ਅਦਰਕ ਖਾਣ ਨਾਲ ਮਾਈਗਰੇਨ ਤੋਂ ਮਿਲਦਾ ਹੈ ਛੁਟਕਾਰਾ, ਜਾਣੋ ਹੋਰ ਫਾਇਦੇ
Published : Oct 11, 2022, 9:18 pm IST
Updated : Oct 11, 2022, 9:18 pm IST
SHARE ARTICLE
Health Benefits of Ginger
Health Benefits of Ginger

ਕੱਚੇ ਅਦਰਕ ਨੂੰ ਪੀਸ ਕੇ ਦਰਦ ਵਾਲੀ ਥਾਂ ’ਤੇ ਲਾਉਣ ਨਾਲ ਮਾਸਪੇਸ਼ੀਆਂ ਦੀ ਸੋਜ, ਨਸਾਂ ਦੀ ਸੋਜ, ਮੋਚ ਅਤੇ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ।

 

ਸਰਦੀਆਂ ਦੇ ਮੌਸਮ ਵਿਚ ਸਰਦੀ ਜ਼ੁਕਾਮ ਤੋਂ ਬਚਾਅ ਲਈ ਅਦਰਕ ਦਾ ਇਸਤੇਮਾਲ ਕੀਤਾ ਜਾਂਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਅਦਰਕ ਦਰਦ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਮਦਦ ਕਰਦਾ ਹੈ। ਅਦਰਕ ਦੇ ਰਸ ਵਿਚ ਭਰਪੂਰ ਮਾਤਰਾ ਵਿਚ ਦਰਦ ਨਿਵਾਰਕ ਗੁਣ ਮੌਜੂਦ ਹੁੰਦੇ ਹੈ। ਇਸ ਤੋਂ ਇਲਾਵਾ ਅਦਰਕ ਵਿਚ ਸ਼ਕਤੀਸ਼ਾਲੀ ਐਂਟੀਆਕਸੀਡੈਂਟਸ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਲਿਪਿਡ ਪੈਰੋਕਕਸੀਡੇਸ਼ਨ ਅਤੇ ਡੀ.ਐਨ.ਏ. ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਦੀ ਹੈ।

ਕੱਚੇ ਅਦਰਕ ਨੂੰ ਪੀਸ ਕੇ ਦਰਦ ਵਾਲੀ ਥਾਂ ’ਤੇ ਲਾਉਣ ਨਾਲ ਮਾਸਪੇਸ਼ੀਆਂ ਦੀ ਸੋਜ, ਨਸਾਂ ਦੀ ਸੋਜ, ਮੋਚ ਅਤੇ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ। ਅਦਰਕ ਵਿਚ ਕੁਦਰਤੀ ਗੁਣ ਮੌਜੂਦ ਹੁੰਦੇ ਹਨ ਇਸ ਲਈ ਇਸ ਦਾ ਕੋਈ ਬੁਰਾ ਅਸਰ ਵੀ ਨਹੀਂ ਹੁੰਦਾ। ਮਾਈਗਰੇਨ ਦੀ ਸਮੱਸਿਆ ਹੋਣ ’ਤੇ ਅਦਰਕ ਨੂੰ ਪੀਸ ਕੇ ਅਪਣੇ ਸਿਰ ਵਿਚ ਲਾਉ। ਅਜਿਹਾ ਕਰਨ ਨਾਲ ਤੁਹਾਨੂੰ ਦਰਦ ਤੋਂ ਆਰਾਮ ਮਿਲੇਗਾ।

ਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਹ ਗਠੀਏ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਵਿਚ ਜਿੰਜਰੋਲ ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਦਾ ਹੈ। ਇਕ ਖੋਜ ਮੁਤਾਬਕ ਆਰਥਰਾਈਟਸ ਤੋਂ ਪੀੜਤ ਮਰੀਜ਼ਾਂ ਨੂੰ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਆਰਾਮ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement