ਗਰਭਵਤੀ ਔਰਤਾਂ ਭੁੱਲ ਕੇ ਵੀ ਨਾ ਖਾਣ ਪਪੀਤਾ, ਹੋ ਸਕਦਾ ਹੈ ਨੁਕਸਾਨ
Published : Nov 7, 2023, 7:22 am IST
Updated : Nov 7, 2023, 9:00 pm IST
SHARE ARTICLE
Pregnant women should not eat papaya, it can be harmful
Pregnant women should not eat papaya, it can be harmful

ਗਰਭਵਤੀ ਔਰਤਾਂ ਨੂੰ ਪਪੀਤੇ ਦੇ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ। ਇਸ ਵਿਚ ਲੈਟੇਕਸ, ਪੈਪੈਨ ਨਾਮਕ ਤੱਤ ਹੁੰਦਾ ਹੈ, ਜੋ ਬੱਚੇਦਾਨੀ ਨੂੰ ਸੰਕੁਚਿਤ ਕਰ ਸਕਦਾ ਹੈ।

 

ਕੁੱਝ ਬੀਮਾਰੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਵਿਚ ਪਪੀਤਾ ਖਾਣ ਨਾਲ ਤੁਹਾਡੀ ਸਿਹਤ ਦਾ ਨੁਕਸਾਨ ਹੋ ਸਕਦਾ ਹੈ। ਦਸਣਯੋਗ ਹੈ ਕਿ ਪਪੀਤੇ ਵਿਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਪਪੀਤਾ ਊਰਜਾ, ਚਰਬੀ, ਫ਼ਾਈਬਰ, ਕਾਰਬੋਹਾਈਡਰੇਟ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਫ਼ਾਸਫ਼ੋਰਸ, ਮੈਗਨੀਸ਼ੀਅਮ, ਜ਼ਿੰਕ, ਮੈਂਗਨੀਜ਼, ਕਾਪਰ, ਵਿਟਾਮਿਨ ਏ, ਬੀ, ਸੀ, ਬੀ6, ਈ, ਫੋਲੇਟ, ਥਿਆਮਿਨ, ਬੀਟਾ ਕੈਰੋਟੀਨ, ਨਿਆਸੀਨ ਆਦਿ ਨਾਲ ਭਰਪੂਰ ਹੁੰਦਾ ਹੈ।

ਗਰਭਵਤੀ ਔਰਤਾਂ ਨੂੰ ਪਪੀਤੇ ਦੇ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ। ਇਸ ਵਿਚ ਲੈਟੇਕਸ, ਪੈਪੈਨ ਨਾਮਕ ਤੱਤ ਹੁੰਦਾ ਹੈ, ਜੋ ਬੱਚੇਦਾਨੀ ਨੂੰ ਸੰਕੁਚਿਤ ਕਰ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਕਿਡਨੀ ਦੀ ਬੀਮਾਰੀ, ਲਿਵਰ ਦੀ ਸਮੱਸਿਆ, ਚਮੜੀ ਨਾਲ ਸਬੰਧਤ ਕੋਈ ਵੀ ਬੀਮਾਰੀ, ਹਾਈਪੋਥਾਇਰਾਇਡਿਜਮ, ਕਿਸੇ ਵੀ ਤਰ੍ਹਾਂ ਦੀ ਐਲਰਜੀ, ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਬਹੁਤ ਘੱਟ ਸੇਵਨ ਕਰਨਾ ਚਾਹੀਦਾ ਹੈ।

ਪਪੀਤੇ ਵਿਚ ਵਿਟਾਮਿਨ ਸੀ ਹੁੰਦਾ ਹੈ ਅਤੇ ਇਸ ’ਚ ਮੌਜੂਦ ਐਂਟੀਆਕਸੀਡੈਂਟ ਕਿਡਨੀ ਸਟੋਨ ਦੀ ਸਮੱਸਿਆ ਨੂੰ ਵਧਾ ਸਕਦੇ ਹਨ। ਕਿਉਂਕਿ ਇਸ ਵਿਚ ਫ਼ਾਈਬਰ ਅਤੇ ਜੁਲਾਬ ਦੀ ਮਾਤਰਾ ਵਧੇਰੇ ਹੁੰਦੀ ਹੈ, ਇਸ ਲਈ ਦਸਤ ਦੀ ਸਥਿਤੀ ਵਿਚ ਇਸ ਨੂੰ ਖਾਣ ਤੋਂ ਪਰਹੇਜ਼ ਕਰੋ। ਪਪੀਤੇ ਵਿਚ ਮੌਜੂਦ ਲੈਟੇਕਸ ’ਚ ਪੈਪੇਨ ਨਾਂ ਦਾ ਤੱਤ ਫ਼ੂਡ ਪਾਈਪ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਚਮੜੀ ’ਤੇ ਲੈਟੇਕਸ ਲਗਾਉਣ ਨਾਲ ਜਲਣ ਅਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।

ਜੇਕਰ ਔਰਤਾਂ ਗਰਭ ਅਵਸਥਾ ਦੇ ਸ਼ੁਰੂਆਤੀ ਮਹੀਨੇ ਵਿਚ ਜ਼ਿਆਦਾ ਪਪੀਤਾ ਖਾਂਦੀਆਂ ਹਨ ਤਾਂ ਇਸ ਨਾਲ ਗਰਭ ਵਿਚ ਪਲ ਰਹੇ ਬੱਚੇ ਵਿਚ ਜਨਮ ਸਬੰਧੀ ਨੁਕਸ ਆ ਸਕਦੇ ਹਨ। ਜੇਕਰ ਤੁਸੀਂ ਜ਼ਿਆਦਾ ਮਾਤਰਾ ਵਿਚ ਪਪੀਤਾ ਖਾਂਦੇ ਹੋ ਤਾਂ ਥਾਇਰਾਇਡ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਤੁਹਾਡੀ ਸਰਜਰੀ ਹੋਈ ਹੈ, ਤਾਂ ਪਪੀਤਾ ਨਾ ਖਾਉ ਕਿਉਂਕਿ ਇਹ ਖ਼ੂਨ ਵਿਚ ਸ਼ੂਗਰ ਲੈਵਲ ਨੂੰ ਘੱਟ ਕਰ ਸਕਦਾ ਹੈ। ਪਪੀਤਾ ਖਾਣ ਅਤੇ ਤੁਰਤ ਪਾਣੀ ਪੀਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement