Health News: ਜਾਣੋ ਕਟਹਲ ਖਾਣ ਦੇ ਫ਼ਾਇਦੇ
Published : May 11, 2025, 6:58 am IST
Updated : May 11, 2025, 6:58 am IST
SHARE ARTICLE
Know the benefits of eating jackfruit
Know the benefits of eating jackfruit

Health News: ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ।

Know the benefits of eating jackfruit: ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਕਟਹਲ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ ਪਰ ਬੱਚੇ ਤਾਂ ਇਸ ਦਾ ਨਾਂ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈਂਦੇ ਹਨ।

ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:

ਜੋੜਾਂ ਦਾ ਦਰਦ: ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ। ਥਾਈਰਾਈਡ: ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ। ਦਿਲ ਦੀ ਬੀਮਾਰੀ: ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement