Health News: ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨਾ ਕਰਨ ਪਿਆਜ਼ ਦਾ ਸੇਵਨ
Published : Feb 9, 2024, 7:49 am IST
Updated : Feb 9, 2024, 7:49 am IST
SHARE ARTICLE
Pregnant women should not consume onions
Pregnant women should not consume onions

ਜੇਕਰ ਤੁਸੀਂ ਗਰਭਵਤੀ ਹੋ ਜਾਂ ਛਾਤੀ ਦਾ ਦੁੱਧ ਚੁੰਘਾ ਰਹੇ ਹੋ, ਤਾਂ ਤੁਹਾਨੂੰ ਲੋੜ ਤੋਂ ਵੱਧ ਪਿਆਜ਼ ਖਾਣ ਤੋਂ ਬਚਣਾ ਚਾਹੀਦਾ ਹੈ।

Health News: ਪਿਆਜ਼ ਦਾ ਸੇਵਨ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮਾਹਰ ਗਰਮੀਆਂ ’ਚ ਕੱਚਾ ਪਿਆਜ਼ ਖਾਣ ਦੀ ਸਲਾਹ ਦਿੰਦੇ ਹਨ। ਕੱਚੇ ਪਿਆਜ਼ ਦਾ ਸੇਵਨ ਕਈ ਬੀਮਾਰੀਆਂ ਦੇ ਇਲਾਜ ਲਈ ਵੀ ਕੀਤਾ ਜਾ ਸਕਦਾ ਹੈ। ਗਰਭਵਤੀ ਔਰਤਾਂ ਨੂੰ ਵੀ ਪਿਆਜ਼ ਦਾ ਸੇਵਨ ਸੀਮਤ ਮਾਤਰਾ ’ਚ ਕਰਨਾ ਚਾਹੀਦਾ ਹੈ ਕਿਉਂਕਿ ਪਿਆਜ਼ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ, ਜੋ ਡਲਿਵਿਰੀ ਦੌਰਾਨ ਦਰਦਨਾਕ ਹੋ ਜਾਂਦਾ ਹੈ। ਪਿਆਜ਼ ਦਾ ਰਸ ਚਮੜੀ ਲਈ ਵੀ ਨੁਕਸਾਨਦਾਇਕ ਹੋ ਸਕਦਾ ਹੈ।

ਜੇਕਰ ਤੁਸੀਂ ਗਰਭਵਤੀ ਹੋ ਜਾਂ ਛਾਤੀ ਦਾ ਦੁੱਧ ਚੁੰਘਾ ਰਹੇ ਹੋ, ਤਾਂ ਤੁਹਾਨੂੰ ਲੋੜ ਤੋਂ ਵੱਧ ਪਿਆਜ਼ ਖਾਣ ਤੋਂ ਬਚਣਾ ਚਾਹੀਦਾ ਹੈ। ਇਸ ਕਾਰਨ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੀ ਸਰਜਰੀ ਹੋਈ ਹੈ ਤਾਂ ਪਿਆਜ਼ ਦਾ ਸੇਵਨ ਕਰਨ ਨਾਲ ਖ਼ੂਨ ਦੇ ਜੰਮਣ ਦੀ ਸਮੱਸਿਆ ਹੋ ਸਕਦੀ ਹੈ। ਇੰਨਾ ਹੀ ਨਹੀਂ ਇਹ ਤੁਹਾਡੀ ਬਲੱਡ ਸ਼ੂਗਰ ਨੂੰ ਘੱਟ ਕਰ ਸਕਦਾ ਹੈ, ਇਸ ਲਈ ਸਰਜਰੀ ਤੋਂ ਇਕ ਹਫ਼ਤਾ ਪਹਿਲਾਂ ਅਤੇ ਬਾਅਦ ’ਚ ਪਿਆਜ਼ ਦੀ ਵਰਤੋਂ ਨਾ ਕਰੋ। ਜੇਕਰ ਤੁਸੀਂ ਬਦਹਜ਼ਮੀ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਪਿਆਜ਼ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਤੁਹਾਡੀ ਸਮੱਸਿਆ ਹੋਰ ਵੀ ਵਧ ਸਕਦੀ ਹੈ।

ਪਿਆਜ਼ ਸੋਡੀਅਮ, ਪੋਟਾਸ਼ੀਅਮ, ਫ਼ੋਲੇਟਸ, ਵਿਟਾਮਿਨ ਏ, ਸੀ ਅਤੇ ਈ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਫ਼ਾਸਫ਼ੋਰਸ ਨਾਲ ਭਰਪੂਰ ਹੁੰਦੇ ਹਨ। ਇਸ ਤੋਂ ਇਲਾਵਾ ਪਿਆਜ਼ ’ਚ ਐਂਟੀ-ਇੰਫ਼ਲੇਮੇਟਰੀ ਗੁਣ ਮਿਲ ਜਾਂਦੇ ਹਨ। ਪਿਆਜ਼ ’ਚ ਐਂਟੀ-ਐਲਰਜੀ, ਐਂਟੀ-ਆਕਸੀਡੈਂਟ ਅਤੇ ਐਂਟੀ-ਕਾਰਸੀਨੋਜੇਨਿਕ ਗੁਣ ਵੀ ਮਿਲ ਜਾਂਦੇ ਹਨ। ਪਿਆਜ਼ ਇਕ ਤਰ੍ਹਾਂ ਦਾ ਸੁਪਰ ਫ਼ੂਡ ਹੈ। ਕੱਚਾ ਪਿਆਜ਼ ਕੈਂਸਰ ਨਾਲ ਲੜਨ ’ਚ ਕਾਰਗਰ ਹੈ। ਪਿਆਜ਼ ’ਚ ਸਲਫਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਕੈਂਸਰ ਸੈੱਲਾਂ ਨੂੰ ਵਧਣ ਨਹੀਂ ਦਿੰਦੀ। ਇਹ ਕੈਂਸਰ ਨਾਲ ਲੜਨ ਦੀ ਸਮਰੱਥਾ ਨੂੰ ਵੀ ਵਧਾਉਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਿਆਜ਼ ਦਾ ਨਿਯਮਤ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਹਾਲਾਂਕਿ ਡੇਅਰੀ ਉਤਪਾਦਾਂ ਦੀ ਵਰਤੋਂ ਹੱਡੀਆਂ ਲਈ ਕੀਤੀ ਜਾਂਦੀ ਹੈ ਪਰ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਕਰਨ ’ਚ ਵੀ ਮਦਦ ਕਰਦਾ ਹੈ। ਪਿਆਜ਼ ’ਚ ਵੀ ਕਾਫ਼ੀ ਮਾਤਰਾ ’ਚ ਕੈਲਸ਼ੀਅਮ ਮਿਲ ਜਾਂਦਾ ਹੈ। ਜਿਹੜੇ ਲੋਕਾਂ ਨੂੰ ਲੋਅ ਸ਼ੂਗਰ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਪਿਆਜ਼ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ ਕਿਉਂਕਿ ਪਿਆਜ਼ ਸ਼ੂਗਰ ਦੇ ਪੱਧਰ ਨੂੰ ਬਹੁਤ ਘੱਟ ਕਰ ਸਕਦਾ ਹੈ।

(For more Punjabi news apart from Pregnant women should not consume onions, stay tuned to Rozana Spokesman)

Tags: health news

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement