How Crackers Affect Our Health: ਖ਼ਤਰਨਾਕ ਰੋਗਾਂ ਦਾ ਕਾਰਨ ਬਣ ਸਕਦੇ ਹਨ ਦੀਵਾਲੀ ਦੇ ਪਟਾਕੇ
Published : Nov 10, 2023, 9:17 am IST
Updated : Nov 10, 2023, 10:57 am IST
SHARE ARTICLE
How Crackers Affect Our Health
How Crackers Affect Our Health

ਪਟਾਕੇ ਵਾਤਾਵਰਣ ਨੂੰ ਤਾਂ ਨੁਕਸਾਨ ਪਹੁੰਚਾਉਂਦੇ ਹੀ ਹਨ, ਇਸ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਗੈਸਾਂ ਕਈ ਤਰ੍ਹਾਂ ਦੇ ਰੋਗਾਂ ਦਾ ਵੀ ਕਾਰਨ ਬਣਦੀਆਂ ਹਨ।

How Crackers Affect Our Health: ਦੀਵਾਲੀ ਖ਼ੁਸ਼ੀਆਂ ਅਤੇ ਰੌਸ਼ਨੀ ਦਾ ਤਿਉਹਾਰ ਹੈ। ਹਰ ਪਾਸੇ ਜਗਮਗਾਉਂਦੇ ਦੀਪ, ਝਾਲਰਾਂ, ਮਿਠਾਈਆਂ ਅਤੇ ਤਰ੍ਹਾਂ-ਤਰ੍ਹਾਂ ਦੇ ਪਕਵਾਨ ਇਸ ਦਿਨ ਨੂੰ ਬੇਹੱਦ ਖ਼ਾਸ ਬਣਾਉਂਦੇ ਹਨ ਪਰ ਇਨ੍ਹਾਂ ਸੱਭ ਵਿਚ ਦੇਸ਼ ਭਰ ਵਿਚ ਭਾਰੀ ਮਾਤਰਾ ਵਿਚ ਪਟਾਕਿਆਂ ਦਾ ਇਸਤੇਮਾਲ ਬਹੁਤ ਸਾਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦਾ ਹੈ। ਪਟਾਕੇ ਵਾਤਾਵਰਣ ਨੂੰ ਤਾਂ ਨੁਕਸਾਨ ਪਹੁੰਚਾਉਂਦੇ ਹੀ ਹਨ, ਇਸ ਤੋਂ ਨਿਕਲਣ ਵਾਲੀਆਂ ਨੁਕਸਾਨਦਾਇਕ ਗੈਸਾਂ ਕਈ ਤਰ੍ਹਾਂ ਦੇ ਰੋਗਾਂ ਦਾ ਵੀ ਕਾਰਨ ਬਣਦੀਆਂ ਹਨ। ਇਨ੍ਹਾਂ ਵਿਚ ਮੌਜੂਦ ਨੁਕਸਾਨਦਾਇਕ ਰਸਾਇਣਾਂ ਕਾਰਨ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਫੇਫੜਿਆਂ ਦਾ ਕੈਂਸਰ: ਪਟਾਕੇ ਵਿਚ ਮੌਜੂਦ ਪੋਟਾਸ਼ੀਅਮ ਕਲੋਰੇਟ ਤੇਜ਼ ਰੌਸ਼ਨੀ ਪੈਦਾ ਕਰਦਾ ਹੈ ਪਰ ਇਸ ਦੇ ਇਸਤੇਮਾਲ ਨਾਲ ਹਵਾ ਜ਼ਹਿਰੀਲੀ ਹੋ ਜਾਂਦੀ ਹੈ। ਇਸ ਰਸਾਇਣ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਹੁੰਦਾ ਹੈ। ਜੇਕਰ ਕੋਈ ਸਾਹ ਦਾ ਮਰੀਜ਼ ਹੈ ਜਾਂ ਕਿਸੇ ਨੂੰ ਫੇਫੜਿਆਂ ਨਾਲ ਜੁੜੀ ਕੋਈ ਬੀਮਾਰੀ ਹੈ, ਤਾਂ ਖ਼ਤਰਾ ਕਈ ਗੁਣਾਂ ਜ਼ਿਆਦਾ ਵੱਧ ਜਾਂਦਾ ਹੈ।

ਸਾਹ ਦੀਆਂ ਬੀਮਾਰੀਆਂ: ਪਟਾਕਿਆਂ ਵਿਚ ਤੇਜ਼ ਧਮਾਕੇ ਅਤੇ ਰੌਸ਼ਨੀ ਲਈ ਗਨ ਪਾਊਡਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਦੇ ਸੜਨ ਨਾਲ ਸਲਫ਼ਰ ਡਾਈਆਕਸਾਈਡ ਗੈਸ ਬਣਦੀ ਹੈ। ਇਸ ਗੈਸ ਦੇ ਕਾਰਨ ਵਾਤਾਵਰਣ ਵਿਚ ਪ੍ਰਦੂਸ਼ਣ ਤੇਜ਼ੀ ਨਾਲ ਵਧਦਾ ਹੈ ਅਤੇ ਸਾਹ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਨਾਲ ਹੀ ਇਹ ਗੈਸ ਤੇਜ਼ਾਬੀ ਮੀਂਹ ਦਾ ਵੀ ਕਾਰਨ ਬਣਦੀ ਹੈ, ਜਿਸ ਨਾਲ ਜਾਨ-ਮਾਲ ਦਾ ਭਾਰੀ ਨੁਕਸਾਨ ਚੁਕਣਾ ਪੈਂਦਾ ਹੈ। ਵਾਤਾਵਰਣ ਵਿਚ ਜ਼ਿਆਦਾ ਕਾਰਬਨ ਡਾਈਆਕਸਾਇਡ ਹੋਣ ਕਾਰਨ ਦਮਾ ਰੋਗੀਆਂ ਨੂੰ ਵੀ ਪ੍ਰੇਸ਼ਾਨੀ ਵੱਧ ਸਕਦੀ ਹੈ। ਇਸ ਨਾਲ ਰੋਗੀਆਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਹੁੰਦੀ ਹੈ।

ਅਲਜ਼ਾਈਮਰ ਵਰਗਾ ਖ਼ਤਰਨਾਕ ਰੋਗ: ਪਟਾਕੇ ਵਿਚ ਸਫ਼ੈਦ ਰੌਸ਼ਨੀ ਪੈਦਾ ਕਰਨ ਲਈ ਐਲੂਮੀਨਿਅਮ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਹ ਤੱਤ ਚਮੜੀ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ। ਇਸ ਦੇ ਇਸਤੇਮਾਲ ਨਾਲ ਡਰਮੇਟਾਈਟਿਸ ਵਰਗੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਨਾਲ ਹੀ ਇਸ ਦੇ ਸੜਨ ਨਾਲ ਪੈਦਾ ਹੋਣ ਵਾਲੀ ਗੈਸ ਦਾ ਬੱਚਿਆਂ ਦੇ ਦਿਮਾਗ਼ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਉਹ ਅਲਜ਼ਾਈਮਰ ਵਰਗੇ ਰੋਗਾਂ ਦਾ ਸ਼ਿਕਾਰ ਹੋ ਸਕਦੇ ਹਨ।

ਗਰਭਪਾਤ ਦਾ ਖ਼ਤਰਾ: ਦੀਵਾਲੀ ਮੌਕੇ ਪਟਾਕਿਆਂ ਤੋਂ ਨਿਕਲਣ ਵਾਲੀ ਨੁਕਸਾਨਦਾਇਕ ਕਾਰਬਨ ਮੋਨੋਆਕਸਾਈਡ ਗੈਸ ਸਾਹ ਦੇ ਮਾਧਿਅਮ ਨਾਲ ਕੁੱਖ ਵਿਚ ਪਲ ਰਹੇ ਬੱਚੇ ਤਕ ਪਹੁੰਚ ਸਕਦੀ ਹੈ। ਇਸ ਨਾਲ ਬੱਚਿਆਂ ਨੂੰ ਸਾਹ ਸਬੰਧੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਭਵਤੀ ਔਰਤਾਂ ਵਿਚ ਕਈ ਨੁਕਸਾਨਦਾਇਕ ਗੈਸਾਂ ਗਰਭਪਾਤ ਦਾ ਵੀ ਕਾਰਨ ਬਣ ਸਕਦੀਆਂ ਹਨ।

 (For more news apart from How Crackers Affect Our Health, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement