
ਪੂਰੀ ਦੁਨੀਆਂ ਨੂੰ ਅਪਣੀ ਲਪੇਟ ਵਿਚ ਲੈ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਭਾਵ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ।
ਨਵੀਂ ਦਿੱਲੀ: ਪੂਰੀ ਦੁਨੀਆਂ ਨੂੰ ਅਪਣੀ ਲਪੇਟ ਵਿਚ ਲੈ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਭਾਵ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਸ ਬਿਮਾਰੀ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 500 ਦੇ ਕਰੀਬ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 14 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ।
Photo
ਵਿਸ਼ਵ ਸਿਹਤ ਸੰਗਠਨ ਨੇ ਤੇਜ਼ੀ ਨਾਲ ਫੈਲ ਰਹੇ ਇਸ ਵਾਇਰਸ ਨੂੰ ਗਲੋਬਲ ਐਮਰਜੈਂਸੀ ਐਲਾਨ ਦਿੱਤਾ ਹੈ। ਇਸ ਵਾਇਰਸ ਦੀ ਸ਼ੁਰੂਆਤ ਚੀਨ ਦੇ ਸੂਬੇ ਹੁਬੇਈ ਦੇ ਸ਼ਹਿਰ ਵੂਹਾਨ ਤੋਂ ਹੋਈ ਸੀ। ਇਸ ਦੇ ਚਲਦਿਆਂ ਚੀਨ ਦੇ ਕਈ ਲੋਕਾਂ ਦੀ ਮੌਤ ਹੋਈ ਸੀ ਪਰ ਹੁਣ ਦੁਨੀਆਂ ਦੇ ਹੋਰ ਦੇਸ਼ਾਂ ਵਿਚ ਵੀ ਇਸ ਬਿਮਾਰੀ ਨਾਲ ਜੂਝ ਰਹੇ ਲੋਕਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
Photo
ਇਸ ਸਭ ਦੌਰਾਨ ਦੁਨੀਆ ਭਰ ਵਿਚ ਲੋਕਾਂ ਦੇ ਮਨਾਂ ਵਿਚ ਇਸ ਵਾਇਰਸ ਨਾਲ ਸਬੰਧਤ ਕਈ ਸਵਾਲ ਪੈਦਾ ਹੋ ਰਹੇ ਹਨ। ਜਿਵੇਂ ਕੀ ਇਹ ਵਾਇਰਸ ਚੀਨੀ ਸਮਾਨ ਨੂੰ ਛੂਹਣ ਨਾਲ ਫੈਲ ਸਕਦਾ ਹੈ? ਜਾਂ ਚੀਨ ਤੋਂ ਇਸ ਤਰ੍ਹਾਂ ਦੇ ਵਾਇਰਸ ਕਿਉਂ ਪੈਦਾ ਹੁੰਦੇ ਹਨ? ਜਾਂ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਸਿਹਤ ਪਹਿਲਾਂ ਵਰਗੀ ਹੋ ਸਕਦੀ ਹੈ? ਜਾਂ ਇਨਕਿਊਬੇਸ਼ਨ ਪੀਰੀਅਡ ਕੀ ਹੈ ਤੇ ਇਸ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਕਿੰਨਾ ਹੈ? ਕਈ ਇਸ ਵਾਇਰਸ ਦਾ ਕੋਈ ਟੀਕਾ ਹੈ?
Photo
ਇਹ ਵਾਇਰਸ ਚੀਨੀ ਸਮਾਨ ਨੂੰ ਛੂਹਣ ਨਾਲ ਫੈਲ ਸਕਦਾ ਹੈ?
ਇੰਟਰਨੈੱਟ ‘ਤੇ ਕਈ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ ਕਿ ਚੀਨ ਦੇ ਵੂਹਾਨ ਜਾਂ ਦੂਜੇ ਹਿੱਸੇ ਜੋ ਕਿ ਇਸ ਵਾਇਰਸ ਦੀ ਚਪੇਟ ਵਿਚ ਹਨ, ਉੱਥੋਂ ਆਏ ਮਾਲ ਨੂੰ ਛੂਹਣ ਨਾਲ ਇਹ ਵਾਇਰਸ ਫੈਲ ਸਕਦਾ ਹੈ? ਤਾਂ ਇਸ ਸਵਾਲ ਦਾ ਜਵਾਬ ਇਹ ਹੈ ਕਿ ਹੁਣ ਤੱਕ ਅਜਿਹੇ ਕਈ ਸਬੂਤ ਸਾਹਮਣੇ ਆਏ ਹਨ, ਜਿਨ੍ਹਾਂ ਦੇ ਅਧਾਰ ‘ਤੇ ਇਹ ਪੱਕੇ ਤੌਰ ‘ਤੇ ਕਿਹਾ ਜਾ ਸਕਦਾ ਹੈ ਕਿ ਵੂਹਾਨ ਜਾਂ ਦੂਜੇ ਪੀੜਤ ਇਲਾਕਿਆਂ ਤੋਂ ਆਏ ਮਾਲ ਨੂੰ ਛੂਹਣ ਨਾਲ ਵਾਇਰਸ ਫੈਲ ਸਕਦਾ ਹੈ।
Photo
ਚੀਨ ਵਿਚ ਇਸ ਤਰ੍ਹਾਂ ਦੇ ਵਾਇਰਸ ਕਿਉਂ ਪੈਦਾ ਹੁੰਦੇ ਹਨ?
ਚੀਨ ਦੀ ਇਕ ਵੱਡੀ ਅਬਾਦੀ ਜਾਨਵਰਾਂ ਦੇ ਕਰੀਬ ਰਹਿੰਦੀ ਹੈ। ਇਹ ਕੋਰੋਨਾ ਵਾਇਰਸ ਜਾਨਵਰਾਂ ਤੋਂ ਹੀ ਇਨਸਾਨਾਂ ਤੱਕ ਪਹੁੰਚਿਆ ਹੈ। ਇਕ ਸੁਝਾਅ ਇਹ ਕਹਿੰਦਾ ਹੈ ਕਿ ਇਹ ਵਾਇਰਸ ਸੱਪਾਂ ਤੋਂ ਇਨਸਾਨਾਂ ਵਿਚ ਆਇਆ ਹੈ। ਇਸ ਤਰ੍ਹਾਂ ਇਕ ਹੋਰ ਵਾਇਰਸ ਸਾਰਸ ਵੀ ਚੀਨ ਵਿਚ ਸ਼ੁਰੂ ਹੋਇਆ ਸੀ ਅਤੇ ਉਹ ਚਮਗਿੱਦੜਾਂ ਨਾਲ ਪੈਦਾ ਹੋਇਆ ਸੀ।
Photo
ਇਸ ਵਾਇਰਸ ਨਾਲ ਪੀੜਤ ਕਈ ਲੋਕਾਂ ਵਿਚ ਆਮ ਲੱਛਣ ਦਿਖਾਈ ਦਿੰਦੇ ਹਨ। ਇਸ ਵਿਚ ਬੁਖ਼ਾਰ, ਖ਼ਾਂਸੀ ਅਤੇ ਸਾਹ ਲੈਣ ਵਿਚ ਹੋਣ ਵਾਲੀਆਂ ਮੁਸ਼ਕਲਾਂ ਸ਼ਾਮਲ ਹਨ। ਜ਼ਿਆਦਾਤਰ ਲੋਕ ਇਸ ਬਿਮਾਰੀ ਦੇ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਜਾਂਦੇ ਹਨ। ਪਰ ਇਹ ਵਾਇਰਸ ਬਜ਼ੁਰਗ ਲੋਕਾਂ ਅਤੇ ਸ਼ੂਗਰ ਦੇ ਮਰੀਜ਼ਾਂ ਜਾਂ ਕੈਂਸਰ ਆਦਿ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਲਈ ਬੇਹੱਦ ਖਤਰਨਾਕ ਹੈ।
Photo
ਇਨਕਿਊਬੇਸ਼ਨ ਪੀਰੀਅਡ ਕੀ ਹੈ ਤੇ ਇਸ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਕਿੰਨਾ ਹੈ?
ਵਿਸ਼ਵ ਸਿਹਤ ਸੰਗਠਨ ਮੁਤਾਬਕ ਕਿਸੇ ਵੀ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਵਿਅਕਤੀ ਵਾਇਰਸ ਨਾਲ ਪੀੜਤ ਹੁੰਦਾ ਹੈ ਪਰ ਉਸ ਦੀ ਸਿਹਤ ‘ਤੇ ਉਸ ਦਾ ਅਸਰ ਨਹੀਂ ਦਿਖਾਈ ਦਿੰਦਾ ਹੈ।
Photo
ਇਸ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ 2 ਤੋਂ 10 ਦਿਨਾਂ ਤੱਕ ਦੱਸਿਆ ਜਾ ਰਿਹਾ ਹੈ। ਕਿਸੇ ਵੀ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਸਮਝਣਾ ਬੇਹੱਦ ਜ਼ਰੂਰੀ ਹੁੰਦਾ ਹੈ। ਡਾਕਟਰ ਅਤੇ ਸਰਕਾਰਾਂ ਇਸ ਦੀ ਮਦਦ ਨਾਲ ਵਾਇਰਸ ਦੇ ਪ੍ਰਭਾਵ ਨੂੰ ਰੋਕ ਸਕਦੇ ਹਨ।
Photo
ਕਈ ਇਸ ਵਾਇਰਸ ਦਾ ਕੋਈ ਟੀਕਾ ਹੈ?
ਫਿਲਹਾਲ ਇਸ ਵਾਇਰਸ ਦੀ ਕੋਈ ਵੈਕਸੀਨ ਮੌਜੂਦ ਨਹੀਂ ਹੈ ਪਰ ਖੋਜਕਰਤਾ ਇਸ ਵਾਇਰਸ ਦੀ ਵੈਕਸੀਨ ਬਣਾਉਣ ਵਿਚ ਜੁਟੇ ਹੋਏ ਹਨ। ਇਹ ਇਕ ਅਜਿਹਾ ਵਾਇਰਸ ਹੈ ਜੋ ਇਨਸਾਨਾਂ ਵਿਚ ਪਹਿਲਾਂ ਕਦੀ ਨਹੀਂ ਦੇਖਿਆ ਗਿਆ ਹੈ।
Photo
ਥਾਈਲੈਂਡ ਨੇ HIV ਦੀ ਦਵਾਈ ਤੋਂ ਕੋਰੋਨਾ ਵਾਇਰਸ ਦਾ ਪੱਕਾ ਇਲਾਜ ਕੱਢਿਆ ਕੱਢਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਇਸ ਵਾਇਰਸ ਦੇ ਇਲਾਜ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਫਰਜ਼ੀ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ਲਈ ਚੀਨ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ।
Photo
ਕੋਰੋਨਾ ਵਾਇਰਸ ਦੇ ਲੱਛਣ
ਬੁਖ਼ਾਰ ਹੋਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਸਰਦੀ-ਜ਼ੁਕਾਮ, ਖਾਂਸੀ ਹੋਣਾ, ਸਿਰ-ਦਰਦ ਅਤੇ ਸਰੀਰ ਦੇ ਅੰਗਾਂ ਦਾ ਸੁੰਨ ਪੈ ਜਾਣਾ। ਦੱਸ ਦਈਏ ਕਿ ਕੋਰੋਨਾ ਵਾਇਰਸ ਵਿਚ ਕਿਸੇ ਵੀ ਕਿਸਮ ਦੀ ਕੋਈ ਐਂਟੀਬਾਇਓਟਿਕ ਕੰਮ ਨਹੀਂ ਕਰ ਰਹੀ ਹੈ।
Photo
ਕੋਰੋਨਾ ਵਾਇਰਸ ਤੋਂ ਬਚਾਅ
ਇਸ ਦਾ ਬਚਾਅ ਬਿਮਾਰ ਲੋਕਾਂ ਤੋਂ ਦੂਰ ਰਹਿ ਕੇ ਕੀਤਾ ਜਾ ਸਕਦਾ ਹੈ। ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਜਾਂ ਸੈਨਟਾਇਜ਼ਰ ਨਾਲ ਸਾਫ਼ ਕਰੋ। ਖੰਘ ਅਤੇ ਛਿੱਕ ਆਉਣ ਵੇਲੇ, ਆਪਣੀ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ।
Photo
ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪਰਹੇਜ਼ ਕਰੋ। ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਅਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ. ਜਾਨਵਰਾਂ ਦੇ ਸੰਪਰਕ ਵਿਚ ਘੱਟ ਆਓ।