Heat Wave: ਗਰਮੀ ਵਿਚ ਇਲਾਜ ਨਾਲੋਂ ਪਰਹੇਜ਼ ਚੰਗਾ, ਰੱਖੋ ਹੇਠਲੀਆਂ ਗੱਲਾਂ ਦਾ ਧਿਆਨ
Published : Jun 9, 2025, 12:10 pm IST
Updated : Jun 9, 2025, 12:10 pm IST
SHARE ARTICLE
punjab Heat Wave alert
punjab Heat Wave alert

ਕੁੱਝ ਖ਼ਾਸ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਗਰਮੀਆਂ ਵਿਚ ਵੀ ਸਿਹਤਮੰਦ ਰਹਿ ਸਕਦੇ ਹੋ। 

Heat Wave: ਗਰਮੀਆਂ ਵਿਚ ਜੇਕਰ ਤੁਸੀਂ ਅਪਣੀ ਸਿਹਤ ਦਾ ਧਿਆਨ ਨਹੀਂ ਰਖਦੇ ਤਾਂ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੁਹਾਨੂੰ ਪ੍ਰੇਸ਼ਾਨ ਕਰ ਸਕਦੀਆਂ ਹਨ। ਇਸ ਲਈ ਕੁੱਝ ਖ਼ਾਸ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਗਰਮੀਆਂ ਵਿਚ ਵੀ ਸਿਹਤਮੰਦ ਰਹਿ ਸਕਦੇ ਹੋ। 

1.  ਗਰਮੀ ਦੇ ਮੌਸਮ ਵਿਚ ਜ਼ਿਆਦਾ ਪਸੀਨਾ ਆਉਣ ਨਾਲ ਸਰੀਰ ’ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਅਜਿਹੇ ’ਚ ਸਰੀਰ ਨੂੰ ਹਾਈਡ੍ਰੇਟ ਰਖਣਾ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਜਿਸ ਲਈ ਪਾਣੀ ਕਾਫ਼ੀ ਮਾਤਰਾ ’ਚ ਪੀਉ।

ਇਸ ਨਾਲ ਹੀ ਹੋਰ ਸਿਹਤਮੰਦ ਤਰਲ ਪਦਾਰਥ ਜਿਵੇਂ ਦਹੀਂ, ਮੱਖਣ, ਨਿੰਬੂ ਪਾਣੀ, ਗਲੂਕੋਜ਼ ਡੀ, ਲੱਸੀ, ਨਾਰੀਅਲ ਪਾਣੀ, ਫਲਾਂ ਦਾ ਰਸ ਅਤੇ ਪਾਣੀ ਜ਼ੀਰਾ ਪੀਂਦੇ ਰਹੋ। ਇਹ ਗਰਮੀ ਦੇ ਦੌਰੇ ਤੋਂ ਬਚਾਉਣ ਵਿਚ ਮਦਦ ਕਰੇਗਾ। ਘਰ ਤੋਂ ਬਾਹਰ ਜਾਣ ਸਮੇਂ ਪਾਣੀ ਦੀ ਬੋਤਲ ਅਪਣੇ ਨਾਲ ਰੱਖੋ। 

2.  ਗਰਮੀ ਅਤੇ ਧੁੱਪ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤੋ। ਇਨ੍ਹੀਂ ਦਿਨੀਂ ਹੀਟਸਟ੍ਰੋਕ ਦੇ ਨਾਲ ਫ਼ੂਡ ਪੋਇਜ਼ਨਿੰਗ ਦੀ ਸਮੱਸਿਆ ਵੀ ਬਹੁਤ ਜ਼ਿਆਦਾ ਹੈ। ਇਸ ਲਈ ਵੱਧ ਤੋਂ ਵੱਧ ਤਾਜ਼ੇ ਫਲ ਖਾਉ। ਬਾਹਰ ਦਾ ਖੁਲ੍ਹਾ ਭੋਜਨ ਖਾਣ ਤੋਂ ਪਰਹੇਜ਼ ਕਰੋ। ਅਜਿਹੇ ਫਲ ਅਤੇ ਸਬਜ਼ੀਆਂ ਨੂੰ ਡਾਈਟ ’ਚ ਸ਼ਾਮਲ ਕਰੋ, ਜਿਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ।

ਖੀਰਾ, ਤਰਬੂਜ਼, ਕਾਂਟਾਲੂ, ਅੰਬ, ਲੀਚੀ, ਲੌਕੀ, ਇਹ ਸਾਰੀਆਂ ਚੀਜ਼ਾਂ ਇਸ ਮੌਸਮ ਵਿਚ ਖਾਣੀਆਂ ਸਿਹਤਮੰਦ ਹਨ। ਹਲਕਾ ਭੋਜਨ ਕਰੋ। ਮਿਰਚ  ਮਸਾਲੇਦਾਰ ਭੋਜਨ ਤੋਂ ਦੂਰ ਰਹੋ। ਦਾਲ-ਚਾਵਲ, ਖਿਚੜੀ ਚੰਗੇ ਅਤੇ ਹਲਕੇ ਵਿਕਲਪ ਹਨ। ਜੋ ਪਾਚਨ ਕਿਰਿਆ ਨੂੰ ਠੀਕ ਰਖਦਾ ਹੈ ਅਤੇ ਦਸਤ ਵਰਗੀਆਂ ਬੀਮਾਰੀਆਂ ਤੋਂ ਬਚਾਉਂਦੇ ਹਨ।

3. ਗਰਮੀਆਂ ਵਿਚ ਪਸੀਨੇ ਕਾਰਨ ਧੱਫੜ ਵੀ ਆਮ ਹਨ। ਇਸ ਲਈ ਇਸ ਸਮੱਸਿਆ ਤੋਂ ਦੂਰ ਰਹਿਣ ਲਈ ਆਰਾਮਦਾਇਕ ਕਪੜੇ ਪਾਉ। ਸੂਤੀ ਫ਼ੈਬਰਿਕ ਇਸ ਮੌਸਮ ਲਈ ਹਰ ਤਰ੍ਹਾਂ ਨਾਲ ਸੱਭ ਤੋਂ ਵਧੀਆ ਹੈ।

ਜੇਕਰ ਰੋਜ਼ਾਨਾ ਤੁਹਾਨੂੰ ਘਰ ਤੋਂ ਬਾਹਰ ਨਿਕਲਣਾ ਪੈਂਦਾ ਹੈ ਜਾਂ ਬਾਹਰ ਰਹਿ ਕੇ ਕੰਮ ਕਰਨਾ ਪੈਂਦਾ ਹੈ, ਤਾਂ ਤੁਹਾਨੂੰ ਸੂਰਜ ਦੀ ਗਰਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨਾਲ ਤੁਹਾਨੂੰ ਲੂ ਲੱਗਣ ਦੀ ਜ਼ਿਆਦਾ ਸੰਭਾਵਨਾ ਰਹਿੰਦੀ ਹੈ। ਲੂ ਲੱਗਣ ਦਾ ਪ੍ਰਮੁੱਖ ਕਾਰਨ ਸਰੀਰ ਵਿਚ ਲੂਣ ਅਤੇ ਪਾਣੀ ਦੀ ਕਮੀ ਦਾ ਹੋਣਾ ਹੈ। ਗਰਮੀ ਵਿਚ ਨਿਕਲਣ ਵਾਲੇ ਮੁੜ੍ਹਕੇ ਰਾਹੀਂ ਸਰੀਰ ਵਿਚੋਂ ਲੂਣ ਅਤੇ ਪਾਣੀ ਦਾ ਇਕ ਬਹੁਤ ਹਿੱਸਾ ਬਾਹਰ ਨਿਕਲ ਜਾਂਦਾ ਹੈ ਜਿਸ ਕਾਰਨ ਜ਼ਿਆਦਾਤਰ ਲੋਕ ਲੂ ਦੇ ਸ਼ਿਕਾਰ ਹੋ ਜਾਂਦੇ ਹਨ।  

ਲੂ ਦੇ ਲੱਛਣ :

ਲੂ ਲੱਗਣ ਦੇ ਕਈ ਲੱਛਣ ਹਨ ਜਿਵੇਂ ਸਿਰ ਵਿਚ ਭਾਰਾਪਣ ਹੋਣਾ, ਨਾੜੀ ਦੀ ਰਫ਼ਤਾਰ ਵਧਣਾ, ਖ਼ੂਨ ਦੀ ਰਫ਼ਤਾਰ ਤੇਜ਼ ਹੋ ਜਾਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਤੇਜ਼ ਬੁਖ਼ਾਰ, ਹੱਥਾਂ ਅਤੇ ਪੈਰਾਂ ਦੇ ਤਲਵਿਆਂ ਵਿਚ ਜਲਣ ਹੋਣਾ, ਅੱਖਾ ਵਿਚ ਜਲਣ ਆਦਿ। ਜੇਕਰ ਇਨ੍ਹਾਂ ਲੱਛਣਾਂ ਵਲ ਸਮੇਂ ਸਿਰ ਧਿਆਨ ਨਾ ਦਿਤਾ ਜਾਵੇ ਤਾਂ ਰੋਗੀ ਦੀ ਮੌਤ ਤਕ ਹੋ ਸਕਦੀ ਹੈ।

ਬਚਾਅ ਦੇ ਉਪਾਅ :

ਜੇਕਰ ਤੁਸੀਂ ਅਪਣੀ ਸਿਹਤ ਦਾ ਖ਼ਿਆਲ ਨਹੀਂ ਰੱਖੋਗੇ ਤਾਂ ਬੀਮਾਰੀਆਂ ਤੁਹਾਨੂੰ ਜ਼ਿੰਦਾ ਨਹੀਂ ਰਹਿਣ ਦੇਣਗੀਆਂ। ਲੂ ਤੋਂ ਬਚਣ ਦੇ ਕੁੱਝ ਉਪਾਅ ਹੇਠਾਂ ਦਿਤੇ ਗਏ ਹਨ। ਤੁਸੀਂ ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਿਕਲਦੇ ਸਮੇਂ ਇਕ ਕਪੜਾ ਅਪਣੇ ਨਾਲ ਜ਼ਰੂਰ ਰੱਖੋ ਤਾਕਿ ਉਸ ਨਾਲ ਅਪਣੇ ਸਿਰ, ਗਰਦਨ ਅਤੇ ਕੰਨ ਢੱਕ ਕੇ ਰੱਖ ਸਕੋ। ਪਾਣੀ ਕਈ ਬੀਮਾਰੀਆਂ ਦਾ ਇਲਾਜ ਹੈ। ਲੂ ਤੋਂ ਬਚਣ ਲਈ ਦਿਨ ਵਿਚ ਕਈ ਵਾਰ ਪਾਣੀ, ਨਿੰਬੂ ਪਾਣੀ ਪੀਉ। ਪਾਣੀ ਵਿਚ ਗਲੂਕੋਜ਼ ਪਾ ਕੇ ਪੀ ਲਉ। ਇਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਤਾਂ ਦੂਰ ਹੋਵੇਗੀ ਹੀ, ਊਰਜਾ ਵੀ ਬਣੀ ਰਹੇਗੀ। 

ਇਸ ਮੌਸਮ ਵਿਚ ਜ਼ਿਆਦਾ ਮਸਾਲੇ ਵਾਲਾ ਖਾਣਾ ਨਾ ਖਾਉ, ਇਸ ਨਾਲ ਸਰੀਰ ਦਾ ਤਾਪਮਾਨ ਵੱਧ ਜਾਂਦਾ ਹੈ। ਅਜਿਹਾ ਖਾਣਾ ਖਾਉ ਜੋ ਆਸਾਨੀ ਨਾਲ ਪਚ ਸਕੇ। ਲੰਮੇ ਸਮੇਂ ਤਕ ਖ਼ਾਲੀ ਢਿੱਡ ਨਾ ਰਹੋ। ਸੱਤੂ ਦਾ ਘੋਲ ਪੀਉ, ਇਹ ਸੰਪੂਰਨ ਭੋਜਨ ਦਾ ਕੰਮ ਕਰਦਾ ਹੈ। ਇਸ ਮੌਸਮ ਵਿਚ ਖਰਬੂਜ਼ਾ, ਤਰਬੂਜ਼, ਅੰਗੂਰ, ਖੀਰਾ ਆਦਿ ਫਲਾਂ ਦਾ ਸੇਵਨ ਕਰੋ। ਗਰਮੀ ਦੇ ਮੌਸਮ ਵਿਚ ਅਜਿਹੇ ਕਪੜੇ ਪਹਿਨੋ, ਜੋ ਆਸਾਨੀ ਨਾਲ ਮੁੜ੍ਹਕਾ ਸੋਖ ਸਕਣ। ਹਲਕੇ ਸੂਤੀ ਰੰਗ ਦੇ ਕਪੜੇ ਹੀ ਪਾਉ, ਸੂਤੀ ਕਪੜੇ ਸਰੀਰ ਨੂੰ ਠੰਢਾ ਰਖਦੇ ਹਨ।   

ਲੂ ਲੱਗਣ ’ਤੇ ਜੇਕਰ ਤੁਹਾਡੇ ਕੋਲ ਕੋਈ ਮਦਦ ਕਰਨ ਵਾਲਾ ਨਹੀਂ ਹੈ ਤਾਂ ਕਿਸੇ ਛਾਂਦਾਰ ਦਰਖ਼ੱਤ ਦੇ ਹੇਠਾਂ ਬੈਠ ਜਾਉ। ਮੁੜ੍ਹਕਾ ਸੁਕਾਉ ਅਤੇ ਹੱਥ, ਪੈਰ, ਮੂੰਹ ਪਾਣੀ ਨਾਲ ਧੋਵੋ, ਪਾਣੀ ਪੀਉ। ਜ਼ਿਆਦਾ ਸਮੱਸਿਆ ਹੋਣ ’ਤੇ ਡਾਕਟਰ ਨੂੰ ਜ਼ਰੂਰ ਦਿਖਾਉ। ਗਰਮੀ ਦੇ ਮੌਸਮ ਵਿਚ ਠੰਢੀ ਤਾਸੀਰ ਵਾਲੇ ਭੋਜਨ ਹੀ ਕਰੋ। ਇਸ ਵਿਚ ਤਾਜ਼ਾ ਮੁਸੰਮੀ ਫਲ ਉਤਮ ਰਹਿੰਦਾ ਹੈ। ਜੇਕਰ ਲੂ ਲੱਗਣ ਨਾਲ ਤੇਜ਼ ਬੁਖ਼ਾਰ ਹੋ ਗਿਆ ਤਾਂ ਠੰਢੇ ਗਿੱਲੇ ਕਪੜੇ ਨਾਲ ਸਰੀਰ ਨੂੰ ਸਾਫ਼ ਕਰੋ। ਰੋਗੀ ਨੂੰ ਠੰਢੀ ਖੁਲ੍ਹੀ ਹਵਾ ਵਿਚ ਆਰਾਮ ਕਰਵਾਉ। ਪਿਆਸ ਬੁਝਾਉਣ ਲਈ ਨਿੰਬੂ ਦੇ ਰਸ ਵਿਚ ਮਿੱਟੀ ਦੇ ਘੜੇ ਜਾਂ ਸੁਰਾਹੀ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। 

ਸਵੇਰ ਤੋਂ ਹੀ ਚਲਦੀ ‘ਲੂ’ ਕਾਰਨ ਲੋਕ ਬੁਰੀ ਤਰ੍ਹਾਂ ਝੁਲਸ ਰਹੇ ਹਨ ਅਤੇ ਹਰ ਕਿਸੇ ਦੇ ਮੂੰਹੋਂ ਗਰਮੀ ਕਾਰਨ ਹਾਏ-ਤੌਬਾ ਨਿਕਲ ਰਹੀ ਹੈ। ਸਵੇਰ ਦੇ 10 ਵਜਦੇ ਹੀ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਦੁਪਹਿਰ ਹੋ ਗਈ ਹੋਵੇ। ਸ਼ਾਮ ਢਲਣ ਤੱਕ ‘ਲੂ’ ਦਾ ਕਹਿਰ ਸਰੀਰ ਨੂੰ ਝੁਲਸਾ ਕੇ ਰੱਖ ਦੇਣ ਵਾਲਾ ਰਹਿੰਦਾ ਹੈ। ਗਰਮੀ ਤੋਂ ਰਾਹਤ ਪਾਉਣ ਲਈ ਰਾਹਗੀਰ ਰੁੱਖਾਂ ਦੀ ਸ਼ੈਲਟਰ ਲੈਂਦੇ ਦਿਖਾਈ ਦਿੰਦੇ ਹਨ ਉੱਥੇ ਪੰਛੀ ਵੀ ਪਿਆਸ ਬੁਝਾਉਣ ਲਈ ਪਾਣੀ ਦੀ ਭਾਲ ‘ਚ ਭਟਕਦੇ ਦਿਖ ਰਹੇ ਹਨ।

ਕਿਸਾਨਾਂ ਨੂੰ ਨੇਕ ਸਲਾਹ

ਮੌਸਮ ਮਾਹਿਰਾਂ ਨੇ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜ਼ਾਜ ਖੁਸ਼ਕ ਅਤੇ ਗਰਮ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਜੂਦਾ ਮੌਸਮ ਦੌਰਾਨ ਕਿਸਾਨਾਂ ਨੂੰ ਇਹ ਨੇਕ ਸਲਾਹ ਦਿੱਤੀ ਹੈ ਕਿ ਉਹ ਸਬਜ਼ੀਆਂ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਖੇਤੀ ਮਾਹਰਾਂ ਨਾਲ ਤਾਲਮੇਲ ਬਣਾਈ ਰੱਖਣ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਨਾ ਸਹਿਣਾ ਪਵੇ। ਦੱਸ ਦਈਏ ਕਿ ਪਾਵਰਕਾਮ ਦੇ ਲਈ ਵਧਦੀ ਗਰਮੀ ਵਿਚ ਰੈਗੂਲਰ ਅਤੇ ਕੁਆਲਿਟੀ ਭਰਪੂਰ ਬਿਜਲੀ ਸਪਲਾਈ ਦੇਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

ਬਚਣ ਲਈ ਕਰੋ ਇਹ ਉਪਾਅ

ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਰੱਜ ਕੇ ਪਾਣੀ ਪੀਓ, ਲੂਜ਼, ਸੂਤੀ ਅਤੇ ਆਰਾਮਦਾਇਕ ਕੱਪੜੇ ਪਹਿਨੋ, ਬਾਹਰ ਧੁੱਪ ਵਿਚ ਨਿਕਲਣ ਤੋਂ ਪਹਿਲਾਂ ਸਿਰ ਕਵਰ ਕਰ ਕੇ ਨਿਕਲੋ, ਹੋ ਸਕੇ ਤਾਂ ਗਿੱਲੇ ਤੌਲੀਆ ਦੀ ਵਰਤੋਂ ਕਰੋ, ਓਆਰਐਸ ਦਾ ਘੋਲ ਜਾਂ ਫਿਰ ਲੱਸੀ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰੋ, ਜੇ ਹੋ ਸਕੇ ਨਿੰਬੂ ਪਾਣੀ ਸਭ ਤੋਂ ਵਧੀਆ ਹੈ, ਦੁਪਹਿਰ ਦੇ ਸਮੇਂ ਘਰੋਂ ਬਾਹਰ ਘੱਟ ਨਿਕਲੋ, ਬਾਹਰ ਦੇ ਕੰਮ ਦੁਪਹਿਰ 12 ਵਜੇ ਤੋਂ ਪਹਿਲਾਂ ਹੀ ਨਿਪਟਾ ਲਓ ਤਾਂ ਬਿਹਤਰ ਰਹੇਗਾ।


 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement