Health News: ਪਪੀਤੇ ਦਾ ਰਸ ਸਿਰਦਰਦ ਅਤੇ ਕਬਜ਼ ਦੇ ਰੋਗਾਂ ਨੂੰ ਕਰਦੈ ਠੀਕ

By : GAGANDEEP

Published : Sep 8, 2025, 6:33 am IST
Updated : Sep 8, 2025, 7:45 am IST
SHARE ARTICLE
Papaya juice cures headaches and constipation Health News
Papaya juice cures headaches and constipation Health News

ਪਪੀਤੇ ਦੇ ਸੇਵਨ ਨਾਲ ਜ਼ਖ਼ਮ ਭਰਦਾ ਹੈ, ਦਸਤ ਅਤੇ ਪਿਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ

Papaya juice cures headaches and constipation Health News: ਪਪੀਤਾ ਕਈ ਰੋਗਾਂ ਨੂੰ ਖ਼ਤਮ ਕਰਦਾ ਹੈ। ਪੇਟ ਦੇ ਰੋਗਾਂ ਨੂੰ ਦੂਰ ਕਰਨ ਲਈ ਪਪੀਤੇ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਪਪੀਤੇ ਦਾ ਰਸ ਨੀਂਦ ਨਾ ਆਉਣਾ, ਸਿਰਦਰਦ, ਕਬਜ਼ ਆਦਿ ਰੋਗਾਂ ਨੂੰ ਠੀਕ ਕਰਦਾ ਹੈ। ਪਪੀਤੇ ਦਾ ਰਸ ਸੇਵਨ ਕਰਨ ਨਾਲ ਖੱਟੇ ਡਕਾਰ ਵੀ ਬੰਦ ਹੋ ਜਾਂਦੇ ਹਨ। ਪਪੀਤਾ ਪੇਟ ਰੋਗ, ਹਿਰਦਾ ਰੋਗ, ਆਂਤੜਾਂ ਦੀ ਕਮਜ਼ੋਰੀ ਆਦਿ ਨੂੰ ਦੂਰ ਕਰਦਾ ਹੈ। ਪੱਕੇ ਜਾਂ ਕੱਚੇ ਪਪੀਤੇ ਦੀ ਸਬਜ਼ੀ ਬਣਾ ਕੇ ਖਾਣਾ ਢਿੱਡ ਲਈ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਪੱਤੀਆਂ ਦੇ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਵਿਚ ਆਰਾਮ ਮਿਲਦਾ ਹੈ ਅਤੇ ਦਿਲ ਦੀ ਧੜਕਣ ਨਿਯਮਤ ਹੁੰਦੀ ਹੈ।

ਪਪੀਤੇ ਦੇ ਸੇਵਨ ਨਾਲ ਜ਼ਖ਼ਮ ਭਰਦਾ ਹੈ, ਦਸਤ ਅਤੇ ਪਿਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ। ਕੱਚੇ ਪਪੀਤੇ ਦਾ ਦੁੱਧ ਚਮੜੀ ਰੋਗ ਲਈ ਬਹੁਤ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਬੀਜ ਕੀੜਿਆਂ ਨੂੰ ਨਸ਼ਟ ਕਰਨ ਵਾਲੇ ਅਤੇ ਮਾਸਿਕ ਧਰਮ ਨੂੰ ਨੇਮੀ ਬਣਾਉਣ ਵਾਲੇ ਹੁੰਦੇ ਹਨ। ਪਪੀਤੇ ਦਾ ਦੁੱਧ ਦਰਦ ਨੂੰ ਠੀਕ ਕਰਦਾ ਹੈ, ਕੋਹੜ ਨੂੰ ਖ਼ਤਮ ਕਰਦਾ ਹੈ ਅਤੇ ਛਾਤੀਆਂ ਵਿਚ ਦੁੱਧ ਨੂੰ ਵਧਾਉਂਦਾ ਹੈ। ਪਪੀਤੇ ਦੀ ਜੜ੍ਹ ਘਸਾ ਕੇ ਲਗਾਉਣ ਨਾਲ ਬਵਾਸੀਰ ਵਿਚ ਫ਼ਾਇਦਾ ਹੁੰਦਾ ਹੈ। ਕੱਚਾ ਪਪੀਤਾ ਕੁੱਝ ਦਿਨਾਂ ਤਕ ਦਵਾਈ ਦੀ ਤਰ੍ਹਾਂ ਖਾਣ ਨਾਲ ਵੀ ਖ਼ੂਨੀ ਬਵਾਸੀਰ ਅਤੇ ਹਾਜ਼ਮੇ ਸਬੰਧੀ ਵਿਕਾਰ ਦੂਰ ਹੁੰਦੇ ਹਨ।

3 ਗਰਾਮ ਕੱਚੇ ਪਪੀਤੇ ਦੇ ਰਸ ਵਿਚ 3 ਗ੍ਰਾਮ ਚੀਨੀ ਮਿਲਾ ਕੇ ਇਸ ਨੂੰ ਤਿੰਨ ਭਾਗਾਂ ਵਿਚ ਵੰਡ ਕੇ ਦਿਨ ਵਿਚ 3 ਵਾਰ ਪੀਣ ਨਾਲ ਕੁੱਝ ਹੀ ਦਿਨਾਂ ਵਿਚ ਤਿੱਲੀ ਘੱਟ ਹੋ ਜਾਂਦੀ ਹੈ। ਕੱਚੇ ਪਪੀਤੇ ਦਾ ਦੁਧੀਆ ਰਸ ਜਮ੍ਹਾਂ ਕਰ ਲਉ ਤੇ ਧੁੱਪ ਵਿਚ ਸੁਕਾ ਲਉ। 24 ਘੰਟੇ ਬਾਅਦ ਇਹ ਸਫ਼ੈਦ ਚੂਰਨ ਬਣ ਜਾਵੇਗਾ। ਦੋ ਗਰਾਮ ਚੂਰਨ ਭੋਜਨ ਦੇ ਬਾਅਦ ਦੁੱਧ ਨਾਲ ਲੈਣ ਨਾਲ ਹਾਜ਼ਮੇ ਦੀ ਖ਼ਰਾਬੀ ਦੂਰ ਹੁੰਦੀ ਹੈ। ਮੂੰਹ ਦੇ ਛਾਲੇ, ਜੀਭ ਵਿਚ ਦਰਾੜਾਂ ਪੈਣ ’ਤੇ ਪਪੀਤੇ ਦਾ ਚੂਰਨ, ਗਿਲਸਰੀਨ ਮਿਲਾ ਕੇ ਜੀਭ ’ਤੇ ਲਗਾਉ। 

ਪਪੀਤੇ ਦਾ ਚੂਰਨ ਪਾਣੀ ਵਿਚ ਮਿਲਾ ਕੇ ਸੇਵਨ ਕਰਨ ਨਾਲ ਗਲੇ ਦੀ ਖ਼ਰਾਬੀ ਦੂਰ ਹੁੰਦੀ ਹੈ। ਪਪੀਤੇ ਦਾ ਚੂਰਨ ਗਿਲਸਰੀਨ ਵਿਚ ਮਿਲਾ ਕੇ 5-5 ਮਿੰਟ ਦੇ ਵਕਫ਼ੇ ਬਾਅਦ ਗਲੇ ਵਿਚ ਲਗਾਉਣ ਨਾਲ ਗਲੇ ਦੀ ਸੋਜ ਦੂਰ ਹੁੰਦੀ ਹੈ। ਪਪੀਤੇ ਦਾ ਚੂਰਨ ਸਵੇਰੇ-ਸ਼ਾਮ 5-5 ਗਰਾਮ ਦੀ ਮਾਤਰਾ ਵਿਚ ਸੇਵਨ ਕਰਨ ਨਾਲ ਜਿਗਰ ਅਤੇ ਤਿੱਲੀ ਦੀ ਵਧੀ ਹੋਈ ਅਵਸਥਾ ਹੌਲੀ-ਹੌਲੀ ਅਪਣੀ ਸਥਿਤੀ ਵਿਚ ਆ ਜਾਂਦੀ ਹੈ। ਪਪੀਤੇ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਵਿਚ ਲਾਭ ਮਿਲਦਾ ਹੈ।

(For more news apart from “Hate against Sikh truck drivers grows in America after Florida accident,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement