
ਸੌਂਫ ਦੇ ਪਾਣੀ ਦਾ ਰੋਜ਼ਾਨਾ ਇਸਤੇਮਾਲ ਕਰਨ ਨਾਲ ਮੋਟਾਪੇ ਤੋਂ ਬਚਿਆ ਜਾ ਸਕਦਾ ਹੈ
ਜੇਕਰ ਤੁਸੀਂ ਵੀ ਹੋ ਮੋਟਾਪੇ ਤੋਂ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖਾ, ਮਿਲਣਗੇ ਹੋਰ ਵੀ ਫਾਇਦੇ,ਅੱਜ ਦੇ ਸਮੇਂ ‘ਚ ਲੋਕ ਮੋਟਾਪੇ ਤੋਂ ਕਾਫੀ ਪ੍ਰੇਸ਼ਾਨ ਹਨ, ਪਰ ਹੁਣ ਇਸ ਤੋਂ ਛੁਟਕਾਰਾ ਪਾਉਣ ਲਈ ਕਿਸੇ ਡਾਕਟਰ ਕੋਲ ਜਾਣ ਦੀ ਜ਼ਰੂਰਤ ਨਹੀਂ ਬਲਕਿ ਘਰ ਬੈਠੇ ਹੀ ਇਸ ਦਾ ਇਲਾਜ਼ ਕਰ ਸਕਦੇ ਹੋ। ਦਰਅਸਲ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਸੌਂਫ ਦਾ ਪਾਣੀ ਭਾਰ ਘਟਾਉਣ ‘ਚ ਵੀ ਮਦਦਗਾਰ ਹੁੰਦਾ ਹੈ।
Fennel Seeds Water
100 ਗ੍ਰਾਮ ਸੌਂਫ ‘ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਫੀਸਦੀ ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ ਏ, 20 ਫੀਸਦੀ ਵਿਟਾਮਿਨ ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਐਂਟੀਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਵੀ ਹੁੰਦੇ ਹਨ। ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ।
Drink Fennel Seed Water To Weight Loss
ਸੌਂਫ ਦੇ ਪਾਣੀ ਦਾ ਰੋਜ਼ਾਨਾ ਇਸਤੇਮਾਲ ਕਰਨ ਨਾਲ ਮੋਟਾਪੇ ਤੋਂ ਬਚਿਆ ਜਾ ਸਕਦਾ ਹੈ। ਸੌਂਫ ਦੇ ਪਾਣੀ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਭੁੱਖ ਨੂੰ ਤੁਰੰਤ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਸੌਫ ਦੇ ਪਾਣੀ ਵਿਚ ਐਂਟੀਸਪਾਜਮੋਡਿਕ ਨਾਂ ਦੇ ਤੱਤ ਹੁੰਦਾ ਹੈ ਜੋ ਕਿ ਪੇਟ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦਾ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ। ਸੌਂਫ ਦੇ ਪਾਣੀ ‘ਚ ਆਇਰਨ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ ‘ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
Fennel Seed Water
ਸੌਂਫ ਦਾ ਪਾਣੀ ਤਿਆਰ ਕਰਨ ਦਾ ਤਰੀਕਾ
ਸੌਂਫ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ ਇਕ ਗਿਲਾਸ ਪਾਣੀ ਲੈ ਕੇ ਉਸ ‘ਚ ਸੌਂਫ ਰਾਤ ਭਰ ਲਈ ਪਾ ਕੇ ਰੱਖ ਦਿਓ। ਫਿਰ ਸਵੇਰੇ ਉੱਠ ਕੇ ਇਸ ਪਾਣੀ ਨਾਲ ਸੌਂਫ ਨੂੰ ਛਾਣ ਕੇ ਵੱਖ ਕਰ ਲਵੋ ਅਤੇ ਫਿਰ ਇਸ ਪਾਣੀ ਦਾ ਸੇਵਨ ਕਰੋ।