Health News: ਅਸਥਮਾ ਦੇ ਰੋਗੀਆਂ ਲਈ ਫ਼ਾਇਦੇਮੰਦ ਹੈ ਸਿੰਘਾੜਾ
Published : Jan 8, 2025, 8:49 am IST
Updated : Jan 8, 2025, 8:49 am IST
SHARE ARTICLE
Singhara is beneficial for asthma patients
Singhara is beneficial for asthma patients

ਸਿੰਘਾੜੇ ਖਾਣ ਨਾਲ ਹੋਣ ਵਾਲੇ ਫ਼ਾਇਦੇ :

 

Health News: ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੁੰਦੇ ਸਾਰ ਬਾਜ਼ਾਰਾਂ ਵਿਚ ਸਿੰਘਾੜੇ ਮਿਲਣੇ ਸ਼ੁਰੂ ਹੋ ਜਾਂਦੇ ਹਨ। ਸਰਦੀ ਦੇ ਮੌਸਮ ਵਿਚ ਲੋਕ ਸਿੰਘਾੜੇ ਖਾਣ ਦੇ ਬੇਹੱਦ ਸ਼ੌਕੀਨ ਹੁੰਦੇ ਹਨ। ਛੱਪੜ ਵਿਚ ਉਗਣ ਵਾਲੇ ਸਿੰਘਾੜੇ ਜਿੰਨੇ ਖਾਣ ਵਿਚ ਸਵਾਦ ਹੁੰਦੇ ਹਨ, ਉਸ ਤੋਂ ਕਿਤੇ ਜ਼ਿਆਦਾ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜੇ ਸਿਹਤ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰਖਦੇ ਹਨ। ਸਿੰਘਾੜਿਆਂ ਨੂੰ ਕੁੱਝ ਲੋਕ ਕੱਚਾ ਖਾਣਾ ਵੀ ਪਸੰਦ ਕਰਦੇ ਹਨ। ਕੱੁਝ ਇਸ ਨੂੰ ਪੱਕਾ ਅਤੇ ਕੁੱਝ ਸਬਜ਼ੀ ਬਣਾ ਕੇ ਵੀ ਖਾਣਾ ਪਸੰਦ ਕਰਦੇ ਹਨ। ਸਿੰਘਾੜਿਆਂ ਵਿਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ ਵਿਚ ਮਿਲਦਾ ਹੈ।

ਸਿੰਘਾੜੇ ਖਾਣ ਨਾਲ ਹੋਣ ਵਾਲੇ ਫ਼ਾਇਦੇ :

ਸਿੰਘਾੜੇ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਬੇਹੱਦ ਲਾਹੇਵੰਦ ਹੁੰਦੇ ਹਨ। ਬਵਾਸੀਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਿੰਘਾੜਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ  ਨਾਲ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।

ਨੱਕ ਦੀ ਨਕਸੀਰ ਫੁੱਟਣ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਸਿੰਘਾੜੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਨੱਕ ਦੀ ਨਕਸੀਰ ਮਤਲਬ ਨੱਕ ਵਿਚੋਂ ਖ਼ੂਨ ਦਾ ਆਉਣਾ। ਨਕਸੀਰ ਫੁੱਟਣ ਦੀ ਸਮੱਸਿਆ ਵਿਚ ਸਿੰਘਾੜੇ ਖਾਣ ਨਾਲ ਨੱਕ ਵਿਚੋਂ ਖ਼ੂਨ ਆਉਣਾ ਬੰਦ ਹੋ ਜਾਂਦਾ ਹੈ।

ਸਰੀਰ ਦੀ ਸੜਨ ਨੂੰ ਦੂਰ ਕਰਨ ਲਈ ਸਿੰਘਾੜਿਆਂ ਦੀ ਵੇਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੀ ਵੇਲ ਨੂੰ ਪੀਸ ਕੇ ਸੜਨ ਵਾਲੀ ਥਾਂ ’ਤੇ ਲਗਾਉ।

ਸਿੰਘਾੜੇ ਅੱਖਾਂ ਲਈ ਵੀ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜਿਆਂ ਵਿਚ ਵਿਟਾਮਿਨ-ਏ ਭਰਪੂਰ ਮਾਤਰਾ ਵਿਚ ਮਿਲਦਾ ਹੈ। ਰੋਜ਼ਾਨਾ ਸਿੰਘਾੜੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।
 

ਸਿੰਘਾੜੇ ਗਲੇ ਸਬੰਧੀ ਹੋਣ ਵਾਲੇ ਸਾਰੇ ਰੋਗਾਂ ਦੀ ਰਖਿਆ ਕਰਦੇ ਹਨ। ਸਿੰਘਾੜਾ ਸਰੀਰ ਨੂੰ ਊਰਜਾ ਦਿੰਦਾ ਹੈ। ਇਸ ਨੂੰ ਵਰਤ ਵਿਚ ਵੀ ਖਾਧਾ ਜਾਂਦਾ ਹੈ। ਇਸ ਵਿਚ ਆਇਉਡੀਨ ਦੀ ਮਾਤਰਾ ਵਧੇਰੇ ਪੱਧਰ ’ਤੇ ਮਿਲਦੀ ਹੈ।


 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement