣ 'ਚ ਸਹਾਈ ਹੁੰਦਾ ਹੈ। ਚੀਕੂ 'ਚ ਕਾਰਬੋਹਾਈਡ੍ਰੇਟਸ ਅਤੇ ਹੋਰ ਲੋੜੀਂਦੇ ਪੋਸ਼ਕ ਤੱਤ ਪਾਏ ਜਾਂਦੇ ਹਨ , ਜਿਸ ਕਾਰਨ ਇਹ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਲਈ ਲਾਭਕਾਰੀ ਹੁੰਦਾ ਹੈ।

Chiku Chiku

ਚੀਕੂ 'ਚ ਹੇਮੋਸਟਾਟਿਕ ਪ੍ਰੋਪਟੀਜ ਦੇ ਗੁਣ ਵੀ ਪਾਏ ਜਾਂਦੇ ਹਨ, ਜਿਸ ਕਾਰਨ ਇਹ ਖੂਨ ਦੇ ਨੁਕਸਾਨ ਤੋਂ ਵੀ ਬਚਾਉਂਦਾ ਹੈ। ਇਹ ਬਵਾਸੀਰ ਅਤੇ ਜ਼ਖਮ ਨੂੰ ਜਲਦੀ ਠੀਕ ਕਰ ਦਿੰਦਾ ਹੈ। ਕਿਸੇ ਕੀੜੇ ਦੇ ਕੱਟਣ 'ਤੇ ਚੀਕੂ ਦੇ ਬੀਜਾਂ ਨੂੰ ਪੀਸ ਕੇ ਉਸ ਜ਼ਖਮ 'ਤੇ ਲਗਾਇਆ ਜਾ ਸਕਦਾ ਹੈ। ਚੀਕੂ 'ਚ ਐਂਟੀ ਡਾਇਰੀਅਲ ਗੁਣ ਹੁੰਦੇ ਹਨ। ਪਾਣੀ 'ਚ ਚੀਕੂ ਨੂੰ ਉਬਾਲ ਕੇ ਬਣਾਏ ਗਏ ਕਾੜ੍ਹੇ ਨੂੰ ਪੀਣ ਨਾਲ ਦਸਤ ਤੋਂ ਰਾਹਤ ਮਿਲਦੀ ਹੈ। ਇਹ ਬਵਾਸੀਰ ਅਤੇ ਪੇਚਿਸ਼ ਤੋਂ ਵੀ ਰਾਹਤ ਦਿੰਦਾ ਹੈ। ਚੀਕੂ ਦਿਮਾਗ ਨੂੰ ਸ਼ਾਂਤ ਰੱਖਣ 'ਚ ਮਦਦ ਕਰਦਾ ਹੈ।

Chiku Chiku

ਇਹ ਦਿਮਾਗ ਦੀਆਂ ਨਾੜੀਆਂ ਨੂੰ ਸ਼ਾਂਤ ਅਤੇ ਤਣਾਅ ਨੂੰ ਘੱਟ ਕਰਦਾ ਹੈ। ਇਸ ਤਰ੍ਹਾਂ ਇਹ ਅਨੀਂਦਰਾ, ਚਿੰਤਾ ਅਤੇ ਅਵਸਾਦ ਤੋਂ ਪੀੜਤ ਵਿਅਕਤੀਆਂ ਲਈ ਲਾਭਕਾਰੀ ਹੁੰਦਾ ਹੈ। ਚੀਕੂ 'ਚ ਪਾਏ ਜਾਣ ਵਾਲੇ ਤੱਤ ਖੰਘ ਅਤੇ ਬਲਗਮ ਦੂਰ ਕਰਦੇ ਹਨ। ਚੀਕੂ ਦੇ ਬੀਜ ਨੂੰ ਪੀਸ ਕੇ ਖਾਣ ਨਾਲ ਗੁਰਦੇ ਦੀ ਪੱਥਰੀ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ। ਇਸ ਦੇ ਨਾਲ ਹੀ ਇਹ ਗੁਰਦੇ ਦੀ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਚੀਕੂ ਭਾਰ ਘਟਾਉਣ 'ਚ ਮਦਦ ਕਰਦਾ ਹੈ। ਇਹ ਗੈਸਟ੍ਰਿਕ ਐਂਜਾਈਮਾਂ ਨੂੰ ਖਤਮ ਕਰ ਕੇ ਪਾਚਨ ਤੰਤਰ ਨੂੰ ਮਜ਼ਬੂਤ ਕਰ ਮੋਟਾਪੇ ਤੋਂ ਬਚਾਉਂਦਾ ਹੈ।

Chiku Chiku

ਚੀਕੂ ਇਕ ਮੂਤਰ ਵਰਧਕ ਦੇ ਰੂਪ 'ਚ ਕੰਮ ਕਰਦਾ ਹੈ। ਇਹ ਸਰੀਰ ਦੀ ਗੰੰਦਗੀ ਪੇਸ਼ਾਬ ਰਾਹੀਂ ਬਾਹਰ ਕੱਢਣ 'ਚ ਮਦਦ ਕਰਦਾ ਹੈ। ਚੀਕੂ 'ਚ ਲੇਟੇਕਸ ਚੰਗੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਲਈ ਇਹ ਦੰਦਾਂ ਦੇ ਛੇਦ ਭਰਨ ਲਈ ਵੀ ਵਰਤਿਆ ਜਾਂਦਾ ਹੈ। ਚੀਕੂ ਚਮੜੀ ਦੀ ਚਮਕ ਬਣਾਈ ਰੱਖਣ 'ਚ ਬਹੁਤ ਮਦਦ ਕਰਦਾ ਹੈ। ਇਸ 'ਚ ਪਾਇਆ ਜਾਣ ਵਾਲਾ ਵਿਟਾਮਿਨ ਈ ਚਮੜੀ ਨੂੰ ਨਮੀ ਦਿੰਦਾ ਹੈ, ਜਿਸ ਨਾਲ ਚਮੜੀ ਸਿਹਤਮੰਦ ਅਤੇ ਸੁੰਦਰ ਹੋ ਜਾਂਦੀ ਹੈ। ਚੀਕੂ ਦੇ ਬੀਜਾਂ ਤੋਂ ਕੱਢਿਆ ਗਿਆ ਤੇਲ ਵਾਲਾਂ ਨੂੰ ਮੋਇਸਚਰਾਈਜ਼ ਅਤੇ ਨਰਮ ਕਰ ਕੇ ਇਨ੍ਹਾਂ ਨੂੰ ਨਵੀਂ ਚਮਕ ਦਿੰਦਾ ਹੈ।

Chiku Chiku

ਇਹ ਘੁੰਗਰਾਲੇ ਵਾਲਾਂ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਹ ਤੇਲ ਸਿਰ ਨੂੰ ਪੋਸ਼ਣ ਦਿੰਦਾ ਹੈ, ਜਿਸ ਨਾਲ ਵਾਲਾਂ ਦੇ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ। ਚੀਕੂ ਦੇ ਬੀਜਾਂ ਦਾ ਪੇਸਟ ਬਣਾਓ ਅਤੇ ਉਸ 'ਚ ਅਰੰਡੀ ਦਾ ਤੇਲ ਮਿਲਾ ਲਓ। ਇਸ ਮਿਸ਼ਰਣ ਨੂੰ ਸਿਰ ਦੀ ਚਮੜੀ 'ਤੇ ਲਗਾਓ ਅਤੇ ਅਗਲੇ ਦਿਨ ਧੋ ਲਓ। ਇਸ ਤਰ੍ਹਾਂ ਤੁਹਾਡੇ ਵਾਲ ਚਮਕਦਾਰ ਅਤੇ ਸਿਕਰੀ ਰਹਿਤ ਹੋ ਜਾਣਗੇ।

Chiku Chiku

ਚੀਕੂ 'ਚ ਪਾਏ ਜਾਣ ਵਾਲੇ ਐਂਟੀ ਆਕਸੀਡੈਂਟ ਵੱਧਦੀ ਉਮਰ ਦੇ ਨਿਸ਼ਾਨਾਂ ਅਤੇ ਝੁਰੜੀਆਂ ਨੂੰ ਘੱਟ ਕਰਦੇ ਹਨ। ਚੀਕੂ ਦੇ ਬੀਜਾਂ ਦਾ ਤੇਲ ਚਮੜੀ ਲਈ ਆਇੰਟਮੰਟ ਵਜੋਂ ਵਰਤਿਆ ਜਾਂਦਾ ਹੈ। ਚੀਕੂ ਦੇ ਬੀਜ ਦੇ ਛਿਲਕੇ ਨੂੰ ਗਰਮ ਕਰਕੇ ਤੁਸੀਂ ਇਸ ਨਾਲ ਸੇਕ ਵੀ ਦੇ ਸਕਦੇ ਹੋ। ਚੀਕੂ ਦੇ ਪੌਦੇ ਦਾ ਦੁਧੀਆ ਰਸ ਚਮੜੀ 'ਤੇ ਗੱਠ ਅਤੇ ਫੰਗਸ ਨੂੰ ਦੂਰ ਕਰਨ ਲਈ ਵਰਤਿਆ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement