Health News: ਸਰੀਰ ਲਈ ਗੁਣਕਾਰੀ ਹੈ ਲਸਣ…
Published : Dec 6, 2024, 3:47 pm IST
Updated : Dec 6, 2024, 3:47 pm IST
SHARE ARTICLE
Garlic is beneficial for the body...
Garlic is beneficial for the body...

ਜੇਕਰ ਤੁਸੀਂ ਕੈਲਰੀਜ਼ ਘਟਾਉਣਾ ਚਾਹੁੰਦੇ ਹੋ ਤਾਂ ਲਸਣ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਲਸਣ ‘ਚ ਵੱਡੀ ਮਾਤਰਾ ‘ਚ ਵਿਟਾਮਿਨ ਅਤੇ ਪੌਸ਼ਟਿਕ ਤੱਤ ਹੁੰਦੇ ਹਨ...

 

Health News: ਜੇਕਰ ਤੁਸੀਂ ਕੈਲਰੀਜ਼ ਘਟਾਉਣਾ ਚਾਹੁੰਦੇ ਹੋ ਤਾਂ ਲਸਣ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਲਸਣ ‘ਚ ਵੱਡੀ ਮਾਤਰਾ ‘ਚ ਵਿਟਾਮਿਨ ਅਤੇ ਪੌਸ਼ਟਿਕ ਤੱਤ ਹੁੰਦੇ ਹਨ। ਲਸਣ ਦਾ ਅਸਲ ਫਾਇਦਾ ਲੈਣਾ ਹੈ ਤਾਂ ਇਸ ਨੂੰ ਕੱਚਾ ਚਬਾਇਆ ਜਾਏ। ਜੇਕਰ ਸ਼ਰੀਰ ‘ਚ ਐਂਟੀਬਾਇਓਟਿਕ ਦੀ ਮਾਤਰਾ ਵਧਾਣੀ ਹੈ ਤਾਂ ਖਾਲੀ ਪੇਟ ਲਸਣ ਖਾਓ।

ਲਸਣ ਵਿਚ ਅਜਿਹੇ ਕਈ ਗੁਣ ਮੌਜੂਦ ਹੁੰਦੇ ਹਨ, ਜੋ ਤੁਹਾਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਇਸ ਲਈ ਜ਼ਿਆਦਾਤਰ ਲੋਕ ਸਬਜ਼ੀ ਤੋਂ ਇਲਾਵਾ ਸਵੇਰੇ ਖਾਲੀ ਪੇਟ ਲਸਣ ਖਾਣਾ ਪਸੰਦ ਕਰਦੇ ਹਨ। ਲਸਣ ‘ਚ ਐਲੀਸੀਨ ਨਾਮ ਦਾ ਇਕ ਕੰਪਾਊਂਡ ਪਾਇਆ ਜਾਂਦਾ। ਜਿਸ ‘ਚ ਐਂਟੀ ਬੈਕਟੀਰੀਅਲ , ਐਂਟੀ ਵਾਇਰਲ, ਐਂਟੀ ਫੰਗਲ, ਐਂਟੀ ਆਕਸੀਡੈਂਟ ਪ੍ਰਾਪਰਟੀਆਂ ਹੁੰਦੀਆਂ ਹਨ।

ਇਕ ਸਟੱਡੀ ਮੁਤਾਬਕ ਮੰਨਿਆ ਜਾਂਦਾ ਹੈ ਕਿ ਲਸਣ ਮੋਟਾਪਾ ਘਟਾਉਣ ‘ਚ ਵੀ ਮਦਦਗਾਰ ਸਾਬਿਤ ਹੁੰਦਾ ਹੈ। ਲਸਣ ‘ਚ ਵਿਟਾਮਿਨ ਸੀ, ਬੀ6 ਅਤੇ ਮੈਗਨੀਜ਼ ਹੁੰਦਾ ਹੈ। ਇਸ ਵਿੱਚ ਐਂਟੀ ਆਕਸੀਡੈਂਟ ਗੁਣ ਹੋਣ ਦੇ ਕਾਰਨ ਇਹ ਹਰ ਤਰਾਂ ਦੀ ਇਨਫੈਕਸ਼ਨ ਨਾਲ ਲੜਦਾ ਹੈ। ਲਸਣ ਦੀਆਂ 3/4 ਕਲੀਆਂ ਨੂੰ ਇਕ ਗਲਾਸ ਦੁੱਧ ਵਿਚ ਉਬਾਲ ਕੇ ਰੋਜ਼ ਰਾਤ ਨੂੰ ਸੌਂਦੇ ਸਮੇਂ ਪੀਣ ਨਾਲ ਸਾਹ ਦੀ ਬਿਮਾਰੀ ਤੋਂ ਆਰਾਮ ਮਿਲਦਾ ਹੈ।

ਗੰਭੀਰ ਦੌਰੇ ਸਮੇਂ ਲਸਣ ਦੇ ਰਸ ਨੂੰ ਸ਼ਹਿਦ ਵਿਚ ਮਿਲਾ ਕੇ ਲੈਣ ਨਾਲ ਚਮਤਕਾਰੀ ਅਸਰ ਹੁੰਦਾ ਹੈ। ਲਸਣ ਦਿਲ ਦੀਆਂ ਬਿਮਾਰੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸਰਕੂਲੇਸ਼ਨ ਵੱਧਦਾ ਹੈ ਅਤੇ ਕਲੈਸਟ੍ਰੋਲ ਘੱਟ ਹੁੰਦਾ ਹੈ। ਜੇਕਰ ਦਿਲ ਦੀਆਂ ਬਿਮਾਰੀਆਂ ਤੋਂ ਬਚਣਾ ਹੈ ਤਾਂ ਹਰ ਰੋਜ਼ ਸਵੇਰੇ ਇਕ ਦੋ ਲਸਣ ਦੀਆਂ ਕਲੀਆਂ ਖਾਓ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement