
ਮਾਹਰਾਂ ਅਨੁਸਾਰ ਅਲਸੀ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦੀ ਹੈ।
ਲੋਕ ਅਲਸੀ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਇਹ ਖਾਣ ਵਿਚ ਸਵਾਦਿਸ਼ਟ ਹੋਣ ਦੇ ਨਾਲ ਸਿਹਤ ਨੂੰ ਦਰੁਸਤ ਰੱਖਣ ਵਿਚ ਵੀ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਦਿਲ ਸਿਹਤਮੰਦ ਰਹਿਣ ਦੇ ਨਾਲ ਭਾਰ ਅਤੇ ਸ਼ੂਗਰ ਵੀ ਕੰਟਰੋਲ ਵਿਚ ਰਹਿੰਦੀ ਹੈ। ਆਉ ਜਾਣਦੇ ਹਾਂ ਅਲਸੀ ਦੇ ਲੱਡੂ ਖਾਣ ਦੇ ਫ਼ਾਇਦਿਆਂ ਬਾਰੇ :
ਅਲਸੀ ਵਿਚ ਮੌਜੂਦ ਘੁਲਣਸ਼ੀਲ ਫਾਈਬਰ ਹਾਈ ਕੈਲੇਸਟਰੋਲ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਨਾਲ ਸਰੀਰ ਵਿਚ ਖ਼ੂਨ ਦਾ ਸੰਚਾਰ ਠੀਕ ਰਹਿੰਦਾ ਹੈ। ਅਜਿਹੇ ਵਿਚ ਦਿਲ ਦਾ ਦੌਰਾ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਕਈ ਗੁਣਾਂ ਘੱਟ ਹੋ ਜਾਂਦਾ ਹੈ। ਮਾਹਰਾਂ ਅਨੁਸਾਰ ਅਲਸੀ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦੀ ਹੈ। ਅਜਿਹੇ ਵਿਚ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ ਹੋਣ ਦਾ ਖਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਅਲਸੀ ਦੇ ਲੱਡੂ ਦਾ ਸੇਵਨ ਕਰਨ ਨਾਲ ਸਰੀਰ ਵਿਚ ਬਲੱਡ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਨਾਲ ਹੀ ਇਸ ਦੇ ਸੇਵਨ ਨਾਲ ਸ਼ੂਗਰ ਹੋਣ ਦਾ ਖ਼ਤਰਾ ਵੀ ਕਈ ਗੁਣਾਂ ਘੱਟ ਕੀਤਾ ਜਾ ਸਕਦਾ ਹੈ।
ਔਰਤਾਂ ਨੂੰ ਹਾਰਮੋਨਲ ਅਸੰਤੁਲਨ ਹੋਣ ਦੀ ਪ੍ਰੇਸ਼ਾਨੀ ਰਹਿੰਦੀ ਹੈ। ਅਜਿਹੇ ਵਿਚ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਲਸੀ ਦੇ ਲੱਡੂ ਦਾ ਸੇਵਨ ਕਰਨਾ ਬਿਹਤਰ ਮੰਨਿਆ ਜਾਂਦਾ ਹੈ। ਅਲਸੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਹੀ ਇਸ ਵਿਚ ਮੌਜੂਦ ਅਲਸੀ ਵਿਚ ਲਾਈਗਨ ਨਾਂ ਦਾ ਪੌਸ਼ਟਿਕ ਤੱਤ ਮਹਿਲਾਵਾਂ ਦੇ ਸਰੀਰ ਦੀਆਂ ਹਾਰਮੋਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਨਾਲ ਪੀਰੀਅਡਜ਼ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ।
ਅਲਸੀ ਦੇ ਲੱਡੂ ਵਿਚ ਫ਼ਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ। ਇਸ ਦਾ 1 ਲੱਡੂ ਖਾਣ ਨਾਲ ਪੇਟ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਅਜਿਹੇ ਵਿਚ ਇਸ ਦਾ ਸੇਵਨ ਕਰਨ ਨਾਲ ਜ਼ਿਆਦਾ ਖਾਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਇਸ ਤਰ੍ਹਾਂ ਭਾਰ ਨੂੰ ਕੰਟਰੋਲ ਕਰਨ ਲਈ ਅਲਸੀ ਦੇ ਲੱਡੂ ਦਾ ਸੇਵਨ ਕਰਨਾ ਸੱਭ ਤੋਂ ਵਧੀਆ ਵਿਕਲਪ ਹੈ।
ਅਲਸੀ ਸਿਹਤ ਦੀ ਤਰ੍ਹਾਂ ਚਮੜੀ ਲਈ ਵੀ ਫ਼ਾਇਦੇਮੰਦ ਹੈ। ਇਸ ਵਿਚ ਮੌਜੂਦ ਐਂਟੀ-ਆਕਸੀਡੈਂਟ ਅਤੇ ਐਂਟੀ-ਏਜਿੰਗ ਗੁਣ ਚਿਹਰੇ ’ਤੇ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਰੋਜ਼ਾਨਾ ਇਸ ਤੋਂ ਤਿਆਰ ਲੱਡੂ ਦਾ ਸੇਵਨ ਕਰਨ ਨਾਲ ਚਿਹਰੇ ’ਤੇ ਝੁਰੜੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।