Blood Pressure ਕੰਟਰੋਲ ਕਰਨ ਲਈ ਖਾਓ ਲਸਣ, ਜਾਣੋ ਫਾਇਦੇ 
Published : Dec 11, 2019, 1:32 pm IST
Updated : Dec 11, 2019, 3:19 pm IST
SHARE ARTICLE
Garlic
Garlic

ਲਸਣ ਵਿਚ ਬਹੁਤ ਘੱਟ ਕੈਲੋਰੀ ਅਤੇ ਕਾਰਬ ਹੁੰਦਾ ਹੈ, ਜੋ ਕਿ ਸ਼ੂਗਰ ਲਈ ਇਕ ਦੇਸੀ ਦਵਾਈ ਬਣਾਉਂਦਾ ਹੈ। 

ਲਸਣ ਸਿਰਫ਼ ਖਾਣਾ ਬਣਾਉਣ ਲਈ ਹੀ ਨਹੀਂ ਸਗੋਂ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਲਈ ਵਰਤਿਆ ਜਾਂਦਾ ਹੈ। ਤੁਸੀਂ ਇਹ ਜਾਣ ਕੇ ਹੈਰਾਨ ਹੋ ਜਾਵੋਗੇ ਕਿ ਲਸਣ ਦੀ ਵਰਤੋਂ ਕਰਨ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ। ਵੈਸੇ ਤਾਂ, ਲਸਣ ਦੇ ਬਹੁਤ ਸਾਰੇ ਲਾਭ ਹਨ। ਤੁਸੀਂ ਅਕਸਰ ਸੁਣਿਆ ਹੋਵੇਗਾ ਕਿ ਲਸਣ ਖਾਣਾ ਜ਼ਿਆਦਾ ਬੀ ਪੀ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

Garlic BenefitsGarlic Benefits

ਪਰ ਕੀ ਤੁਸੀਂ ਇਸ ਨੂੰ ਖਾਣ ਦਾ ਸਹੀ ਤਰੀਕਾ ਜਾਣਦੇ ਹੋ? ਜੇ ਬਿਨਾਂ ਕਿਸੇ ਤਰੀਕੇ ਦੇ ਕੁਝ ਖਾਧਾ ਜਾਵੇ ਤਾਂ ਇਹ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ। ਲਸਣ ਬੀਪੀ ਨੂੰ ਕੰਟਰੋਲ ਕਰਨ ਵਿਚ ਮਦਦਗਾਰ ਹੈ, ਪਰ ਤੁਹਾਨੂੰ ਇਸ ਦੀ ਵਰਤੋਂ ਬਾਰੇ ਪਤਾ ਹੋਣਾ ਚਾਹੀਦਾ ਹੈ। ਆਮ ਤੌਰ 'ਤੇ ਇਹ ਸਮੱਸਿਆ ਜ਼ਿਆਦਾ ਤਲੇ ਭੋਜਨ ਖਾਣ ਅਤੇ ਕਸਰਤ ਨਾ ਕਰਨ ਕਾਰਨ ਹੁੰਦੀ ਹੈ। ਬਲੱਡ ਪ੍ਰੈਸ਼ਰ ਵਿਚ ਅਚਾਨਕ ਵਾਧਾ ਸਿਹਤ ਲਈ ਬਹੁਤ ਖ਼ਤਰਨਾਕ ਹੋ ਸਕਦਾ ਹੈ।

GarlicGarlic Benefits 

ਲਸਣ ਖਾਣ ਦਾ ਸਹੀ ਤਰੀਕਾ-ਜੇ ਤੁਸੀਂ ਅਜਿਹੀਆਂ ਚੀਜ਼ਾਂ ਦਾ ਸੇਵਨ ਕਰ ਰਹੇ ਹੋ ਜੋ ਬਲੱਡ ਪ੍ਰੈਸ਼ਰ ਨੂੰ ਨਿਯੰਤਰਿਤ ਕਰਦੇ ਹਨ ਅਤੇ ਫਿਰ ਵੀ ਤੁਸੀਂ ਨਿਰਾਸ਼ ਮਹਿਸੂਸ ਕਰਦੇ ਹੋ ਤਾਂ ਵਜ੍ਹਾਂ ਇਹ ਨਹੀਂ ਹੈ ਕਿ ਇਹ ਚੀਜ਼ਾਂ ਖਰਾਬ ਹਨ। ਬਲਕਿ ਇਹ ਹੈ ਕਿ ਤੁਸੀਂ ਇਹਨਾਂ ਚੀਜ਼ਾਂ ਨੂੰ ਕਿਵੇਂ ਅਤੇ ਕਿਸ ਤਰੀਕੇ ਨਾਲ ਖਾਂਦੇ ਹੋ। ਲਸਣ ਨਾ ਸਿਰਫ਼ ਭੋਜਨ ਦਾ ਸੁਆਦ ਵਧਾਉਂਦਾ ਹੈ, ਬਲਕਿ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ। ਜੇਕਰ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਇਸ ਨੂੰ ਖਾ ਰਹੇ ਹੋ ਤਾਂ ਕੱਚਾ ਲਸਣ ਖਾਣਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਲਈ ਜੇ ਤੁਸੀਂ ਇਸ ਨੂੰ ਕੱਚਾ ਖਾ ਸਕਦੇ ਹੋ ਤਾਂ ਰੋਜ਼ਾਨਾ ਇਕ ਜਾਂ ਦੋ ਕਲੀਆ ਕੱਚੀਆਂ ਚਬਾਓ। 

Garlic side effects health problemsGarlic 

ਲਸਣ ਖਾਣ ਦੇ ਫਾਇਦੇ- 1. ਸ਼ੂਗਰ ਵਿਚ ਲਸਣ ਦੀ ਲਗਾਤਾਰ ਵਰਤੋਂ ਕਰਨ ਨਾਲ ਬਲੱਡ ਸ਼ੂਗਰ ਦੇ ਪੱਧਰ ਨੂੰ ਆਮ ਕੀਤਾ ਜਾ ਸਕਦਾ ਹੈ, ਲਸਣ ਉਹ ਹਾਰਮੋਨਜ਼ ਬਣਾਉਂਦਾ ਹੈ ਜੋ ਸਰੀਰ ਵਿਚ ਸ਼ੂਗਰ ਨੂੰ ਨਿਯੰਤਰਿਤ ਕਰਦੇ ਹਨ। ਇਸ ਲਈ ਅੱਜ ਤੋਂ ਹੀ ਆਪਣੇ ਭੋਜਨ ਵਿਚ ਲਸਣ ਨੂੰ ਸ਼ਾਮਲ ਕਰੋ।
2. ਲਸਣ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ। ਲਸਣ ਖਾਣ ਨਾਲ ਖੂਨ ਜੰਮਣਾ ਬੰਦ ਹੋ ਜਾਵੇਗਾ ਅਤੇ ਦਿਲ ਦੇ ਦੌਰੇ ਵੀ ਘੱਟ ਹੋ ਜਾਣਗੇ ਹੈ।

Garlic BenefitsGarlic Benefits

ਲਸਣ ਅਤੇ ਸ਼ਹਿਦ ਦਾ ਮਿਸ਼ਰਣ ਖਾਣ ਨਾਲ ਦਿਲ ਦੀਆਂ ਧਮਨੀਆਂ ਵਿਚ ਜਮ੍ਹਾਂ ਚਰਬੀ ਦੂਰ ਹੋ ਜਾਂਦੀ ਹੈ, ਜਿਸ ਨਾਲ ਖੂਨ ਦਾ ਸੰਚਾਰ ਸਹੀ ਤਰ੍ਹਾਂ ਦਿਲ ਤਕ ਪਹੁੰਚ ਜਾਂਦਾ ਹੈ। 
3. ਲਸਣ ਵਿਚ ਬਹੁਤ ਘੱਟ ਕੈਲੋਰੀ ਅਤੇ ਕਾਰਬ ਹੁੰਦਾ ਹੈ, ਜੋ ਕਿ ਸ਼ੂਗਰ ਲਈ ਇਕ ਦੇਸੀ ਦਵਾਈ ਬਣਾਉਂਦਾ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement