ਸਿਹਤ ਲਈ ਬਹੁਤ ਫ਼ਾਇਦੇਮੰਦ ਹੈ 'ਮੱਖਣ'
Published : Dec 5, 2020, 9:47 am IST
Updated : Dec 5, 2020, 9:47 am IST
SHARE ARTICLE
Butter
Butter

ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਵਿਚ ਕਰਦੇ ਮਦਦ

ਮੁਹਾਲੀ: ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ਵਿਚ ਜਿੰਨਾ ਸਵਾਦ ਹੁੰਦਾ ਹੈ, ਉਸ ਤੋਂ ਵੱਧ ਇਹ ਸਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ਵਿਚ ਪਹਿਲ ਦੇਣੀ ਚਾਹੀਦੀ ਹੈ।

ButterButter

ਬਹੁਤ ਸਾਰੇ ਲੋਕ ਨਾਸ਼ਤੇ ਵਿਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜਕਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ਵਿਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕਢਿਆ ਮੱਖਣ ਚੰਗਾ ਨਹੀਂ ਲਗਦਾ।

Peanut ButterPeanut Butter

ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ਵਿਚ ਵਿਟਾਮਿਨ-ਏ ਅਤੇ ਈ ਮਿਲਦੀ ਹੈ। ਇਹ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

Peanut ButterPeanut Butter

ਮੱਖਣ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ: ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਉਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।

Neck PainNeck Pain

ਅੱਖਾਂ ਦੀ ਜਲਣ ਦੀ ਸਮੱਸਿਆ ਹੋਣ 'ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ 'ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ਵਿਚ ਹੋਣ ਵਾਲੀ ਜਲਣ 'ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।

ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ।

 ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।

 ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement