ਅਦਰਕ ਖਾਣ ਨਾਲ ਮਾਈਗਰੇਨ ਤੋਂ ਮਿਲਦਾ ਹੈ ਛੁਟਕਾਰਾ
Published : Jan 7, 2021, 10:19 am IST
Updated : Jan 7, 2021, 10:19 am IST
SHARE ARTICLE
 Ginger
Ginger

 ਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਮੁਹਾਲੀ: ਸਰਦੀਆਂ ਦੇ ਮੌਸਮ ਵਿਚ ਸਰਦੀ ਜ਼ੁਕਾਮ ਤੋਂ ਬਚਾਅ ਲਈ ਅਦਰਕ ਦਾ ਇਸਤੇਮਾਲ ਕੀਤਾ ਜਾਂਦਾ ਹੈ, ਪਰ ਕੀ ਤੁਸੀ ਜਾਣਦੇ ਹੋ ਕਿ ਅਦਰਕ ਦਰਦ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਮਦਦ ਕਰਦਾ ਹੈ।

GingerGinger

ਅਦਰਕ ਦੇ ਰਸ ਵਿਚ ਭਰਪੂਰ ਮਾਤਰਾ ਵਿਚ ਦਰਦ ਨਿਵਾਰਕ ਗੁਣ ਮੌਜੂਦ ਹੁੰਦੇ ਹੈ। ਇਸ ਤੋਂ ਇਲਾਵਾ ਅਦਰਕ ਵਿਚ ਸ਼ਕਤੀਸ਼ਾਲੀ ਐਂਟੀਆਕਸੀਡੈਂਟਸ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਲਿਪਿਡ ਪੈਰੋਕਕਸੀਡੇਸ਼ਨ ਅਤੇ ਡੀ.ਐਨ.ਏ. ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਦੀ ਹੈ।

gingerginger

 ਕੱਚੇ ਅਦਰਕ ਨੂੰ ਪੀਸ ਕੇ ਦਰਦ ਵਾਲੀ ਥਾਂ ’ਤੇ ਲਾਉਣ ਨਾਲ ਮਾਸਪੇਸ਼ੀਆਂ ਦੀ ਸੋਜ, ਨਸਾਂ ਦੀ ਸੋਜ, ਮੋਚ ਅਤੇ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ। ਅਦਰਕ ਵਿਚ ਕੁਦਰਤੀ ਗੁਣ ਮੌਜੂਦ ਹੁੰਦੇ ਹਨ ਇਸ ਲਈ ਇਸ ਦਾ ਕੋਈ ਬੁਰਾ ਅਸਰ ਵੀ ਨਹੀਂ ਹੁੰਦਾ। ਮਾਈਗਰੇਨ ਦੀ ਸਮੱਸਿਆ ਹੋਣ ’ਤੇ ਅਦਰਕ ਨੂੰ ਪੀਸ ਕੇ ਅਪਣੇ ਸਿਰ ਵਿਚ ਲਾਉ। ਅਜਿਹਾ ਕਰਨ ਨਾਲ ਤੁਹਾਨੂੰ ਦਰਦ ਤੋਂ ਆਰਾਮ ਮਿਲੇਗਾ।

Ginger teaGinger tea

 ਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਹ ਗਠੀਏ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।   ਅਦਰਕ ਵਿਚ ਜਿੰਜਰੋਲ ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਦਾ ਹੈ। ਇਕ ਖੋਜ ਮੁਤਾਬਕ ਆਰਥਰਾਈਟਸ ਤੋਂ ਪੀੜਤ ਮਰੀਜ਼ਾਂ ਨੂੰ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਆਰਾਮ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement