Health News: ਦਿਲ ਦੀਆਂ ਬੀਮਾਰੀਆਂ ਤੋਂ ਬਚਣਾ ਹੈ ਤਾਂ ਵਰਤੋ ਸਰ੍ਹੋਂ ਦਾ ਤੇਲ

By : GAGANDEEP

Published : May 8, 2024, 6:47 am IST
Updated : May 8, 2024, 8:08 am IST
SHARE ARTICLE
Mustard oil benefits for Health News in punjabi
Mustard oil benefits for Health News in punjabi

Health News: ਸਰ੍ਹੋਂ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਉਣ ਵਿਚ ਮਦਦ ਕਰਦਾ ਹੈ।

Mustard oil benefits for Health News in punjabi : ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਰ੍ਹੋਂ ਦਾ ਸੇਵਨ ਕੀਤਾ ਜਾਂਦਾ ਹੈ। ਸਰ੍ਹੋਂ ਦੇ ਤੇਲ ਦੀ ਵਰਤੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਰੋਜ਼ਾਨਾ ਜੀਵਨ ਵਿਚ ਵੀ ਕੀਤੀ ਜਾਂਦੀ ਹੈ। ਸਰ੍ਹੋਂ ਦੇ ਬੀਜ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਆਯੁਰਵੇਦ ਵਿਚ ਸਰ੍ਹੋਂ ਦੀ ਦਵਾਈ ਦੇ ਰੂਪ ਵਿਚ ਵਰਤੋਂ ਕਰਨ ਦਾ ਕਾਫ਼ੀ ਜ਼ਿਕਰ ਹੈ।

ਇਹ ਵੀ ਪੜ੍ਹੋ:  Editorial: ਸਿਆਸਤਦਾਨ ਜਦ ਔਰਤ ਪ੍ਰਤੀ ਹੈਵਾਨੀਅਤ ਦਾ ਮੁਜ਼ਾਹਰਾ ਕਰਦੇ ਹੋਏ ਸ਼ਰਮ ਵੀ ਮਹਿਸੂਸ ਨਹੀਂ ਕਰਦੇ! 

ਸਰ੍ਹੋਂ ਦੇ ਬੀਜਾਂ ਵਿਚ ਗਲੂਕੋਸੀਨੋਲੇਟਸ ਅਤੇ ਮਾਈਰੋਸੀਨੇਜ਼ ਵਰਗੇ ਮਿਸ਼ਰਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਪੈਦਾ ਕਰਨ ਵਾਲੇ ਸੈੱਲਾਂ ਦੇ ਵਿਕਾਸ ਨੂੰ ਰੋਕਦੇ ਹਨ। ਸਰ੍ਹੋਂ ਦੇ ਬੀਜਾਂ ਵਿਚ ਕੀਮੋਪਿ੍ਰਵੈਂਟਿਵ ਸਮਰੱਥਾਵਾਂ ਵੀ ਹੁੰਦੀਆਂ ਹਨ ਅਤੇ ਕਾਰਸੀਨੋਜਨ ਦੇ ਪ੍ਰਭਾਵਾਂ ਤੋਂ ਬਚਾਉਂਦੀਆਂ ਹਨ। ਜੇਕਰ ਕੋਈ ਵਿਅਕਤੀ ਸਿਰਦਰਦ ਅਤੇ ਮਾਈਗ੍ਰੇਨ ਤੋਂ ਪ੍ਰੇਸ਼ਾਨ ਹੈ ਤਾਂ ਸਰ੍ਹੋਂ ਦਾ ਦਾਣਾ ਕਾਰਗਰ ਸਾਬਤ ਹੋ ਸਕਦਾ ਹੈ। ਸਰ੍ਹੋਂ ਵਿਚ ਮੈਗਨੀਸ਼ੀਅਮ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਨਰਵਸ ਸਿਸਟਮ ਨੂੰ ਆਰਾਮ ਦੇਣ ਵਿਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ:  Jalandhar Accident : ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪ੍ਰਵਾਰ ਦਾ ਹੋਇਆ ਐਕਸੀਡੈਂਟ, 4 ਜੀਆਂ ਦੀ ਹੋਈ ਮੌਤ 

ਸਰ੍ਹੋਂ ਦੇ ਬੀਜ ਪਾਚਨ ਕਿਰਿਆ ਲਈ ਵੀ ਚੰਗੇ ਹੁੰਦੇ ਹਨ। ਜੇਕਰ ਕੋਈ ਬਦਹਜ਼ਮੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਸਰ੍ਹੋਂ ਦੇ ਦਾਣੇ ਆਰਾਮ ਦਿੰਦੇ ਹਨ। ਸਰ੍ਹੋਂ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਉਣ ਵਿਚ ਮਦਦ ਕਰਦਾ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੇਕਰ ਰੋਜ਼ਾਨਾ ਖਾਣਾ ਬਣਾਉਣ ਵਿਚ ਸਰ੍ਹੋਂ ਦੇ ਤੇਲ ਦੀ ਵਰਤੋਂ ਕੀਤੀ ਜਾਵੇ ਤਾਂ ਕੈਲੇਸਟਰੋਲ ਦਾ ਪੱਧਰ ਕੰਟਰੋਲ ਵਿਚ ਰਹਿੰਦਾ ਹੈ। ਸਰ੍ਹੋਂ ਦਾ ਤੇਲ ਖ਼ੂਨ ਵਿਚੋਂ ਐਲਡੀਐਲ ਕੈਲੇਸਟਰੋਲ ਨੂੰ ਵੀ ਘੱਟ ਕਰਦਾ ਹੈ। ਇਸ ਤੋਂ ਇਲਾਵਾ 40 ਸਾਲ ਦੀ ਉਮਰ ਤੋਂ ਬਾਅਦ ਵੀ ਸਰ੍ਹੋਂ ਦਾ ਤੇਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਸਰ੍ਹੋਂ ਦੇ ਬੀਜਾਂ ਵਿਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਵਿਅਕਤੀ ਵਿਚ ਬੁਢਾਪੇ ਦੇ ਲੱਛਣਾਂ ਨੂੰ ਘਟਾਉਣ ਵਿਚ ਮਦਦ ਕਰ ਸਕਦੇ ਹਨ।

(For more Punjabi news apart from Mustard oil benefits for Health News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement