ਆਉ ਜਾਣਦੇ ਹਾਂ ਦੁੱਧ ’ਚ ‘ਤੁਲਸੀ’ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ
Published : May 8, 2023, 11:05 am IST
Updated : May 8, 2023, 11:05 am IST
SHARE ARTICLE
photo
photo

ਇਸ ਵਿਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ

 

ਸਰੀਰ ਨੂੰ ਸਿਹਤਮੰਦ ਰੱਖਣ ਲਈ ਲੋਕ ਦੁੱਧ ਦੀ ਵਰਤੋਂ ਕਰਦੇ ਹਨ। ਇਸ ਵਿਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੀਆਂ ਪੱਤੀਆਂ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਲੋਕਾਂ ਨੇ ਅਕਸਰ ਤੁਲਸੀ ਵਾਲੀ ਚਾਹ ਦੀ ਵਰਤੋਂ ਕੀਤੀ ਹੋਵੇਗੀ ਪਰ ਜੇ ਦੁੱਧ ਵਿਚ ਤੁਲਸੀ ਦੀਆਂ ਪੱਤੀਆਂ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋ ਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ਵਿਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਦਿਉ ਅਤੇ ਦੁੱਧ ਦੀ ਖ਼ਾਲੀ ਪੇਟ ਵਰਤੋਂ ਕਰੋ। ਇਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਆਉ ਜਾਣਦੇ ਹਾਂ ਇਨ੍ਹਾਂ ਦੇ ਫ਼ਾਇਦਿਆਂ ਬਾਰੇ:

ਤਣਾਅ : ਬਦਲਦੇ ਲਾਈਫ਼ ਸਟਾਈਲ ਅਤੇ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕਾਂ ਦੇ ਦਿਮਾਗ਼ ਵਿਚ ਕਾਫ਼ੀ ਤਣਾਅ ਰਹਿੰਦਾ ਹੈ। ਇਸ ਤਣਾਅ ਕਰ ਕੇ ਲੋਕਾਂ ਨੂੰ ਰਾਤ ਨੂੰ ਸਹੀਂ ਨੀਂਦ ਵੀ ਨਹੀਂ ਆਉਂਦੀ ਜੋ ਅੱਗੇ ਜਾ ਕੇ ਗੰਭੀਰ ਬੀਮਾਰੀ ਦਾ ਰੂਪ ਧਾਰਨ ਕਰ ਲੈਂਦੀ ਹੈ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। ਇਹ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਤਣਾਅ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਅਕਸਰ ਸਿਰ ਦਰਦ ਦੀ ਸਮੱਸਿਆ ਰਹਿੰਦੀ ਹੈ ਇਸ ਲਈ ਰੋਜ਼ਾਨਾ ਸਵੇਰੇ ਇਸ ਦੁੱਧ ਦੀ ਵਰਤੋ ਕਰਨੀ ਚਾਹੀਦੀ ਹੈ।

ਅਸਥਮਾ : ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸਬੰਧੀ ਕੋਈ ਸਮੱਸਿਆ ਹੈ, ਉਨ੍ਹਾਂ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

ਕਿਡਨੀ : ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ’ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

ਦਿਲ ਦੀ ਬੀਮਾਰੀ : ਇਸ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਨਹੀਂ ਰਹਿੰਦਾ।

ਕੈਂਸਰ : ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੈਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਨ ਦੀ ਤਾਕਤ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

ਬੁਖ਼ਾਰ : ਮੌਸਮ ਬਦਲਣ ਦੇ ਨਾਲ ਹੀ ਲੋਕਾਂ ਨੂੰ ਵਾਇਰਲ ਬੁਖਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਅੱਧਾ ਲੀਟਰ ਦੁੱਧ ਵਿਚ ਥੋੜ੍ਹੀਆਂ ਜਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਉ। ਜਦੋਂ ਪਾਣੀ ਉਬਲ ਜਾਵੇ ਤਾਂ ਇਸ ਵਿਚ ਦੁੱਧ ਅਤੇ ਖੰਡ ਮਿਲਾ ਕੇ ਕਾੜ੍ਹਾ ਬਣਾ ਲਉ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਛੇਤੀ ਉਤਰ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement