ਅਨਾਰ ਦੇ ਦਾਣੇ ਅਤੇ ਜੂਸ ਦੋਵੇਂ ਹਨ ਸਿਹਤ ਲਈ ਬਹੁਤ ਫ਼ਾਇਦੇਮੰਦ
Published : Jun 9, 2023, 11:07 am IST
Updated : Jun 9, 2023, 11:07 am IST
SHARE ARTICLE
photo
photo

ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

 

ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ।

ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦੀ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ।

ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement