ਕੁੰਦਰੂ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ

By : GAGANDEEP

Published : Jul 9, 2023, 7:55 am IST
Updated : Jul 9, 2023, 7:55 am IST
SHARE ARTICLE
photo
photo

ਕੁੰਦਰੂ ਭਾਰ ਘਟਾਉਣ ਵਿਚ ਲਾਭਦਾਇਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮਿਲ ਜਾਂਦੀ ਹੈ।

 

ਮੁਹਾਲੀ: ਹਰੀਆਂ ਸਬਜ਼ੀਆਂ ਅਤੇ ਮੌਸਮੀ ਫਲ ਸਿਹਤ ਲਈ ਸੱਭ ਤੋਂ ਵੱਧ ਫ਼ਾਇਦੇਮੰਦ ਮੰਨੇ ਜਾਂਦੇ ਹਨ। ਕੁੰਦਰੂ ਵੀ ਇਕ ਅਜਿਹੀ ਮੌਸਮੀ ਹਰੀ ਸਬਜ਼ੀ ਹੈ ਜੋ ਸਵਾਦ ਅਤੇ ਸਿਹਤ ਦੇ ਲਿਹਾਜ਼ ਨਾਲ ਬਹੁਤ ਵਧੀਆ ਮੰਨੀ ਜਾਂਦੀ ਹੈ। ਕੁੰਦਰੂ ਵਿਚ ਅਜਿਹੇ ਕਈ ਪੋਸ਼ਕ ਤੱਤ ਮਿਲ ਜਾਂਦੇ ਹਨ ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਣ ਵਿਚ ਮਦਦ ਕਰਦੇ ਹਨ। ਕੁੰਦਰੂ ਨੂੰ ਵਿਟਾਮਿਨ, ਖਣਿਜ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਅਤੇ ਫ਼ਾਈਬਰ ਦਾ ਵੀ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ ਇਸ ਵਿਚ ਐਂਟੀ-ਆਕਸੀਡੈਂਟ, ਐਂਟੀ-ਇੰਫ਼ਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣ ਵੀ ਹੁੰਦੇ ਹਨ ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਇਹ ਗਰਮੀਆਂ ਦੇ ਦਿਨਾਂ ਵਿਚ ਆਸਾਨੀ ਨਾਲ ਉਪਲਭਦ ਸਬਜ਼ੀ ਹੈ। ਆਉ ਜਾਣਦੇ ਹਾਂ ਕੁੰਦਰੂ ਖਾਣ ਦੇ ਫ਼ਾਇਦਿਆਂ ਬਾਰੇ...

ਇਹ ਵੀ ਪੜ੍ਹੋ: ਅਮਰੀਕਾ ਤੋਂ ਵੱਡੀ ਖ਼ਬਰ, ਜਹਾਜ਼ ਹੋਇਆ ਕ੍ਰੈਸ਼, 6 ਲੋਕਾਂ ਦੀ ਮੌਤ 

ਕੁੰਦਰੂ ਭਾਰ ਘਟਾਉਣ ਵਿਚ ਲਾਭਦਾਇਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮਿਲ ਜਾਂਦੀ ਹੈ। ਜੇਕਰ ਤੁਸੀਂ ਨਿਯਮਤ ਤੌਰ ’ਤੇ ਅਪਣੀ ਡਾਇਟ ਵਿਚ ਥੋੜ੍ਹੀ ਜਿਹੀ ਕੁੰਦਰੂ ਸਬਜ਼ੀ ਸ਼ਾਮਲ ਕਰਦੇ ਹੋ, ਤਾਂ ਇਹ ਭਾਰ ਨੂੰ ਸੰਤੁਲਿਤ ਕਰਨ ਵਿਚ ਮਦਦ ਕਰ ਸਕਦੀ ਹੈ।ਸਰੀਰ ਵਿਚ ਆਇਰਨ ਦੀ ਕਮੀ ਹੋਣ ਕਾਰਨ ਵਿਅਕਤੀ ਥਕਾਵਟ ਮਹਿਸੂਸ ਕਰਨ ਲਗਦਾ ਹੈ। ਕੁੰਦਰੂ ਵਿਚ ਆਇਰਨ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ, ਜੋ ਥਕਾਵਟ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕੁੰਦਰੂ ਨੂੰ ਅਪਣੀ ਡਾਇਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸੂਰਜ ਦੀ ਰੋਸ਼ਨੀ ਬੁਝਾਉਣ ਦਾ ਦਾਅਵਾ ਕਰਨ ਵਾਲੇ ਇਹ ਬਰਸਾਤੀ ਭੰਬਟ!

ਕੁੰਦਰੂ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ, ਇਸ ਲਈ ਇਸ ਨੂੰ ਪਾਚਨ ਤੰਤਰ ਲਈ ਵੀ ਬੇਹੱਦ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਕੁੰਦਰੂ ਦਾ ਸੇਵਨ ਪਾਚਨ ਤੰਤਰ ਨੂੰ ਠੀਕ ਰੱਖਣ ਵਿਚ ਮਦਦ ਕਰਦਾ ਹੈ। ਇਹ ਕਬਜ਼, ਗੈਸ, ਪੇਟ ਦਰਦ, ਕੜਵੱਲ ਅਤੇ ਦਸਤ ਵਰਗੀਆਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ। ਕੁੰਦਰੂ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜੋ ਦਿਲ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿਚ ਮੌਜੂਦ ਕੈਲਸ਼ੀਅਮ ਵੀ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਵੀ ਇਹ ਫ਼ਾਇਦੇਮੰਦ ਹੁੰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement