ਪੈਰਾਂ ਭਾਰ ਬੈਠਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ

By : GAGANDEEP

Published : Feb 9, 2023, 7:24 am IST
Updated : Feb 9, 2023, 7:24 am IST
SHARE ARTICLE
photo
photo

ਪਾਚਨ ਸ਼ਕਤੀ ਹੁੰਦੀ ਹੈ ਮਜ਼ਬੂਤ

 

 ਮੁਹਾਲੀ: ਤੁਸੀਂ ਕਈ ਲੋਕਾਂ ਨੂੰ ਦੇਖਿਆ ਹੋਵੇਗਾ ਜੋ ਪੈਰਾਂ ਭਾਰ ਬੈਠਦੇ ਹਨ, ਉਨ੍ਹਾਂ ਨੂੰ ਬੇਵਕੂਫ਼ ਸਮਝਣ ਦੀ ਗ਼ਲਤੀ ਕਦੇ ਨਾ ਕਰੋ। ਸਗੋਂ ਇਸ ਤਰ੍ਹਾਂ ਬੈਠਣ ਦੇ ਕਈ ਲਾਭ ਹੁੰਦੇ ਹਨ। ਜੇ ਤੁਸੀਂ ਵੀ ਪੈਰਾਂ ਭਾਰ ਨਹੀਂ ਬੈਠਦੇ, ਤਾਂ ਇਸ ਤਰ੍ਹਾਂ ਬੈਠਣ ਦੀ ਆਦਤ ਅੱਜ ਤੋਂ ਹੀ ਬਣਾ ਲਉ ਕਿਉਂਕਿ ਇਸ ਤਰ੍ਹਾਂ ਬੈਠਣ ਨਾਲ ਸਾਡੇ ਸਰੀਰ ਨੂੰ ਕਈ ਫ਼ਾਇਦੇ ਮਿਲਦੇ ਹਨ। ਇਸ ਤਰ੍ਹਾਂ ਬੈਠਣ ਨਾਲ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਕਿ ਕਮਰ ਦਰਦ, ਗੋਡਿਆਂ ਦਾ ਦਰਦ, ਗੈਸ, ਬਦਹਜ਼ਮੀ, ਮੋਟਾਪਾ, ਸਿਰਦਰਦ, ਮਾਈਗ੍ਰੇਨ, ਕਬਜ਼ ਦੀ ਸਮੱਸਿਆ ਨਹੀਂ ਹੁੰਦੀ। ਪੈਰਾਂ ਭਾਰ ਬੈਠਣ ਦੇ ਫ਼ਾਇਦੇ:

ਮੋਟਾਪਾ: ਰੋਜ਼ਾਨਾ 10-15 ਮਿੰਟ ਪੈਰਾਂ ਭਾਰ ਬੈਠਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਕਿਉਂਕਿ ਇਸ ਤਰ੍ਹਾਂ ਬੈਠਣ ਨਾਲ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ ਅਤੇ ਅਸੀਂ ਮੋਟਾਪੇ ਦੇ ਸ਼ਿਕਾਰ ਨਹੀਂ ਹੁੰਦੇ।

ਮਜ਼ਬੂਤ ਕਰੇ ਪਾਚਨ ਸ਼ਕਤੀ: ਪਿੰਡਾਂ ਦੀਆਂ ਸੱਥਾਂ ਵਿਚ ਲੋਕ ਘੰਟਿਆਂ ਤਕ ਪੈਰਾਂ ਭਾਰ ਬੈਠੇ ਰਹਿੰਦੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਦਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹੀ ਕਾਰਨ ਹੁੰਦਾ ਹੈ, ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਦਾ ਹਾਜ਼ਮਾ ਸ਼ਹਿਰ ਵਿਚ ਰਹਿਣ ਵਾਲੇ ਲੋਕਾਂ ਤੋਂ ਚੰਗਾ ਹੁੰਦਾ ਹੈ।

ਲੰਮੇ ਸਮੇਂ ਤਕ ਸਰੀਰ ਰਹੇ ਜਵਾਨ: ਜਿਨ੍ਹਾਂ ਲੋਕਾਂ ਨੂੰ ਪੈਰਾਂ ਭਾਰ ਬੈਠਣ ਦੀ ਆਦਤ ਹੁੰਦੀ ਹੈ, ਉਹ ਲੰਮੇ ਸਮੇਂ ਤਕ ਜਵਾਨ ਰਹਿੰਦੇ ਹਨ ਕਿਉਂਕਿ ਪੈਰਾਂ ਭਾਰ ਬੈਠਣ ਨਾਲ ਸਾਡੇ ਸਰੀਰ ਦੇ ਮੂਲਾਧਾਰ ਚੱਕਰ ’ਤੇ ਦਬਾਅ ਪੈਂਦਾ ਹੈ। ਮੂਲਾਧਾਰ ਚੱਕਰ ਸਾਡੇ ਸਰੀਰ ਦਾ ਮੂਲ ਆਧਾਰ ਹੈ ਜਿਸ ਦੀ ਵਜ੍ਹਾ ਕਰ ਕੇ ਸਾਡਾ ਸਰੀਰ ਕਿਰਿਆਸ਼ੀਲ ਰਹਿੰਦਾ ਹੈ ਅਤੇ ਲੋਕ ਬੁਢਾਪੇ ਵਿਚ ਵੀ ਨੌਜਵਾਨਾਂ ਵਾਂਗ ਐਕਟਿਵ ਰਹਿੰਦੇ ਹਨ।

ਅੰਤੜੀਆਂ ਦੀ ਸਮੱਸਿਆ: ਸਾਡੀਆਂ ਅੰਤੜੀਆਂ ਦੀ ਬਨਾਵਟ ਵੀ ਇਸ ਤਰ੍ਹਾਂ ਦੀ ਹੁੰਦੀ ਹੈ ਕਿ ਜਦੋਂ ਅਸੀਂ ਪੈਰਾਂ ਭਾਰ ਬੈਠਦੇ ਹਾਂ ਤਾਂ ਅੰਤੜੀਆਂ ’ਤੇ ਬਿਨਾਂ ਪ੍ਰੈਸ਼ਰ ਪਾਏ ਤਾਜ਼ਾ ਹੋ ਜਾਂਦੇ ਹਾਂ। ਪੈਰਾਂ ਭਾਰ ਬੈਠਣ ਵਾਲੇ ਲੋਕਾਂ ਨੂੰ ਅੰਤੜੀਆਂ ਦੀ ਕੋਈ ਤਕਲੀਫ਼ ਨਹੀਂ ਹੁੰਦੀ। ਜਦੋਂ ਅਸੀਂ ਪੈਰਾਂ ਭਾਰ ਬੈਠਦੇ ਹਾਂ ਤਾਂ ਸਾਡੇ ਪੇਟ ਵਿਚ ਜੋ ਵੀ ਅਣਪਚਿਆ ਭੋਜਨ ਹੁੰਦਾ ਹੈ, ਉਹ ਹੇਠਾਂ ਅੰਤੜੀਆਂ ਵਲ ਖਿਸਕਣਾ ਸ਼ੁਰੂ ਹੋ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement