ਰੋਜ਼ਾਨਾ ਖਾਉ ਕੱਚਾ ਪਿਆਜ਼ ਕਈ ਬੀਮਾਰੀਆਂ ਹੋਣਗੀਆਂ ਦੂਰ
Published : Jun 7, 2023, 1:31 pm IST
Updated : Jun 7, 2023, 1:31 pm IST
SHARE ARTICLE
photo
photo

ਆਉ ਜਾਣਦੇ ਹਾਂ ਕੱਚਾ ਪਿਆਜ਼ ਖਾਣ ਦੇ ਫ਼ਾਇਦਿਆਂ ਬਾਰੇ : 

 

ਖਾਣੇ ਵਿਚ ਪਿਆਜ਼ ਨੂੰ ਸ਼ਾਮਲ ਕਰਨ ਨਾਲ ਭੋਜਨ ਦਾ ਸਵਾਦ ਵੀ ਦੁਗਣਾ ਹੋ ਜਾਂਦਾ ਹੈ। ਪਕਵਾਨਾਂ ਦਾ ਰੰਗ ਅਤੇ ਸੁਆਦ ਵਧਾਉਣ ਦੇ ਨਾਲ-ਨਾਲ ਪਿਆਜ਼ ਸਿਹਤ ਨੂੰ ਵੀ ਕਈ ਫ਼ਾਇਦੇ ਦੇ ਸਕਦਾ ਹੈ। ਇਸ ਦੇ ਸੇਵਨ ਨਾਲ ਅਜਿਹੀਆਂ ਬੀਮਾਰੀਆਂ ਦੂਰ ਹੋ ਸਕਦੀਆਂ ਹਨ, ਜਿਸ ਤੋਂ ਬਚਣ ਲਈ ਲੋਕਾਂ ਨੂੰ ਹਸਪਤਾਲ ਜਾਣਾ ਪੈਂਦਾ ਹੈ। ਆਉ ਜਾਣਦੇ ਹਾਂ ਕੱਚਾ ਪਿਆਜ਼ ਖਾਣ ਦੇ ਫ਼ਾਇਦਿਆਂ ਬਾਰੇ : 

ਹਾਈ ਬਲੱਡ ਸ਼ੂਗਰ ਜਾਂ ਡਾਇਬਟੀਜ਼ ਇਕ ਅਜਿਹੀ ਬੀਮਾਰੀ ਹੈ, ਜਿਸ ਵਿਚ ਖਾਣ-ਪੀਣ ਦਾ ਸੱਭ ਤੋਂ ਜ਼ਿਆਦਾ ਪਰਹੇਜ਼ ਕੀਤਾ ਜਾਂਦਾ ਹੈ ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਸ਼ੂਗਰ ਦਾ ਪੱਧਰ ਵਧਾ ਸਕਦੀ ਹੈ ਅਤੇ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਨੂੰ ਰੋਜ਼ਾਨਾ ਕੱਚੇ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹ। ਕਿਉਂਕਿ ਇਸ ਦੀ ਮਦਦ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰਖਣਾ ਆਸਾਨ ਹੋ ਜਾਵੇਗਾ। ਹਾਈ ਬਲੱਡ ਸ਼ੂਗਰ ਦਾ ਦਿਲ ਦੀ ਸਿਹਤ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਤੁਹਾਨੂੰ ਦਿਲ ਦੇ ਦੌਰੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਪਿਆਜ਼ ਜ਼ਰੂਰ ਖਾਉ ਅਤੇ ਜੇਕਰ ਤੁਹਾਨੂੰ ਕੋਈ ਬਿਮਾਰੀ ਨਹੀਂ ਹੈ ਤਾਂ ਰੋਜ਼ਾਨਾ ਇਕ ਕੱਚਾ ਪਿਆਜ਼ ਜ਼ਰੂਰ ਖਾਉ। ਪਿਆਜ਼ ਖਾਣ ਨਾਲ ਵੀ ਇਮਿਊਨਿਟੀ ਵਧਾਉਣ ਵਿਚ ਮਦਦ ਮਿਲਦੀ ਹੈ ਕਿਉਂਕਿ ਇਸ ਵਿਚ ਫ਼ਾਸਫ਼ੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਵਰਗੇ ਤੱਤ ਮਿਲਜਾਂਦੇ ਹਨ। ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਦੀ ਆਦਤ ਬਣਾਉ। ਇਸ ਨਾਲ ਨਾ ਸਿਰਫ਼ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹੇਗਾ, ਸਗੋਂ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਵੀ ਘੱਟ ਹੋਵੇਗਾ।


 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement