ਸਰਦੀ ਦੇ ਮੌਸਮ ਵਿਚ ਜ਼ਰੂਰ ਖਾਉ ਸ਼ਲਗਮ, ਕਈ ਬੀਮਾਰੀਆਂ ਨੂੰ ਰਖਦਾ ਹੈ ਦੂਰ

By : GAGANDEEP

Published : Dec 6, 2022, 10:28 am IST
Updated : Dec 6, 2022, 10:34 am IST
SHARE ARTICLE
photo
photo

ਸ਼ਲਗਮ ਖਾਣ ਨਾਲ ਪੇਟ ਦਰਦ, ਕਬਜ਼, ਗੈਸ, ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।

 

ਮੁਹਾਲੀ: ਸਰਦੀਆਂ ਦੇ ਮੌਸਮ ਵਿਚ  ਲੋਕ ਸ਼ਲਗਮ ਖਾਣਾ ਬਹੁਤ ਪਸੰਦ ਕਰਦੇ ਹਨ। ਸ਼ਲਗਮ ਵਿਚ ਵਿਟਾਮਿਨ-ਕੇ, ਵਿਟਾਮਿਨ-ਸੀ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀਆਕਸੀਡੈਂਟਸ, ਵਿਟਾਮਿਨ-ਏ ਮਿਲ ਜਾਂਦੇ ਹਨ। ਸ਼ਲਗਮ ਦਾ ਸੇਵਨ ਇਮਿਊਨਟੀ ਪਾਵਰ ਨੂੰ ਮਜ਼ਬੂਤ ਕਰਦਾ ਹੈ ਅਤੇ ਤੁਹਾਡੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਆਉ ਜਾਣਦੇ ਹਾਂ ਸ਼ਲਗਮ ਖਾਣ ਦੇ ਫ਼ਾਇਦਿਆਂ ਬਾਰੇ:

ਸ਼ਲਗਮ ਦਾ ਨਿਯਮਤ ਸੇਵਨ ਤੁਹਾਡੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਵਿਚ ਮਿਲਣ ਵਾਲਾ ਫ਼ਾਈਬਰ ਅੰਤੜੀਆਂ ਨੂੰ ਸਾਫ਼ ਕਰਨ ਵਿਚ ਮਦਦ ਕਰਦਾ ਹੈ। ਇਸ ਨਾਲ ਤੁਹਾਡੀ ਪਾਚਨ ਕਿਰਿਆ ਵਿਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਲਗਮ ਖਾਣ ਨਾਲ ਪੇਟ ਦਰਦ, ਕਬਜ਼, ਗੈਸ, ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।

ਸ਼ਲਗਮ ਦਾ ਸੇਵਨ ਤੁਹਾਡੀ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਸ਼ਲਗਮ ਬਹੁਤ ਹੀ ਫ਼ਾਇਦੇਮੰਦ ਸਾਬਤ ਹੁੰਦਾ ਹੈ ਕਿਉਂਕਿ ਇਸ ਵਿਚ ਸ਼ੂਗਰ ਬਹੁਤ ਚੰਗੀ ਮਾਤਰਾ ਵਿਚ ਮਿਲ ਜਾਂਦੀ ਹੈ। ਇਸ ਵਿਚ ਮਿਲਣ ਵਾਲੇ ਫ਼ਾਈਬਰ ਕਾਰਨ ਇਸ ਨੂੰ ਪਚਣ ਵਿਚ ਜ਼ਿਆਦਾ ਸਮਾਂ ਨਹੀਂ ਲਗਦਾ ਜਿਸ ਕਾਰਨ ਤੁਹਾਡਾ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ। ਇਸੇ ਲਈ ਸ਼ਲਗਮ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

ਸ਼ਲਗਮ ਵਿਚ ਵਿਟਾਮਿਨ-ਏ ਮਿਲ ਜਾਂਦਾ ਹੈ। ਇਹ ਤੁਹਾਡੀਆਂ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ਵਿਚ ਖ਼ਾਰਸ਼ ਅਤੇ ਜਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਅੱਖਾਂ ਸਿਹਤਮੰਦ ਰਹਿਣ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਸਰਦੀਆਂ ਦੇ ਮੌਸਮ ਵਿਚ ਇਮਿਊਨਿਟੀ ਵੀ ਬਹੁਤ ਕਮਜ਼ੋਰ ਹੋ ਜਾਂਦੀ ਹੈ ਜਿਸ ਕਾਰਨ ਇੰਫ਼ੈਕਸ਼ਨ ਅਤੇ ਬੀਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਜੇਕਰ ਤੁਸੀਂ ਸਰਦੀਆਂ ਵਿਚ ਤੰਦਰੁਸਤ ਰਹਿਣਾ ਚਾਹੁੰਦੇ ਹੋ ਤਾਂ ਸ਼ਲਗਮ ਦਾ ਸੇਵਨ ਜ਼ਰੂਰ ਕਰੋ। ਇਸ ਨੂੰ ਅਪਣੀ ਡਾਈਟ ਦਾ ਹਿੱਸਾ ਬਣਾਉ। ਸ਼ਲਗਮ ਵਿਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਅਤੇ ਐਂਟੀਮਾਈਕ੍ਰੋਬਾਇਲ ਗੁਣ ਮਿਲ ਜਾਂਦੇ ਹਨ। ਇਹ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰਦੀਆਂ ਵਿਚ ਜ਼ੁਕਾਮ-ਖੰਘ ਅਤੇ ਵਾਇਰਲ ਇੰਫ਼ੈਕਸ਼ਨ ਤੋਂ ਵੀ ਬਚ ਸਕਦੇ ਹੋ।

ਸਰਦੀਆਂ ਵਿਚ ਸ਼ਲਗਮ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ ਤਾਂ ਉਹ ਵੀ ਦੂਰ ਹੋ ਜਾਵੇਗੀ। ਸਲਗਮ ਵਿਚ ਮਿਲਣ ਵਾਲਾ ਕੈਲਸ਼ੀਅਮ ਅਤੇ ਆਇਰਨ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰੇਗਾ। ਇਸ ਨਾਲ ਤੁਹਾਡੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ।
ਸ਼ਲਗਮ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿਚ ਖ਼ੂਨ ਦੀ ਕਮੀ ਵੀ ਪੂਰੀ ਹੋ ਜਾਂਦੀ ਹੈ। ਇਸ ਵਿਚ ਮਿਲਣ ਵਾਲੇ ਆਇਰਨ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ ਇਹ ਤੁਹਾਡੇ ਸਰੀਰ ਵਿਚ ਹੀਮੋਗਲੋਬਿਨ ਵਧਾਉਣ ’ਚ ਮਦਦ ਕਰਦੀ ਹੈ। ਸ਼ਲਗਮ ਦੇ ਸੇਵਨ ਨਾਲ ਖ਼ੂਨ ਵਧਦਾ ਹੈ। ਇਸ ਤੋਂ ਇਲਾਵਾ ਥਕਾਵਟ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement