ਮੋਟਾਪੇ ਤੋਂ ਪ੍ਰੇਸ਼ਾਨ ਲੋਕ ਲੁਕਾਟ ਫੱਲ ਨੂੰ ਅਪਣੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨ
Published : Feb 6, 2021, 8:23 am IST
Updated : Feb 6, 2021, 8:49 am IST
SHARE ARTICLE
obesity
obesity

ਜਿਗਰ ’ਚ ਗੜਬੜੀ ਹੋਣ ’ਤੇ ਪੀਲੀਆ ਅਤੇ ਹੋਰ ਬੀਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਹੁੰਦਾ ਹੈ।

ਲੁਕਾਟ ਫ਼ੱਲ ਵਿਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਫ਼ਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਣ ਦੇ ਨਾਲ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। ਆਉ ਜਾਣਦੇ ਹਾਂ ਲੁਕਾਟ ਖਾਣ ਦੇ ਫ਼ਾਇਦਿਆਂ ਬਾਰੇ:

obesityobesity

ਲੁਕਾਟ ਦੀ ਵਰਤੋਂ ਕਰਨ ਨਾਲ ਕੈਲੇਸਟਰੋਲ ਲੈਵਲ ਕੰਟਰੋਲ ’ਚ ਰਹਿੰਦਾ ਹੈ। ਨਾਲ ਹੀ ਇਹ ਦਿਲ ਦੀਆਂ ਕੋਸ਼ਿਕਾਵਾਂ ’ਚੋਂ ਸੋਜ ਘੱਟ ਕਰ ਕੇ ਇਸ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੀ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਦੇ ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਜਿਗਰ ’ਚ ਗੜਬੜੀ ਹੋਣ ’ਤੇ ਪੀਲੀਆ ਅਤੇ ਹੋਰ ਬੀਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਹੁੰਦਾ ਹੈ। ਅਜਿਹੇ ’ਚ ਲੁਕਾਟ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣ ਨਾਲ ਜਿਗਰ ਸਿਹਤਮੰਦ ਰਹਿੰਦਾ ਹੈ। ਲੁਕਾਟ ’ਚ ਵਿਟਾਮਿਨ ਈ, ਸੀ ਹੋਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਕਮਜ਼ੋਰ ਅੱਖਾਂ ਵਾਲੇ ਲੁਕਾਟ ਨੂੰ ਅਪਣੀ ਰੋਜ਼ਾਨਾ ਖ਼ੁਰਾਕ 'ਚ ਜ਼ਰੂਰ ਸ਼ਾਮਲ ਕਰਨ।  

fruitfruit

ਲੁਕਾਟ ’ਚ ਐਂਟੀ-ਆਕਸੀਡੈਂਟ ਗੁਣ ਹੋਣ ਦੇ ਨਾਲ ਕੈਲਸ਼ੀਅਮ ਵੀ ਭਰਪੂਰ ਮਾਤਰਾ ’ਚ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ’ਚ ਮਜ਼ਬੂਤੀ ਆਉਂਦੀ ਹੈ। ਪੋਸ਼ਕ ਤੱਤਾਂ ਨਾਲ ਭਰਪੂਰ ਲੁਕਾਟ ਦੀ ਵਰਤੋਂ ਕਰਨ ਨਾਲ ਭਾਰ ਘੱਟ ਕਰਨ ’ਚ ਮਦਦ ਮਿਲਦੀ ਹੈ। ਅਜਿਹੇ ’ਚ ਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਨੂੰ ਅਪਣੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨ। 

laquat fruitloquat fruit

ਲੁਕਾਟ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਅਜਿਹੇ ’ਚ ਢਿੱਡ ਦਰਦ, ਕਬਜ਼, ਦਸਤ, ਐਸੀਡਿਟੀ, ਸੋਜ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਦੇ ਪੱਤਿਆਂ ਨੂੰ ਪਾਣੀ ’ਚ ਉਬਾਲ ਕੇ ਕਾੜ੍ਹਾ ਬਣਾ ਕੇ ਪੀਣ ਨਾਲ ਜੀ ਮਚਲਾਉਣਾ, ਉਲਟੀ ਆਉਣ ਦੀ ਸਮੱਸਿਆ ’ਚ ਫ਼ਾਇਦਾ ਹੁੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement