
Health News: ਬਾਦਾਮ ਅਤੇ ਦਹੀਂ ਨੂੰ ਇਕੱਠੇ ਖਾਣ ਨਾਲ ਤੁਹਾਡੇ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ
Eating almonds and curd provides many benefits to the body: ਆਯੁਰਵੈਦ ਵਿਚ ਦਹੀਂ ਅਤੇ ਬਦਾਮ ਨੂੰ ਬਹੁਤ ਫ਼ਾਇਦੇਮੰਦ ਮੰਨਿਆ ਗਿਆ ਹੈ। ਬਦਾਮ ਅਤੇ ਦਹੀਂ ਦਾ ਇਕੱਠੇ ਸੇਵਨ ਕਰਨਾ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਆਉ ਜਾਣਦੇ ਹਾਂ ਬਦਾਮ ਅਤੇ ਦਹੀਂ ਖਾਣ ਦੇ ਫ਼ਾਇਦਿਆਂ ਬਾਰੇ :
ਬਾਦਾਮ ਅਤੇ ਦਹੀਂ ਨੂੰ ਇਕੱਠੇ ਖਾਣ ਨਾਲ ਤੁਹਾਡੇ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ। ਬਾਦਾਮ ਨਾਲ ਦਹੀਂ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਰੱਖਣ, ਕੈਲੇਸਟਰੋਲ ਲੈਵਲ ਨੂੰ ਕੰਟਰੋਲ ਕਰਨ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਦਹੀਂ ਅਤੇ ਬਦਾਮ ਖਾਣ ਨਾਲ ਤੁਹਾਡਾ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ।
ਬਾਦਾਮ ਅਤੇ ਦਹੀਂ ਖਾਣਾ ਭਾਰ ਘਟਾਉਣ ਵਿਚ ਲਾਭਕਾਰੀ ਹੁੰਦਾ ਹੈ। ਭਾਰ ਘਟਾਉਣ ਲਈ ਤੁਸੀਂ ਸਵੇਰੇ ਨਾਸ਼ਤੇ ਜਾਂ ਲੰਚ ਦੌਰਾਨ ਬਦਾਮ ਅਤੇ ਦਹੀਂ ਦਾ ਸੇਵਨ ਕਰ ਸਕਦੇ ਹੋ। ਸਰੀਰ ਦੀ ਇਮਿਊਨਿਟੀ ਵਧਾਉਣ ਲਈ ਬਦਾਮ ਅਤੇ ਦਹੀਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਬਦਾਮ ਵਿਚ ਕੈਲਸ਼ੀਅਮ, ਪ੍ਰੋਟੀਨ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ ਜੋ ਸਰੀਰ ਨੂੰ ਪੋਸ਼ਣ ਦੇਣ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਦਹੀਂ ’ਚ ਮੌਜੂਦ ਗੁਣ ਸਰੀਰ ਦੀ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਣ ਦਾ ਕੰਮ ਕਰਦੇ ਹਨ। ਦਹੀਂ ਅੰਤੜੀਆਂ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਬਦਾਮ ਅਤੇ ਦਹੀਂ ਦੋਹਾਂ ਵਿਚ ਕੈਲਸ਼ੀਅਮ ਅਤੇ ਫ਼ਾਸਫ਼ੋਰਸ ਦੀ ਭਰਪੂਰ ਮਾਤਰਾ ਮਿਲ ਜਾਂਦੀ ਹੈ। ਇਨ੍ਹਾਂ ਦੋਹਾਂ ਚੀਜ਼ਾਂ ਦਾ ਇਕੱਠੇ ਸੇਵਨ ਕਰਨ ਨਾਲ ਸਰੀਰ ’ਚ ਕੈਲਸ਼ੀਅਮ ਦੀ ਕਮੀ ਨਹੀਂ ਹੁੰਦੀ। ਕੈਲਸ਼ੀਅਮ ਹੱਡੀਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਬਦਾਮ ਅਤੇ ਦਹੀਂ ਵਿਚ ਮੌਜੂਦ ਪੋਸ਼ਕ ਤੱਤ ਦਿਲ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਬਦਾਮ ਫ਼ੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ ਜੋ ਸਰੀਰ ਵਿਚ ਕੈਲੇਸਟਰੋਲ ਦੇ ਵਧੇ ਹੋਏ ਲੈਵਲ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਇਸ ਨਾਲ ਹੀ ਦਹੀਂ ਵਿਚ ਅਜਿਹੇ ਗੁਣ ਵੀ ਹੁੰਦੇ ਹਨ ਜੋ ਕੈਲੇਸਟਰੋਲ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਇਹ ਹਾਈ ਬਲੱਡ ਪ੍ਰੈਸ਼ਰ ਦੇ ਖ਼ਤਰੇ ਨੂੰ ਵੀ ਘੱਟ ਕਰਦੇ ਹਨ।