
Heatlh News: ਗਰਭ ਅਵਸਥਾ ਦੌਰਾਨ ਰੋਜ਼ਾਨਾ ਟਮਾਟਰ ਖਾਣ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਪੋਸ਼ਕ ਤੱਤ ਮਿਲਦੇ ਹਨ।
Tomato is very beneficial for pregnant women Heatlh News: ਸਬਜ਼ੀ ’ਚ ਵਰਤਿਆ ਜਾਣ ਵਾਲਾ ਟਮਾਟਰ ਸਵਾਦਿਸ਼ਟ ਹੋਣ ਦੇ ਨਾਲ-ਨਾਲ ਬਹੁਤ ਸਾਰੀਆਂ ਬੀਮਾਰੀਆਂ ਨੂੰ ਠੀਕ ਵੀ ਕਰਦਾ ਹੈ। ਟਮਾਟਰ ਵਿਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫ਼ਾਸਫ਼ੋਰਸ ਆਦਿ ਕਈ ਤਰ੍ਹਾਂ ਦੇ ਮਿਨਰਲਜ਼ ਮਿਲ ਜਾਂਦੇ ਹਨ। ਇਸ ’ਚ ਕੈਲੇਸਟਰੋਲ ਨੂੰ ਘੱਟ ਕਰਨ ਵਾਲੇ ਤੱਤ ਵੀ ਹੁੰਦੇ ਹਨ। ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਨੂੰ ਰਾਹਤ ਮਿਲਦੀ ਹੈ। ਆਉ ਜਾਣਦੇ ਹਾਂ ਟਮਾਟਰ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:
ਗਰਭਵਤੀ ਔਰਤਾਂ ਲਈ ਟਮਾਟਰ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ਦੌਰਾਨ ਰੋਜ਼ਾਨਾ ਟਮਾਟਰ ਖਾਣ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਪੋਸ਼ਕ ਤੱਤ ਮਿਲਦੇ ਹਨ। ਗਰਭ ਅਵਸਥਾ ਵਿਚ ਰੋਜ਼ਾਨਾ ਟਮਾਟਰ ਖਾਣ ਨਾਲ ਮਾਂ ਅਤੇ ਬੱਚੇ ਨੂੰ ਭਰਪੂਰ ਮਾਤਰਾ ਵਿਚ ਪੋਸ਼ਕ ਤੱਤ ਮਿਲਦੇ ਹਨ। ਇਸ ਤੋਂ ਇਲਾਵਾ ਗਰਭ ਅਵਸਥਾ ਵਿਚ ਟਮਾਟਰ ਦਾ ਸੂਪ ਪੀਣਾ ਵੀ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਸਵੇਰੇ-ਸਵੇਰੇ ਬਿਨਾਂ ਪਾਣੀ ਪੀਤੇ ਪੱਕਿਆ ਟਮਾਟਰ ਖਾਣਾ ਸਿਹਤ ਲਈ ਚੰਗਾ ਹੁੰਦਾ ਹੈ।
ਗਠੀਏ ਦਾ ਰੋਗ ਹੋਣ ’ਤੇ ਟਮਾਟਰ ਦੀ ਵਰਤੋਂ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਟਮਾਟਰ ਦੇ ਸੂਪ ’ਚ ਜਵੈਣ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਨੂੰ ਆਰਾਮ ਮਿਲਦਾ ਹੈ। ਟਮਾਟਰ ਖਾਣ ਨਾਲ ਪੇਟ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਨੂੰ ਸੱਭ ਤੋਂ ਵੱਧ ਆਰਾਮ ਮਿਲਦਾ ਹੈ। ਦੰਦਾਂ ਵਿਚੋਂ ਖ਼ੂਨ ਦੀ ਸਮੱਸਿਆ ਮਹਿਸੂਸ ਹੋਣ ’ਤੇ ਰੋਜ਼ਾਨਾ 200 ਗ੍ਰਾਮ ਟਮਾਟਰ ਦਾ ਰਸ ਸਵੇਰੇ ਸ਼ਾਮ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਦੰਦਾਂ ਨੂੰ ਲਾਭ ਹੁੰਦਾ ਹੈ।
ਫ਼ਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ ਅਤੇ ਕੋਲੀਨ ਅਤੇ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖ਼ਾਸ ਧਿਆਨ ਰਖਦਾ ਹੈ। ਇਸ ਵਿਚ ਮੌਜੂਦ ਲੀਕੋਪੀਨ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸਰੀਰ ਵਿਚ ਕੈਲੇਸਟਰੋਲ ਨੂੰ ਵਧਣ ਤੋਂ ਰੋਕਦਾ ਹੈ।
ਭੁੱਖ ਨਾ ਲੱਗਣ ਦੀ ਸਥਿਤੀ ਵਿਚ ਟਮਾਟਰ ਦੇ 200 ਗ੍ਰਾਮ ਰਸ ’ਚ ਅਦਰਕ ਦਾ ਰਸ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਲ ਭੁੱਖ ਜ਼ਿਆਦਾ ਲਗਦੀ ਹੈ। ਮੋਟਾਪਾ ਘਟਾਉਣ ਲਈ ਵੀ ਤੁਸੀਂ ਟਮਾਟਰ ਦੀ ਵਰਤੋਂ ਕਰ ਸਕਦੇ ਹੋ। ਰੋਜ਼ਾਨਾ 1 ਤੋਂ 2 ਗਲਾਸ ਟਮਾਟਰ ਦਾ ਜੂਸ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।