ਜ਼ਿਆਦਾ ਮਾਤਰਾ ’ਚ ਚਾਹ ਪੀਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਤਰ੍ਹਾਂ ਦੇ ਨੁਕਸਾਨ
Published : Mar 5, 2021, 7:50 am IST
Updated : Mar 5, 2021, 7:50 am IST
SHARE ARTICLE
tea
tea

ਕਿਡਨੀ ’ਤੇ ਵੀ ਪੈਂਦਾ ਜ਼ਿਆਦਾ ਚਾਹ ਪੀਣ ਦਾ ਅਸਰ

ਥਕਾਵਟ ਉਤਾਰਨ ਲਈ ਲੋਕ ਦਿਨ ’ਚ ਕਈ ਵਾਰ ਚਾਹ ਪੀਂਦੇ ਹਨ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਤੁਹਾਡੀ ਸਿਹਤ ਲਈ ਸਹੀ ਹੈ ਜਾਂ ਨਹੀਂ? ਜ਼ਿਆਦਾ ਮਾਤਰਾ ’ਚ ਚਾਹ ਪੀਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ। ਅੱਜ ਅਸੀ ਤੁਹਾਨੂੰ ਦਸਾਂਗੇ ਜ਼ਿਆਦਾ ਚਾਹ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਨੁਕਸਾਨ ਬਾਰੇ:

TeaTea

ਇਕ ਕੱਪ ਚਾਹ ’ਚ 20 ਤੋਂ 60 ਮਿਲੀਗ੍ਰਾਮ ਤਕ ਕੈਫ਼ੀਨ ਦੀ ਮਾਤਰਾ ਮਿਲਦੀ ਹੈ। ਇਸ ਲਈ ਦਿਨ ’ਚ ਤਿੰਨ ਕੱਪ ਤੋਂ ਜ਼ਿਆਦਾ ਚਾਹ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ। ਖ਼ਾਲੀ ਪੇਟ ਚਾਹ ਪੀਣ ਨਾਲ ਸੀਨੇ ’ਚ ਜਲਣ, ਢਿੱਡ ’ਚ ਗੈਸ ਅਤੇ ਬਦਹਜ਼ਮੀ ਵਰਗੀਆਂ ਪ੍ਰੇਸ਼ਾਨੀਆਂ ਤੁਹਾਨੂੰ ਝਲਣੀਆਂ ਪੈ ਸਕਦੀਆਂ ਹਨ। 
ਚਾਹ ’ਚ ਕੈਫ਼ੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਚੱਕਰ ਆਉਂਦੇ ਹਨ।

Tea StallTea 

ਅਜਿਹੀ ਸਥਿਤੀ ਉਦੋਂ ਬਣਦੀ ਹੈ ਜਦੋਂ ਤੁਸੀਂ 400-500 ਮਿਲੀਗ੍ਰਾਮ ਤੋਂ ਜ਼ਿਆਦਾ ਕੈਫ਼ੀਨ ਦੀ ਵਰਤੋਂ ਕਰ ਲੈਂਦੇ ਹੋ। ਹਾਲਾਂਕਿ ਤਣਾਅ ਨਾਲ ਜੂਝ ਰਿਹਾ ਵਿਅਕਤੀ ਜੇਕਰ ਘੱਟ ਮਾਤਰਾ ’ਚ ਚਾਹ ਦੀ ਵਰਤੋਂ ਕਰਦਾ ਹੈ ਤਾਂ ਵੀ ਉਸ ਨੂੰ ਚੱਕਰ ਆ ਸਕਦੇ ਹਨ।

​ Tea ​ Tea

ਜੇਕਰ ਤੁਸੀਂ ਦਿਨ ’ਚ 2 ਤੋਂ ਜ਼ਿਆਦਾ ਕੱਪ ਚਾਹ ਪੀਂਦੇ ਹੋ ਤਾਂ ਤੁਹਾਨੂੰ ਰਾਤ ਦੇ ਸਮੇਂ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਕਈ ਲੋਕ ਰਾਤ ਦੇ ਖਾਣੇ ਤੋਂ ਬਾਅਦ ਚਾਹ ਪੀਂਦੇ ਹਨ। ਇਸ ਨਾਲ ਉਨ੍ਹਾਂ ਦਾ ਮਾਨਸਕ ਸੰਤੁਲਨ ਵਿਗੜ ਜਾਂਦਾ ਹੈ। 

Tea SellerTea 

ਜ਼ਿਆਦਾ ਚਾਹ ਪੀਣ ਦਾ ਅਸਰ ਕਿਡਨੀ ’ਤੇ ਵੀ ਪੈਂਦਾ ਹੈ। ਖ਼ਾਸ ਤੌਰ ’ਤੇ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਮਾਤਰਾ ਅਤੇ ਜ਼ਿਆਦਾ ਗਰਮ ਚਾਹ ਬਿਲਕੁਲ ਨਹੀਂ ਪੀਣੀ ਚਾਹੀਦੀ। ਇਸ ਦਾ ਪੂਰਾ ਅਸਰ ਮਰੀਜ਼ ਦੀ ਕਿਡਨੀ ’ਤੇ ਪੈਂਦਾ ਹੈ। 

Blood SugarBlood Sugar

ਹੱਦ ਤੋਂ ਜ਼ਿਆਦਾ ਚਾਹ ਪੀਣਾ ਇਨਸਾਨ ਨੂੰ ਇਸ ਦਾ ਆਦੀ ਬਣਾ ਦਿੰਦੀ ਹੈ ਜਿਸ ਕਾਰਨ ਚਾਹ ਨਾ ਮਿਲਣ ’ਤੇ ਬੇਹੱਦ ਥਕਾਵਟ ਮਹਿਸੂਸ ਹੁੰਦੀ ਹੈ ਅਤੇ ਕਈ ਵਾਰ ਇਨਸਾਨ ਚਿੜਚਿੜਾਪਣ ਵੀ ਮਹਿਸੂਸ ਕਰਨ ਲਗਦਾ ਹੈ। ਗਰਭ ਅਵਸਥਾ ਦੌਰਾਨ ਚਾਹ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਗਰਭਪਾਤ ਅਤੇ ਜਨਮ ਦੇ ਸਮੇਂ ਬੱਚੇ ਦਾ ਭਾਰ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement