ਭਿੱਜੇ ਹੋਏ ਅਖ਼ਰੋਟ ਖਾਣ ਨਾਲ ਕੈਂਸਰ ਤੇ ਡਾਇਬਿਟੀਜ਼ ਵਰਗੀਆਂ ਬੀਮਾਰੀਆਂ ਰਹਿਣਗੀਆਂ ਦੂਰ
Published : Sep 7, 2022, 11:47 am IST
Updated : Sep 7, 2022, 11:47 am IST
SHARE ARTICLE
 Soaked Walnuts
Soaked Walnuts

ਅਖ਼ਰੋਟ ਵਿਚ ਮੌਜੂਦ ਐਂਟੀ-ਆਕਸੀਡੈਂਟ ਗੁਣ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦੇ ਹਨ। ਅ

 

ਸੁੱਕੇ ਮੇਵੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਇਮਿਊਨਿਟੀ ਵਧਾਉਣ ਦੇ ਨਾਲ ਬੀਮਾਰੀਆਂ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਦੂਜੇ ਪਾਸੇ ਮਾਹਰਾਂ ਦੁਆਰਾ ਵੀ ਰੋਜ਼ਾਨਾ ਸਵੇਰੇ ਇਕ ਮੁਠੀ ਡ੍ਰਾਈ ਫ਼ਰੂਟਸ ਖਾਣ ਦੀ ਸਲਾਹ ਦਿਤੀ ਜਾਂਦੀ ਹੈ। ਪਰ ਰੋਜ਼ਾਨਾ ਪਾਣੀ ਵਿਚ ਸਿਰਫ਼ 2 ਅਖ਼ਰੋਟ ਭਿਉਂ ਕੇ ਖਾਣ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ।

ਅਖ਼ਰੋਟ ਵਿਚ ਕੈਲਸ਼ੀਅਮ, ਆਇਰਨ, ਪ੍ਰੋਟੀਨ, ਚਰਬੀ, ਫ਼ਾਈਬਰ, ਕਾਰਬੋਹਾਈਡਰੇਟ, ਪੋਟਾਸ਼ੀਅਮ, ਓਮੇਗਾ-3 ਫ਼ੈਟੀ ਐਸਿਡ ਆਦਿ ਗੁਣ ਹੁੰਦੇ ਹਨ। ਇਸ ਦਾ ਸੇਵਨ ਸਿਹਤਮੰਦ ਸਿਹਤ ਨੂੰ ਬਣਾਈ ਰੱਖਣ ਵਿਚ ਮਦਦ ਕਰਦਾ ਹੈ। ਸੱਭ ਤੋਂ ਪਹਿਲਾਂ ਇਕ ਕੌਲੀ ਵਿਚ ਪਾਣੀ ਅਤੇ 2 ਅਖ਼ਰੋਟ ਰਾਤ ਭਰ ਭਿਉਂ ਦਿਉ। ਫਿਰ ਸਵੇਰੇ ਖ਼ਾਲੀ ਪੇਟ ਇਸ ਦਾ ਸੇਵਨ ਕਰੋ। 

ਅਖ਼ਰੋਟ ਵਿਚ ਮੌਜੂਦ ਐਂਟੀ-ਆਕਸੀਡੈਂਟ ਗੁਣ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦੇ ਹਨ। ਅਖ਼ਰੋਟ ਵਿਚ ਓਮੇਗਾ-3 ਫ਼ੈਟੀ ਐਸਿਡ ਹੁੰਦੇ ਹਨ। ਇਹ ਸਰੀਰ ਵਿਚ ਮਾੜੇ ਕੈਲੇਸਟਰੋਲ ਦੀ ਮਾਤਰਾ ਨੂੰ ਘਟਾਉਣ ਅਤੇ ਵਧੀਆ ਕੈਲੇਸਟਰੋਲ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ। ਅਜਿਹੇ ਵਿਚ ਭਿੱਜੇ ਹੋਏ ਅਖ਼ਰੋਟ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਨਾਲ ਹੀ ਦਿਲ ਦਾ ਦੌਰਾ ਆਉਣ ਅਤੇ ਹੋਰ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਅਖ਼ਰੋਟ ਵਿਚ ਓਮੇਗਾ-3 ਫ਼ੈਟੀ ਐਸਿਡ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਮੂਡ ਠੀਕ ਰਹਿੰਦਾ ਹੈ। ਦਿਮਾਗ਼ ਵਧੀਆ ਕੰਮ ਕਰਦਾ ਹੈ। ਅਜਿਹੇ ਵਿਚ ਇਹ ਤਣਾਅ ਨੂੰ ਘਟਾਉਣ ਵਿਚ ਸਹਾਇਤਾ ਕਰਦਾ ਹੈ। ਯਾਦਦਾਸ਼ਤ ਵੀ ਤੇਜ਼ ਹੁੰਦੀ ਹੈ। ਅਕਸਰ ਜ਼ਿਆਦਾ ਮਸਾਲੇਦਾਰ ਅਤੇ ਤਲਿਆ ਹੋਇਆ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ।

ਇਸ ਕਾਰਨ ਕਬਜ਼ ਅਤੇ ਪੇਟ ਦੀਆਂ ਹੋਰ ਪ੍ਰੇਸ਼ਾਨੀਆਂ ਸ਼ੁਰੂ ਹੋ ਜਾਂਦੀਆਂ ਹਨ। ਅਜਿਹੇ ਵਿਚ ਭਿੱਜੇ ਹੋਏ ਅਖ਼ਰੋਟ ਖਾਣਾ ਲਾਭਕਾਰੀ ਹੈ। ਇਸ ਵਿਚ ਫ਼ਾਈਬਰ ਅਤੇ ਹੋਰ ਪੋਸ਼ਕ ਤੱਤ ਹੋਣ ਨਾਲ ਪਾਚਨ ਕਿਰਿਆ ਤੇਜ਼ ਹੁੰਦੀ ਹੈ। ਅਜਿਹੇ ਵਿਚ ਕਬਜ਼ ਤੋਂ ਛੁਟਕਾਰਾ ਮਿਲਣ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਭਿੱਜੇ ਹੋਏ ਅਖ਼ਰੋਟ ਖਾਣ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ।

ਜੇਕਰ ਤੁਸੀਂ ਵੀ ਅਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਤਾਂ ਅਪਣੀ ਰੋਜ਼ਾਨਾ ਡਾਈਟ ਵਿਚ ਭਿੱਜੇ ਹੋਏ ਅਖ਼ਰੋਟ ਨੂੰ ਸ਼ਾਮਲ ਕਰੋ। ਇਸ ਵਿਚ ਕੈਲਸ਼ੀਅਮ, ਆਇਰਨ, ਪ੍ਰੋਟੀਨ ਆਦਿ ਵਰਗੇ ਉਚਿਤ ਤੱਤ ਹੁੰਦੇ ਹਨ। ਉੱਥੇ ਹੀ ਕੈਲੋਰੀ ਘੱਟ ਮਾਤਰਾ ਵਿਚ ਮਿਲ ਜਾਂਦੀ ਹੈ। ਅਜਿਹੇ ਵਿਚ ਭਾਰ ਕੰਟਰੋਲ ’ਚ ਰਹਿੰਦਾ ਹੈ। ਭਿੱਜੇ ਹੋਏ ਅਖ਼ਰੋਟ ਦਾ ਸੇਵਨ ਕਰਨ ਨਾਲ ਸ਼ੂਗਰ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ਵਿਚ ਸ਼ੂਗਰ ਦੇ ਮਰੀਜਾਂ ਨੂੰ ਇਸ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement