
ਗੰਨੇ ਦਾ ਰਸ ਪੀਣ ਨਾਲ ਜ਼ੁਕਾਮ, ਖੰਘ, ਸਰਦੀ, ਬੁਖ਼ਾਰ ਤੇ ਹੋਰ ਮੌਸਮੀ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਜਾਂਦਾ
Drink sugarcane juice daily in summer Health News: ਗਰਮੀ ਦੇ ਦਿਨਾਂ ਅੰਦਰ ਲੋਕ ਧੜਾਧੜ ਕੋਲਡ ਡ੍ਰਿੰਕ ਪੀਂਦੇ ਹਨ ਜੋ ਸਿਹਤ ਲਈ ਬੇਹੱਦ ਖ਼ਤਰਨਾਕ ਹਨ। ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਕੋਲਡ ਡ੍ਰਿੰਕ ਦੀ ਥਾਂ ਗੰਨੇ ਦਾ ਰਸ ਪੀਣਾ ਚਾਹੀਦਾ ਹੈ ਜੋ ਸਿਹਤ ਲਈ ਬੇਹੱਦ ਲਾਭਦਾਇਕ ਹੈ। ਹੁਣ ਤਕ ਦੀਆਂ ਵਿਗਿਆਨਕ ਖੋਜਾਂ ਵਿਚ ਵੀ ਸਿੱਧ ਹੋ ਚੁੱਕਾ ਹੈ ਕਿ ਗੰਨੇ ਦਾ ਰਸ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਪੀਲੀਆ ਹੋਣ ’ਤੇ ਗੰਨੇ ਦਾ ਰਸ ਪੀਣਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਤੱਤ ਮਿਲ ਜਾਂਦੇ ਹਨ। ਰੋਜ਼ਾਨਾ ਗੰਨੇ ਦਾ ਰਸ ਪੀਣ ਨਾਲ ਮਾਸਪੇਸ਼ੀਆਂ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅਜਿਹੇ ’ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਸਾਰਿਆਂ ਨੂੰ ਅਪਣੀ ਰੋਜ਼ਾਨਾ ਦੀ ਖ਼ੁਰਾਕ ’ਚ ਗੰਨੇ ਦੇ ਰਸ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਸਿਹਤ ਮਾਹਰਾਂ ਮੁਤਾਬਕ ਗੰਨੇ ਦਾ ਰਸ ਪੀਣ ਨਾਲ ਜ਼ੁਕਾਮ, ਖੰਘ, ਸਰਦੀ, ਬੁਖ਼ਾਰ ਤੇ ਹੋਰ ਮੌਸਮੀ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਜਾਂਦਾ ਹੈ। ਗੰਨੇ ਦਾ ਰਸ ਪੀਣ ਨਾਲ ਸਰੀਰ ਵਿਚੋਂ ਵਾਧੂ ਚਰਬੀ ਜਲਦੀ ਦੂਰ ਹੋ ਜਾਂਦੀ ਹੈ। ਇਸ ਲਈ ਭਾਰ ਘਟਾਉਣ ਲਈ ਵੀ ਗੰਨੇ ਦਾ ਰਸ ਕਾਫ਼ੀ ਕਾਰਗਰ ਹੈ। ਗੰਨੇ ਦੇ ਰਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਜਿਹੇ ’ਚ ਇਸ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ।
ਇਹ ਪੇਟ ਦਰਦ ਤੋਂ ਬਚਾਉਂਦਾ ਹੈ। ਸਿਹਤ ਮਾਹਰਾਂ ਅਨੁਸਾਰ ਕਬਜ਼ ਦੀ ਸਮੱਸਿਆ ਵਿਚ ਗੰਨੇ ਦਾ ਰਸ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਗੰਨੇ ਦੇ ਰਸ ਵਿਚ ਅਲਫ਼ਾ ਹਾਈਡਰੋਕਸੀ ਤੇ ਗਲਾਈਕੋਲਿਕ ਐਸਿਡ ਹੁੰਦਾ ਹੈ। ਅਜਿਹੇ ’ਚ ਇਹ ਚਮੜੀ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਚਮੜੀ ਨੂੰ ਡੂੰਘਾਈ ਨਾਲ ਸਾਫ਼ ਤੇ ਪੋਸ਼ਣ ਮਿਲਦਾ ਹੈ। ਇਹ ਖ਼ੂਨ ਨੂੰ ਸ਼ੁਧ ਕਰਨ ਵਿਚ ਮਦਦ ਕਰਦਾ ਹੈ।
(For more news apart from 'Drink sugarcane juice daily in summer Health News' stay tuned to Rozana Spokesman)