Health News : ਬਦਲਦੇ ਮੌਸਮ ’ਚ ਕੀ ਤੁਹਾਨੂੰ ਵੀ ਹੁੰਦੈ ਬੁਖ਼ਾਰ ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ

By : GAGANDEEP

Published : Nov 4, 2023, 9:03 am IST
Updated : Nov 4, 2023, 10:23 am IST
SHARE ARTICLE
Health News
Health News

Health News: ਬੁਖ਼ਾਰ ਵਿਚ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ

 

Health News : ਬਦਲਦੇ ਮੌਸਮ ਵਿਚ ਸਿਹਤ ਦਾ ਧਿਆਨ ਰਖਣਾ ਬਹੁਤ ਜ਼ਰੂਰੀ ਹੁੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਮੌਸਮ ਬਦਲਣ ਕਾਰਨ ਬੁਖ਼ਾਰ ਹੋਣ ਦੀ ਸਮੱਸਿਆ ਹੁੰਦੀ ਹੈ। ਬੁਖ਼ਾਰ ਵਿਚ ਗਲਾ ਦਰਦ, ਖੰਘ, ਜ਼ੁਕਾਮ ਅਤੇ ਸਰੀਰ ਵਿਚ ਦਰਦ ਰਹਿੰਦਾ ਹੈ। ਬੁਖ਼ਾਰ ਹੋਣ ’ਤੇ ਨਾ ਕੁੱਝ ਖਾਣ ਨੂੰ ਮਨ ਕਰਦਾ ਹੈ ਅਤੇ ਨਾ ਹੀ ਕੁੱਝ ਪੀਣ ਨੂੰ। ਇਸ ਲਈ ਕੁੱਝ ਚੀਜ਼ਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਖਾਣ ਨਾਲ ਬੁਖ਼ਾਰ ਬਹੁਤ ਜਲਦੀ ਠੀਕ ਹੋ ਜਾਂਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਘਰੇਲੂ ਨੁਸਖ਼ਿਆਂ ਬਾਰੇ ਦਸਾਂਗੇ:

ਇਹ ਵੀ ਪੜ੍ਹੋ: Batla Encounter : ਬਟਾਲਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਈ ਮੁਠਭੇੜ, ਮੁਕਾਬਲੇ ਦੌਰਾਨ ਇਕ ਸ਼ੱਕੀ ਗੈਂਗਸਟਰ ਨੂੰ ਲੱਗੀ ਗੋਲੀ 

ਬੁਖ਼ਾਰ ਬੁੱਢਿਆਂ ਤੇ ਬੱਚਿਆਂ ਨੂੰ ਸੌਖੇ ਤਰੀਕੇ ਨਾਲ ਅਪਣੀ ਲਪੇਟ ਵਿਚ ਲੈ ਲੈਂਦਾ ਹੈ। ਬੁਖ਼ਾਰ ਹੋਣ ਨਾਲ ਵਿਅਕਤੀ ਨੂੰ ਅਚਾਨਕ ਤੇਜ਼ ਬੁਖ਼ਾਰ ਹੁੰਦਾ ਹੈ। ਕਦੇ ਸਰੀਰ ਠੰਢਾ ਪੈ ਜਾਂਦਾ ਹੈ। ਅੱਖਾਂ ਵਿਚ ਜਲਨ, ਸਿਰਦਰਦ, ਸਰੀਰ ਵਿਚ ਦਰਦ, ਥਕਾਵਟ ਤੇ ਉਲਟੀ ਦਾ ਆਉਣਾ, ਗਲੇ ਵਿਚ ਦਰਦ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਕੁੱਝ ਲੋਕ ਅਪਣਾ ਖਾਣਾ-ਪੀਣਾ ਛੱਡ ਦਿੰਦੇ ਹਨ, ਜੋ ਗ਼ਲਤ ਹੈ। ਇਸ ਬੁਖ਼ਾਰ ਵਿਚ ਖਾਣਾ ਛੱਡਣ ਦੀ ਥਾਂ ਅਪਣੀ ਡਾਈਟ ਵਲ ਧਿਆਨ ਦਿਉ। 

ਇਹ ਵੀ ਪੜ੍ਹੋ: Haryana News: 83 ਸਾਲਾਂ ਦੀ ਵਿਧਵਾ 9 ਮਹੀਨਿਆਂ ਤੋਂ ਆਪਣੇ ਜ਼ਿੰਦਾ ਹੋਣ ਦਾ ਸਬੂਤ ਦੇਣ ਲਈ ਦਫਤਰਾਂ ਦੇ ਕੱਟ ਰਹੀ ਚੱਕਰ

ਬੁਖ਼ਾਰ ਵਿਚ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਨ੍ਹਾਂ ਸਬਜ਼ੀਆਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਸਰੀਰ ਵਿਚ ਪਾਣੀ ਦੀ ਘਾਟ ਨਹੀਂ ਹੁੰਦੀ। ਇਸ ਨਾਲ ਤੁਸੀਂ ਟਮਾਟਰ, ਆਲੂ, ਗਾਜਰ ਜਿਹੀਆਂ ਚੀਜ਼ਾਂ ਵੀ ਖਾ ਸਕਦੇ ਹੋ। ਜੇ ਤੁਹਾਡਾ ਕੁੱਝ ਖਾਣ ਦਾ ਮਨ ਨਹੀਂ, ਤਾਂ ਤੁਸੀਂ ਸਬਜ਼ੀਆਂ ਦਾ ਸੂਪ ਬਣਾ ਕੇ ਪੀਉ। ਇਹ ਤੁਹਾਨੂੰ ਤੰਦਰੁਸਤ ਰੱਖਣ ਵਿਚ ਮਦਦ ਕਰੇਗਾ। ਸੰਤਰੇ ਦਾ ਜੂਸ ਬੁਖ਼ਾਰ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਸੰਤਰੇ ਦਾ ਜੂਸ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ ਜਿਸ ਨਾਲ ਬਹੁਤ ਜਲਦ ਵਾਇਰਲ ਬੁਖ਼ਾਰ ਠੀਕ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੁੰਦਾ ਹੈ, ਸੰਤਰੇ ਦਾ ਜੂਸ ਤਾਜ਼ਾ ਕੱਢ ਕੇ ਪੀਉ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement