Health News: ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ ਸ਼ਕਰਕੰਦੀ
Published : Jul 5, 2025, 2:59 pm IST
Updated : Jul 5, 2025, 2:59 pm IST
SHARE ARTICLE
Sweet potato cures heart diseases
Sweet potato cures heart diseases

ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਵੀ ਮਦਦ ਕਰਦੀ ਹੈ।

ਸ਼ਕਰਕੰਦੀ ਖਾਣੀ ਸਾਰਿਆਂ ਨੂੰ ਹੀ ਪਸੰਦ ਹੁੰਦੀ ਹੈ। ਇਸ ਦੀ ਵਰਤੋਂ ਲੋਕਾਂ ਵਲੋਂ ਉਬਾਲ ਕੇ, ਚਾਟ ਬਣਾ ਕੇ ਕੀਤੀ ਜਾਂਦੀ ਹੈ। ਸ਼ਕਰਕੰਦੀ ’ਚ ਫ਼ਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਮਿਲ ਜਾਂਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹਨ। ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ’ਚ ਵੀ ਮਦਦ ਕਰਦੀ ਹੈ।

ਸ਼ੂਗਰ ’ਚ ਫ਼ਾਇਦੇਮੰਦ: ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ ’ਚ ਅਜਿਹੇ ਤੱਤ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਨੂੰ ਕੰਟਰੋਲ ’ਚ ਰਖਦੇ ਹਨ।

ਦਿਲ ਦੀਆਂ ਬੀਮਾਰੀਆਂ ਤੋਂ ਬਚਾਅ: ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਪੱਧਰ ਸੰਤੁਲਤ ਰਹਿੰਦਾ ਹੈ। ਅਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ’ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

ਅੱਖਾਂ ਦੀ ਰੌਸ਼ਨੀ: ਲਗਾਤਾਰ ਕੰਪਿਊਟਰ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਨਾਲ ਅੱਜਕਲ ਘੱਟ ਉਮਰ ਦੇ ਬੱਚਿਆਂ, ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਅਜਿਹੇ ਵਿਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿਚ ਫ਼ਾਇਦੇਮੰਦ ਸਾਬਤ ਹੁੰਦੀ ਹੈ।

ਝੁਰੜੀਆਂ ਘੱਟ ਕਰੇ: ਵਧਦੀ ਉਮਰ ਦੇ ਨਾਲ-ਨਾਲ ਚਿਹਰੇ ’ਤੇ ਝੁਰੜੀਆਂ ਦੇ ਨਿਸ਼ਾਨ ਪੈਣ ਲਗਦੇ ਹਨ। ਅਜਿਹੇ ’ਚ ਸ਼ਕਰਕੰਦੀ ਖਾਣੀ ਬਹੁਤ ਫ਼ਾਇਦੇਮੰਦ ਹੈ। ਇਸ ’ਚ ਮੌਜੂਦ ਵੀਟਾ ਕੈਰੋਟੀਨ ਸਰੀਰ ’ਚ ਫ੍ਰੀ-ਰੈਡੀਕਲਸ ਨਾਲ ਲੜਦਾ ਹੈ, ਜਿਸ ਨਾਲ ਚਿਹਰੇ ’ਤੇ ਜਲਦੀ ਝੁਰੜੀਆਂ ਨਹੀਂ ਪੈਂਦੀਆਂ।

ਅਸਥਮਾ ਰੋਗੀ ਲਈ ਫ਼ਾਇਦੇਮੰਦ: ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ ’ਚ ਕਫ਼ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ’ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ।


 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement