ਤੰਦਰੁਸਤ ਰਹਿਣ ਲਈ ਸਾਨੂੰ ਦਿਨ ’ਚ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ, ਆਉ ਜਾਣਦੇ ਹਾਂ
Published : May 9, 2023, 7:32 am IST
Updated : May 9, 2023, 7:32 am IST
SHARE ARTICLE
photo
photo

ਆਉ ਜਾਣਦੇ ਹਾਂ ਇਕ ਦਿਨ ਵਿਚ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ:

 

ਰੋਟੀ ਭਾਰਤੀ ਭੋਜਨ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ, ਜਿਸ ਤੋਂ ਬਿਨਾਂ ਭਾਰਤੀ ਭੋਜਨ ਪੂਰਾ ਨਹੀਂ ਹੁੰਦਾ। ਇਹ ਭਾਰਤੀ ਰੋਟੀਆਂ ਕਈ ਤਰੀਕਿਆਂ ਨਾਲ ਬਣੀਆਂ ਹੁੰਦੀਆਂ ਹਨ, ਕੁੱਝ ਫੁਲਕਾ ਬਣਾਉਂਦੇ ਹਨ, ਕੁੱਝ ਰੋਟੀਆਂ ਬਣਾਉਂਦੇ ਹਨ। ਕੁਝ ਪਰੌਂਠੇ ਖਾਣਾ ਪਸੰਦ ਕਰਦੇ ਹਨ ਤਾਂ ਕੁੱਝ ਤਵਾ ਜਾਂ ਤੰਦੂਰੀ ਰੋਟੀ ਬਣਾਉਂਦੇ ਹਨ। ਪਰ ਹਮੇਸ਼ਾ ਇਸ ਗੱਲ ਨੂੰ ਲੈ ਕੇ ਭੰਬਲਭੂਸਾ ਬਣਿਆ ਰਹਿੰਦਾ ਹੈ ਕਿ ਸਾਨੂੰ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ। ਆਉ ਜਾਣਦੇ ਹਾਂ ਇਕ ਦਿਨ ਵਿਚ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ:

ਜੇਕਰ ਤੁਸੀਂ ਆਪਣਾ ਵਜ਼ਨ ਘੱਟ ਕਰਨਾ ਚਾਹੁੰਦੇ ਹੋ ਤਾਂ ਔਰਤਾਂ ਨੂੰ ਅਪਣੇ ਡਾਈਟ ਪਲਾਨ ਮੁਤਾਬਕ 1400 ਕੈਲੋਰੀ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਵਿਚ ਉਹ ਸਵੇਰੇ ਦੋ ਰੋਟੀਆਂ ਅਤੇ ਸ਼ਾਮ ਨੂੰ ਦੋ ਰੋਟੀਆਂ ਖਾ ਸਕਦੀਆਂ ਹਨ। ਇਸ ਨਾਲ ਹੀ ਮਰਦਾਂ ਨੂੰ ਭਾਰ ਘਟਾਉਣ ਲਈ ਦਿਨ ਵਿਚ 1700 ਕੈਲੋਰੀਜ਼ ਦੀ ਖਪਤ ਕਰਨੀ ਪੈਂਦੀ ਹੈ, ਜਿਸ ਵਿਚ ਉਹ ਲੰਚ ਅਤੇ ਡਿਨਰ ਵਿਚ ਤਿੰਨ ਰੋਟੀਆਂ ਖਾ ਸਕਦੇ ਹਨ। ਜੇਕਰ ਤੁਸੀਂ ਰਾਤ ਨੂੰ ਰੋਟੀ ਖਾ ਰਹੇ ਹੋ, ਤਾਂ ਇਹ ਜ਼ਰੂਰੀ ਹੈ ਕਿ ਤੁਸੀਂ ਇਸ ਦੇ ਬਾਅਦ ਥੋੜ੍ਹਾ ਤੁਰੋ, ਤਾਂ ਜੋ ਇਹ ਚੰਗੀ ਤਰ੍ਹਾਂ ਹਜ਼ਮ ਹੋ ਜਾਵੇ, ਕਿਉਂਕਿ ਰਾਤ ਨੂੰ ਰੋਟੀ ਨੂੰ ਪਚਣ ਵਿਚ ਜ਼ਿਆਦਾ ਸਮਾਂ ਲਗਦਾ ਹੈ। ਇਸੇ ਤਰ੍ਹਾਂ ਦਿਨ ਵਿਚ ਰੋਟੀ ਖਾਣ ਤੋਂ ਬਾਅਦ ਕਦੇ ਵੀ ਇਕਦਮ ਲੇਟ ਨਾ ਜਾਉ, ਘੱਟੋ-ਘੱਟ ਅੱਧੇ ਘੰਟੇ ਬਾਅਦ ਹੀ ਆਰਾਮ ਕਰੋ।

ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਕਣਕ ਦੇ ਆਟੇ ਦੀ ਰੋਟੀ ਦੀ ਬਜਾਏ ਜਵਾਰ, ਬਾਜਰਾ ਜਾਂ ਰਾਗੀ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਗਲੂਟਨ ਫ਼੍ਰੀ ਹੁੰਦੇ ਹਨ ਅਤੇ ਇਨ੍ਹਾਂ ਵਿਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਤੁਹਾਡਾ ਪੇਟ ਜਲਦੀ ਭਰਦਾ ਹੈ ਅਤੇ ਇਹ ਰੋਟੀਆਂ ਚੰਗੀ ਤਰ੍ਹਾਂ ਪਚ ਵੀ ਜਾਂਦੀਆਂ ਹਨ। ਇਹ ਰੋਟੀਆਂ ਭਾਰ ਘਟਾਉਣ ਵਿਚ ਬਹੁਤ ਕਾਰਗਰ ਮੰਨੀਆਂ ਜਾਂਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement